• Latest
  • Trending
ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਦੀ ਕਾਰਜ਼ਕੁਸ਼ਲਤਾ ਵਧਾਈ-ਧਰਮਸੋਤ

ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਦੀ ਕਾਰਜ਼ਕੁਸ਼ਲਤਾ ਵਧਾਈ-ਧਰਮਸੋਤ

6 years ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

20 minutes ago
ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

54 minutes ago
Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

1 hour ago
ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

2 hours ago
ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

2 hours ago
Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

2 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 hours ago
Hukamnama Sri Darbar Sahib Today – 23 November 2026 | Ang 611 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 November 2026 | Ang 611 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

11 hours ago
ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

12 hours ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

13 hours ago
Hindi News
English News
Monday, November 23, 2026
No Result
View All Result
15 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਦੀ ਕਾਰਜ਼ਕੁਸ਼ਲਤਾ ਵਧਾਈ-ਧਰਮਸੋਤ

February 9, 2021
in ਖਬਰਾਂ, ਪੰਜਾਬ
ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਦੀ ਕਾਰਜ਼ਕੁਸ਼ਲਤਾ ਵਧਾਈ-ਧਰਮਸੋਤ

ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਦੀ ਕਾਰਜ਼ਕੁਸ਼ਲਤਾ ਵਧਾਈ-ਧਰਮਸੋਤ
-ਸੇਵਾ ਕੇਂਦਰਾਂ ਰਾਹੀਂ ਮਾਲ, ਪੁਲਿਸ ਤੇ ਟਰਾਂਸਪੋਰਟ ਵਿਭਾਗਾਂ ਦੀਆਂ 56 ਹੋਰ ਨਵੀਆਂ ਸੇਵਾਵਾਂ ਦੀ ਸ਼ੁਰੂਆਤ
-ਧਰਮਸੋਤ ਨੇ ਪਟਿਆਲਾ ਦੇ ਸੇਵਾ ਕੇਂਦਰ ਤੋਂ ਸੇਵਾਵਾਂ ਹਾਸਲ ਕਰਨ ਵਾਲੇ ਲਾਭਪਾਤਰੀਆਂ ਨੂੰ ਦਸਤਾਵੇਜ ਸੌਂਪੇ

ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਦੀ ਕਾਰਜ਼ਕੁਸ਼ਲਤਾ ਵਧਾਈ-ਧਰਮਸੋਤ

ਪਟਿਆਲਾ, 9 ਫਰਵਰੀ (ਵਿਸ਼ਵ ਵਾਰਤਾ)-ਪੰਜਾਬ ਦੇ ਜੰਗਲਾਤ ਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਰਾਜ ‘ਚ ਚੱਲਦੇ ਸੇਵਾ ਕੇਂਦਰਾਂ ਦੀ ਕਾਰਜ਼ਕੁਸ਼ਲਤਾ ‘ਚ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨਾਗਰਿਕਾਂ ਨੂੰ ਸਰਕਾਰ ਦੀਆਂ ਸੇਵਾਵਾਂ ਚੰਗੇ ਵਾਤਾਵਰਨ ਵਿੱਚ ਇੱਕੋ ਛੱਤ ਹੇਠਾਂ ਸੁਖਾਲੇ ਤੇ ਸਮਾਂਬੱਧ ਢੰਗ ਨਾਲ ਪ੍ਰਦਾਨ ਕਰਨ ਵੱਲ ਇਤਿਹਾਸਕ ਕਦਮ ਚੁੱਕੇ ਹਨ ਅਤੇ 56 ਨਵੀਂਆਂ ਸੇਵਾਵਾਂ ਸ਼ੁਰੂ ਕਰਨ ਨਾਲ ਹੁਣ ਸੇਵਾ ਕੇਂਦਰਾਂ ‘ਚ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸੇਵਾਵਾਂ 271 ਤੋਂ ਵੱਧਕੇ 327 ਹੋ ਗਈਆਂ ਹਨ।
ਸ. ਧਰਮਸੋਤ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਰਾਜ ਭਰ ‘ਚ ਸੇਵਾ ਕੇਂਦਰਾਂ ਵਿਖੇ 56 ਸੇਵਾਵਾਂ ਦੀ ਆਨ ਲਾਈਨ ਸ਼ੁਰੂਆਤ ਕਰਨ ਲਈ ਕਰਵਾਏ ਸਮਾਗਮ ਦੌਰਾਨ ਪਟਿਆਲਾ ਦੇ ਸੇਵਾ ਕੇਂਦਰ ਤੋਂ ਸੇਵਾਵਾਂ ਹਾਸਲ ਕਰਨ ਵਾਲੇ 5 ਲਾਭਪਾਤਰੀਆਂ ਨੂੰ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰਸਮੀ ਤੌਰ ‘ਤੇ ਨਾਗਰਿਕ ਸੇਵਾਵਾਂ ਦੇ ਸਰਟੀਫਿਕੇਟ ਸੌਂਪਣ ਪੁੱਜੇ ਹੋਏ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਘਨੌਰ ਦੇ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਆਖਿਆ ਕਿ ਪਹਿਲਾਂ ਲੋਕਾਂ ਨੂੰ ਪੁਲਿਸ ਨਾਲ ਸਬੰਧਤ ਸੇਵਾਵਾਂ ਲੈਣ ਲਈ ਥਾਣੇ ਜਾਂ ਸਾਂਝ ਕੇਂਦਰਾਂ ‘ਚ ਜਾਣਾ ਪੈਂਦਾ ਸੀ ਪਰੰਤੂ ਹੁਣ ਇਹ 20 ਸੇਵਾਵਾਂ ਸੇੇਵਾ ਕੇਂਦਰਾਂ ‘ਚ ਮਿਲਣ ਨਾਲ ਸਾਂਝ ਕੇਂਦਰਾਂ ‘ਚ ਕੰਮ ਕਰਦੀ ਪੁਲਿਸ ਉਥੋਂ ਆਮ ਪੁਲਿਸਿੰਗ ‘ਚ ਲਗਾਈ ਜਾਵੇਗੀ ਅਤੇ ਆਮ ਲੋਕਾਂ ਲਈ ਆਪਣੇ ਕੰਮ ਕਰਵਾਉਣੇ ਹੋਰ ਵੀ ਆਸਾਨ ਹੋ ਗਏ ਹਨ। ਜਦੋਂਕਿ ਟਰਾਂਸਪੋਰਟ ਵਿਭਾਗ ਦੀਆਂ 35 ਸੇਵਾਵਾਂ ਸੇਵਾ ਕੇਂਦਰਾਂ ‘ਚ ਮਿਲਣ ਨਾਲ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਹੱਲ ਹੋ ਗਿਆ ਹੈ। ਇਸੇ ਤਰ੍ਹਾਂ ਮਾਲ ਵਿਭਾਗ ਦੀਆਂ ਸੇਵਾਵਾਂ ਸੇਵਾ ਕੇਂਦਰਾਂ ‘ਚ ਪ੍ਰਾਪਤ ਹੋਣ ਨਾਲ ਲੋਕਾਂ ਦੀ ਖੱਜਲ ਖੁਆਰੀ ਖਤਮ ਹੋ ਜਾਵੇਗੀ।
ਸ. ਧਰਮਸੋਤ ਨੇ ਹੋਰ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਸਰਕਾਰ ਨੇ ਲੋਕਾਂ ਨੂੰ ਸਮਾਂਬੱਧ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਦਿਆਂ ਸਰਕਾਰੀ ਕੰਮ ਕਾਜ ਨੂੰ ਹੋਰ ਬਿਹਤਰ ਬਣਾਇਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਬਿਨ੍ਹਾਂ ਸਰਕਾਰ ਨੇ ਲੋਕਾਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦੇ ਨਿਪਟਾਰੇ ਲਈ ਇੱਕ ਆਨਲਾਈਨ ਗ੍ਰਿਵੈਂਸ ਰਿਡਰੈਸਲ ਪੋਰਟਲ ਦੀ ਵੀ ਸ਼ੁਰੁਆਤ ਕੀਤੀ ਹੈ ਅਤੇ ਜਲਦੀ ਹੀ ਇਕ ਕਾਲ ਸੈਂਟਰ ਵੀ ਅਰੰਭ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ 41 ਸੇਵਾ ਕੇਂਦਰਾਂ ਵਿਖੇ ਰੋਜ਼ਾਨਾ ਕਰੀਬ 2000 ਲੋਕ ਸੇਵਾਵਾਂ ਲੈਣ ਆਉਂਦੇ ਹਨ ਤੇ ਜੂਨ 2020 ਤੋਂ ਜਨਵਰੀ 2021 ਤੱਕ 3 ਲੱਖ 8 ਹਜ਼ਾਰ 476 ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ।
ਮੀਡੀਆ ਨਾਲ ਗੱਲਬਾਤ ਕਰਦਿਆਂ ਕਿਸਾਨੀ ਸੰਘਰਸ਼ ਬਾਬਤ ਪੁੱਛੇ ਗਏ ਇੱਕ ਸਵਾਲ ਦੇ ਜਵਾਬ ‘ਚ ਸ. ਧਰਮਸੋਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨੀਤੀ ਅਤੇ ਨੀਅਤ ਖੋਟੀ ਹੈ, ਜਿਸ ਕਰਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਜਾਇਜ਼ ਮੰਗਾਂ ਅਤੇ ਪੂਰੇ ਅਵਾਮ ਦੇ ਅੰਦੋਲਨ ਨੂੰ ਨਜ਼ਰ ਅੰਦਾਜ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਲੜਕੀ ਗੁਰਲੀਨ ਕੌਰ ਨੇ ਸੇਵਾ ਕੇਂਦਰ ਤੋਂ ਕੁਝ ਹੀ ਦਿਨਾਂ ‘ਚ ਆਪਣਾ ਲਰਨਿੰਗ ਲਾਇਸੈਂਸ ਹਾਸਲ ਕਰਨ ਦਾ ਸਫ਼ਲ ਤਜਰਬਾ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਮੁੱਖ ਮੰਤਰੀ ਨਾਲ ਸਾਂਝਾ ਕੀਤਾ। ਜਦੋਂਕਿ ਇਸ ਮੌਕੇ ਗੁਰਲੀਨ ਕੌਰ ਤੋਂ ਇਲਾਵਾ ਹਰਸ਼ਦੀਪ ਸਿੰਘ ਨੂੰ ਲਰਨਰ ਡਰਾਇਵਿੰਗ ਲਾਇਸੈਂਸ, ਦਵਿੰਦਰ ਸ਼ਰਮਾ ਨੂੰ ਜਨਮ ਸਰਟੀਫਿਕੇਟ, ਅਮਨ ਸ਼ਰਮਾ ਤੇ ਗੋਵਿੰਦਾ ਕੁਮਾਰ ਨੂੰ ਡੀ.ਡੀ.ਆਰ. ਦੀ ਕਾਪੀ ਸੌਂਪੀ ਗਈ।
ਇਸੇ ਦੌਰਾਨ ਬਲਾਕ ਸੰਮਤੀ ਸਨੌਰ ਦੇ ਚੇਅਰਮੈਨ ਅਸ਼ਵਨੀ ਬੱਤਾ ਤੇ ਐਸ.ਡੀ.ਐਮ. ਪਟਿਆਲਾ ਚਰਨਜੀਤ ਸਿੰਘ ਨੇ ਪਿੰਡ ਚੌਰਾ ਦੇ ਸੇਵਾ ਕੇਂਦਰ ਵਿਖੇ ਇਨ੍ਹਾਂ ਸੇਵਾਵਾਂ ਦੀ ਸ਼ੁਰੂਆਤ ਮੌਕੇ ਲਾਭਪਾਤਰੀਆਂ ਨੂੰ ਸਰਟੀਫਿਕੇਟ ਸੌਂਪੇ। ਘਨੌਰ ਸੇਵਾ ਕੇਂਦਰ ਵਿਖੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗਗਨਦੀਪ ਸਿੰਘ ਜੌਲੀ ਜਲਾਲਪੁਰ ਤੇ ਨਾਇਬ ਤਹਿਸੀਲਦਾਰ ਗੌਰਵ ਕੁਮਾਰ ਵੱਲੋਂ ਜਦੋਂਕਿ ਭਾਦਸੋਂ ਸੇਵਾ ਕੇਂਦਰ ਵਿਖੇ ਐਸ.ਡੀ.ਐਮ. ਨਾਭਾ ਕਾਲਾ ਰਾਮ ਕਾਂਸਲ ਵੱਲੋਂ ਤੇ ਸੇਵਾ ਕੇਂਦਰ ਕਕਰਾਲਾ ਵਿਖੇ ਐਸ.ਡੀ.ਐਮ. ਸਮਾਣਾ ਨਮਨ ਮੜਕਣ ਵੱਲੋਂ, ਪਿੰਡ ਚੌਂਹਟ ਦੇ ਸੇਵਾ ਕੇਂਦਰ ਵਿਖੇ ਤਹਿਸੀਲਦਾਰ ਸਮਾਣਾ ਸੰਦੀਪ ਸਿੰਘ ਵੱਲੋਂ, ਨਰੜੂ ਸੇਵਾ ਕੇਂਦਰ ਵਿਖੇ ਤਹਿਸੀਲਦਾਰ ਰਾਜਪੁਰਾ ਇੰਦਰ ਕੁਮਾਰ ਵਧਵਾ ਵੱਲੋਂ ਅਤੇ ਇਸੇ ਤਰ੍ਹਾਂ ਘੱਗਾ ਸੇਵਾ ਕੇਂਦਰ ਵਿਖੇ ਨਾਇਬ ਤਹਿਸੀਲਦਾਰ ਪਾਤੜਾਂ ਰਾਜਬ੍ਰਿੰਦਰ ਸਿੰਘ ਧਨੋਆ ਵੱਲੋਂ ਵੀ ਲਾਭਪਾਤਰੀਆਂ ਨੂੰ ਸਰਟੀਫਿਕੇਟ ਸੌਂਪੇ ਗਏ।
ਇਸ ਮੌਕੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ, ਪੰਜਾਬ ਲਾਰਜ ਸਕੇਲ ਇੰਡਸਟਰੀ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਕੇ.ਕੇ. ਸਹਿਗਲ, ਸ਼ਹਿਰੀ ਕਾਂਗਰਸ ਪ੍ਰਧਾਨ ਕੇ.ਕੇ. ਮਲਹੋਤਰਾ, ਮਹਿਲਾ ਕਾਂਗਰਸ ਪ੍ਰਧਾਨ ਕਿਰਨ ਢਿੱਲੋਂ, ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਚੇਅਰਮੈਨ ਜਸਵੀਰ ਇੰਦਰ ਸਿੰਘ ਢੀਂਡਸਾ, ਪੇਡਾ ਦੇ ਸੀਨੀਅਰ ਵਾਇਸ ਚੇਅਰਮੈਨ ਅਨਿਲ ਮੰਗਲਾ, ਪੀ.ਐਸ.ਡੀ.ਆਈ.ਸੀ. ਦੇ ਡਾਇਰੈਕਟਰ ਹਿਮਾਂਸ਼ੂ ਝਾਅ, ਡਿਪਟੀ ਕਮਿਸ਼ਨਰ ਕੁਮਾਰ ਅਮਿਤ,ਏ.ਡੀ.ਸੀ. (ਵਿਕਾਸ) ਡਾ. ਪ੍ਰੀਤੀ ਯਾਦਵ, ਏ.ਡੀ.ਸੀ. (ਜ) ਪੂਜਾ ਸਿਆਲ ਗਰੇਵਾਲ, ਸਹਾਇਕ ਕਮਿਸ਼ਨਰ (ਜ) ਇਸਮਤ ਵਿਜੇ ਸਿੰਘ, ਈ ਗਵਰਨੈਂਸ ਤੋਂ ਈ ਰੌਬਿਨ ਸਿੰਘ, ਡੀ.ਐਮ. ਸੇਵਾ ਕੇਂਦਰ ਗੁਰਪ੍ਰੀਤ ਸਿੰਘ, ਡੀ.ਆਰ.ਆਈ.ਟੀ.ਐਮ. ਸਰੁਚੀ ਮਹਾਜਨ ਤੇ ਚਾਂਦਨੀ, ਡੀ.ਜੀ.ਆਰ. ਤੋਂ ਹਰਿੰਦਰ ਕੌਰ ਅਤੇ ਹੋਰ ਪਤਵੰਤੇ ਮੌਜੂਦ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ….. 🌹🙏Hukamnama Sri Darbar...

ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ)  ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨਾਲ ਜੁੜੇ ਮਨੀ ਲਾਂਡਰਿੰਗ ਦੇ ਇੱਕ...

Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

by Navjot
November 23, 2026
0

ਦੋਹਾ, 23 ਨਵੰਬਰ (ਵਿਸ਼ਵ ਵਾਰਤਾ) ਐਤਵਾਰ ਨੂੰ ਦੋਹਾ ਦੇ ਵੈਸਟ ਐਂਡ ਪਾਰਕ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਖੇਡੇ ਗਏ 'ਏਸ਼ੀਆ ਕੱਪ...

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਐਤਵਾਰ ਨੂੰ ਕਿਹਾ ਕਿ ਭਾਰਤ ਅਤੇ ਨੀਦਰਲੈਂਡ ਵਿਚਕਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ….. 🌹🙏Hukamnama Sri Darbar...

Most Popular

Punjab: ਅਕਾਲੀ ਦਲ ਛੱਡ ਕੇ ਸ਼ਿਆਮ ਲਾਲ ਮਾਜਰੀਆ ਭਾਜਪਾ ’ਚ ਸ਼ਾਮਲ

Punjab: ਅਕਾਲੀ ਦਲ ਛੱਡ ਕੇ ਸ਼ਿਆਮ ਲਾਲ ਮਾਜਰੀਆ ਭਾਜਪਾ ’ਚ ਸ਼ਾਮਲ

by Ranjit Singh
3 weeks ago
0

Punjab: ਅਕਾਲੀ ਦਲ ਛੱਡ ਕੇ ਸ਼ਿਆਮ ਲਾਲ ਮਾਜਰੀਆ ਭਾਜਪਾ ’ਚ ਸ਼ਾਮਲ - ਗੁੱਜਰ ਭਾਈਚਾਰੇ ਦੇ ਵੱਡੀ ਗਿਣਤੀ ਲੋਕ ਵੀ ਪਾਰਟੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 