ਚੰਡੀਗੜ੍ਹ, 9 ਫਰਵਰੀ : ਪੰਜਾਬ ਸਰਕਾਰ ਨੇ ਮੁੱਖ ਮੰਤਰੀ ਦੇ ਚੀਫ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਨੂੰ ਉਨ੍ਹਾਂ ਦੇ ਅਹੁਦੇ ਉਤੇ ਬਣਾਈ ਰੱਖਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ| ਪੰਜਾਬ ਸਰਕਾਰ ਨੇ ਸਿੰਗਲ ਬੈਂਚ ਦੇ ਫੈਸਲੇ ਨੂੰ ਡਬਲ ਬੈਂਚ ਉਤੇ ਚੁਣੌਤੀ ਦਿੱਤੀ ਹੈ|
ਵਰਣਨਯੋਗ ਹੈ ਕਿ ਪਹਿਲਾਂ ਹਾਈਕੋਰਟ ਦਾ ਹੀ ਸਿੰਗਲ ਬੈਂਚ ਸੁਰੇਸ਼ ਕੁਮਾਰ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਵਾਲੀ ਪਟੀਸ਼ਨ ਉਤੇ ਫੈਸਲਾ ਸੁਣਾ ਚੁੱਕਾ ਹੈ, ਜਿਸ ਵਿਚ ਸੁਰੇਸ਼ ਕੁਮਾਰ ਦੀ ਨਿਯੁਕਤੀ ਨੂੰ ਰੱਦ ਕੀਤਾ ਗਿਆ ਸੀ| ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਅਗਲੇ ਹਫਤੇ ਹੋ ਸਕਦੀ ਹੈ|
ਦੱਸਣਯੋਗ ਹੈ ਕਿ ਸੁਰੇਸ਼ ਕੁਮਾਰ ਆਪਣੀ ਨਿਯੁਕਤੀ ਰੱਦ ਹੋਣ ਤੋਂ ਬਾਅਦ ਮੁੱਖ ਮੰਤਰੀ ਦਫਤਰ ਵਿਚ ਨਹੀਂ ਆਏ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਨੂੰ ਮਨਾਉਣ ਲਈ ਦੋ ਵਾਰ ਉਨ੍ਹਾਂ ਦੇ ਨਿਵਾਸ ਸਥਾਨ ਉਤੇ ਗਏ ਸਨ| ਸੁਰੇਸ਼ ਕੁਮਾਰ ਦੀ ਸਲਾਹ ਤੋਂ ਬਾਅਦ ਹੀ ਉਨ੍ਹਾਂ ਦੀ ਨਿਯੁਕਤੀ ਦੇ ਸਬੰਧ ਵਿਚ ਹਾਈਕੋਰਟ ਵਿਚ ਅਪੀਲ ਦਾਇਰ ਕੀਤੀ ਗਈ ਹੈ|
ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਦੇ ਸਿਵਲ ਪ੍ਰਸ਼ਾਸਨ ਵਿੱਚ ਫੇਰਬਦਲ
ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਦੇ ਸਿਵਲ ਪ੍ਰਸ਼ਾਸਨ ਵਿੱਚ ਫੇਰਬਦਲ 2 ਪੀ.ਸੀ.ਐਸ. ਅਧਿਕਾਰੀ ਕੀਤੇ ਇੱਧਰੋਂ-ਉੱਧਰ ਚੰਡੀਗੜ੍ਹ, 05...