ਚੰਡੀਗੜ੍ਹ 23 ਸਤੰਬਰ ( ਵਿਸ਼ਵ ਵਾਰਤਾ)-ਖੇਤੀ ਕਾਨੂੰਨਾਂ ਵਿਰੁੱਧ 24 ਤੋਂ 26 ਸਤੰਬਰ ਤੱਕ 48 ਘੰਟੇ ਦੇ ਰੇਲ ਰੋਕੋ ਅਤੇ 25 ਸਤੰਬਰ ਦੇ ਪੰਜਾਬ ਬੰਦ ਮੌਕੇ ਪ੍ਰਦਰਸ਼ਨਕਾਰੀਆਂ ਨਾਲ ਦਾਅ ਪੇਚਕ ਅਤੇ ਨਰਮ ਰਵੱਈਆ ਅਪਣਾਉਣ ਦੇ ਹੁਕਮ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਗਏ ਹਨ। ਇਹ ਵੀ ਕਿਹਾ ਗਿਆ ਹੈ ਕਿ ਕਿਸੇ ਨੂੰ ਮਾਰੂ ਹਥਿਆਰ ਲੈ ਕੇ ਚੱਲਣ ਦੀ ਆਗਿਆ ਨਾ ਦਿੱਤੀ ਜਾਵੇ। ਜ਼ਿਲ੍ਹਿਆਂ ਦੇ ਡੀ.ਸੀ ਅਤੇ ਪੁਲਿਸ ਮੁਖੀਆਂ ਨੂੰ ਰੇਲਵੇ ਪੁਲਿਸ ਦੇ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਬਣਾ ਕੇ ਰੱਖਣ ਲਈ ਕਿਹਾ। ਪ੍ਰਦਰਸ਼ਨਕਾਰੀਆਂ ਦੇ ਆਗੂਆਂ ਨਾਲ ਸੰਪਰਕ ਅਤੇ ਤਾਲਮੇਲ ਬਣਾਉਣ ਦੇ ਵੀ ਆਦੇਸ਼। ਸਿਵਲ ਸਰਜਨਾਂ ਨੂੰ ਡਾਕਟਰ ਤੇ ਪੈਰਾਮੈਡੀਕਲ ਸਟਾਫ਼ ਅਤੇ ਅੱਗ ਬੁਝਾਊ ਪ੍ਰਣਾਲੀ ਵੀ ਚੁਸਤ ਦਰੁਸਤ ਰੱਖਣ ਦੇ ਹੁਕਮ। ਰਾਹਗੀਰਾਂ ਦੀ ਜਾਨ ਮਾਲ ਦੀ ਰਾਖੀ, ਲੁੱਟ ਖੋਹ ਜਾਂ ਸਰਕਾਰੀ ਸੰਪਤੀ ਦੇ ਨੁਕਸਾਨ ਤੋਂ ਬਚਾਅ ਲਈ ਸਖ਼ਤ ਨਿਗਰਾਨੀ ਲਈ ਹੁਕਮ ਦਿੱਤੇ ਹਨ।
ਲੋਕ ਸਭਾ ਚੋਣਾ 2024: ਪੰਜਾਬ ਵਿੱਚ ਨਾਮਜ਼ਦਗੀਆਂ ਦਾਖਲ ਕਰਨ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ
ਲੋਕ ਸਭਾ ਚੋਣਾ 2024: ਪੰਜਾਬ ਵਿੱਚ ਨਾਮਜ਼ਦਗੀਆਂ ਦਾਖਲ ਕਰਨ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ:...