‘ਭਰੋਸਗੀ ਮਤੇ’ ਨੂੰ ਲੈ ਕੇ ਸੱਦਿਆ ਵਿਧਾਨ ਸਭਾ ਸੈਸ਼ਨ ਰੱਦ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
ਸੈਸ਼ਨ ਰੱਦ ਕਰਨ ਦੇ ਫੈਸਲੇ ਵਿਰੁੱਧ ਜਾਵਾਂਗੇ ਸੁਪਰੀਮ ਕੋਰਟ – ਭਗਵੰਤ ਮਾਨ
27 ਸਤੰਬਰ ਨੂੰ ਮੁੜ ਤੋਂ ਸੱਦਿਆ ਵਿਧਾਨ ਸਭਾ ਦਾ ਸੈਸ਼ਨ
ਪੜ੍ਹੋ, ਬਿਜਲੀ ਅਤੇ ਪਰਾਲੀ ਸਮੇਤ ਕਿਹੜੇ ਹੋਰ ਮੁੱਦਿਆਂ ਤੇ ਹੋਵੇਗੀ ਚਰਚਾ
ਰਾਜਪਾਲ ਦੇ ਫੈਸਲੇ ਵਿਰੁੱਧ ਜਾਵਾਂਗੇ ਸੁਪਰੀਮ ਕੋਰਟ – ਭਗਵੰਤ ਮਾਨ
ਚੰਡੀਗੜ੍ਹ,21 ਸਤੰਬਰ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਹਿਲਾਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਨਾਲ ਮੀਟਿੰਗ ਕੀਤੀ। ਇਸ ਤੋਂ ਬਾਅਦ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ।ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਹੋ ਕੇ ਇਹ ਜਾਣਕਾਰੀ ਦਿੱਤੀ ਕਿ ਕੈਬਨਿਟ ਮੀਟਿੰਗ ਵਿੱਚ 27 ਸਤੰਬਰ ਨੂੰ ਮੁੜ ਤੋਂ ਵਿਧਾਨ ਸਭਾ ਦਾ ਸੈਸ਼ਨ ਸੱਦਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਵਿਧਾਨ ਸਭਾ ਸੈਸ਼ਨ ਵਿੱਚ ਸਪੀਕਰ ਦੀ ਇਜਾਜਤ ਨਾਲ ਬਿਜਲੀ ਅਤੇ ਪਰਾਲੀ ਸਮੇਤ ਕਈ ਹੋਰ ਮੁੱਦੇ ਵਿਚਾਰੇ ਜਾਣਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਵੱਲੋਂ ਵਿਧਾਨ ਸਭਾ ਦਾ ਸੈਸ਼ਨ ਰੱਦ ਕੀਤੇ ਜਾਣ ਦੇ ਫੈਸਲੇ ਦੇ ਖਿਲਾਫ ਸੁਪਰੀਮ ਕੋਰਟ ਵੀ ਜਾਵਾਂਗੇ।