• Latest
  • Trending
ਪੰਜਾਬ ਸਰਕਾਰ ਮਾਂ ਬੋਲੀ ਦੇ ਪਸਾਰ ਤੇ ਪ੍ਰਫੁੱਲਤਾ ਲਈ ਪੂਰੀ ਤਰ੍ਹਾਂ ਸੁਹਿਰਦ : ਪਰਗਟ ਸਿੰਘ

ਪੰਜਾਬ ਸਰਕਾਰ ਮਾਂ ਬੋਲੀ ਦੇ ਪਸਾਰ ਤੇ ਪ੍ਰਫੁੱਲਤਾ ਲਈ ਪੂਰੀ ਤਰ੍ਹਾਂ ਸੁਹਿਰਦ : ਪਰਗਟ ਸਿੰਘ

5 years ago
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ

39 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

2 hours ago
FIH Hockey Women’s Nations Cup ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਸੈਮੀਫਾਈਨਲ ਵਿੱਚ ਚਿਲੀ ਨੂੰ 6-0 ਨਾਲ ਹਰਾਇਆ

FIH Hockey Women’s Nations Cup ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਸੈਮੀਫਾਈਨਲ ਵਿੱਚ ਚਿਲੀ ਨੂੰ 6-0 ਨਾਲ ਹਰਾਇਆ

2 hours ago
ਸਿਹਤ ਮੰਤਰੀ ਜੇ.ਪੀ. ਨੱਡਾ ਨੇ ਟੀ.ਬੀ. ਮੁਕਤ ਭਾਰਤ ਵੱਲ ਅੱਗੇ ਵਧਣ ਦਾ ਦਿੱਤਾ ਸੱਦਾ 

ਸਿਹਤ ਮੰਤਰੀ ਜੇ.ਪੀ. ਨੱਡਾ ਨੇ ਟੀ.ਬੀ. ਮੁਕਤ ਭਾਰਤ ਵੱਲ ਅੱਗੇ ਵਧਣ ਦਾ ਦਿੱਤਾ ਸੱਦਾ 

2 hours ago
ਅੰਤਰਰਾਸ਼ਟਰੀ ਯੋਗ ਦਿਵਸ 2026 ‘ਤੇ ਪ੍ਰਧਾਨ ਮੰਤਰੀ ਮੋਦੀ ਨਾਲ ਜੁੜਨ ਲਈ ‘ਯੋਗ ਸੰਗਮ’ ‘ਚ 6 ਲੱਖ ਸੰਗਠਨਾਂ ਨੇ ਕੀਤੀ ਰਜਿਸਟ੍ਰੇਸ਼ਨ 

ਅੰਤਰਰਾਸ਼ਟਰੀ ਯੋਗ ਦਿਵਸ 2026 ‘ਤੇ ਪ੍ਰਧਾਨ ਮੰਤਰੀ ਮੋਦੀ ਨਾਲ ਜੁੜਨ ਲਈ ‘ਯੋਗ ਸੰਗਮ’ ‘ਚ 6 ਲੱਖ ਸੰਗਠਨਾਂ ਨੇ ਕੀਤੀ ਰਜਿਸਟ੍ਰੇਸ਼ਨ 

2 hours ago
ਕ੍ਰਿਤੀ ਸੈਨਨ ਨੇ ਆਪਣੇ ‘ਕਾਕਟੇਲ 2’ ਦੇ ਕਿਰਦਾਰ ਨੂੰ ਦੱਸਿਆ ‘most colourful, radiant one’  

ਕ੍ਰਿਤੀ ਸੈਨਨ ਨੇ ਆਪਣੇ ‘ਕਾਕਟੇਲ 2’ ਦੇ ਕਿਰਦਾਰ ਨੂੰ ਦੱਸਿਆ ‘most colourful, radiant one’  

2 hours ago
ਰੋਮਾਂਟਿਕ ਕਾਮੇਡੀ ਫਿਲਮ ‘Heartin’ ਜੂਨ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਰੋਮਾਂਟਿਕ ਕਾਮੇਡੀ ਫਿਲਮ ‘Heartin’ ਜੂਨ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

3 hours ago
ਭਾਰਤ ਅਤੇ ਉਜ਼ਬੇਕਿਸਤਾਨ ਅਗਲੇ 3 ਸਾਲਾਂ ਵਿੱਚ ਦੁਵੱਲੇ ਵਪਾਰ ਨੂੰ ਦੁੱਗਣਾ ਕਰਨ ਲਈ ਹੋਏ ਸਹਿਮਤ

ਭਾਰਤ ਅਤੇ ਉਜ਼ਬੇਕਿਸਤਾਨ ਅਗਲੇ 3 ਸਾਲਾਂ ਵਿੱਚ ਦੁਵੱਲੇ ਵਪਾਰ ਨੂੰ ਦੁੱਗਣਾ ਕਰਨ ਲਈ ਹੋਏ ਸਹਿਮਤ

3 hours ago
12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਤੋਂ ਪਹਿਲਾਂ ਦੁਨੀਆ ਭਰ ਵਿੱਚ ਭਾਰਤੀ ਮਿਸ਼ਨਾਂ ਨੇ ਯੋਗ ਸੈਸ਼ਨ ਕੀਤੇ ਆਯੋਜਿਤ 

12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਤੋਂ ਪਹਿਲਾਂ ਦੁਨੀਆ ਭਰ ਵਿੱਚ ਭਾਰਤੀ ਮਿਸ਼ਨਾਂ ਨੇ ਯੋਗ ਸੈਸ਼ਨ ਕੀਤੇ ਆਯੋਜਿਤ 

3 hours ago
 India Vs Afghanistan : ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਇੱਕ ਰੋਜ਼ਾ ਲੜੀ ਦਾ ਤੀਜਾ ਮੈਚ ਥੋੜ੍ਹੀ ਦੇਰ ‘ਚ ; ਅਫਗਾਨਿਸਤਾਨ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

 India Vs Afghanistan : ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਇੱਕ ਰੋਜ਼ਾ ਲੜੀ ਦਾ ਤੀਜਾ ਮੈਚ ਥੋੜ੍ਹੀ ਦੇਰ ‘ਚ ; ਅਫਗਾਨਿਸਤਾਨ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

3 hours ago
PSPCL ‘ਚ 2,327 ਅਸਿਸਟੈਂਟ ਲਾਈਨਮੈਨਾਂ ਦੀ ਹੋਵੇਗੀ ਪੱਕੀ ਭਰਤੀ

PSPCL ‘ਚ 2,327 ਅਸਿਸਟੈਂਟ ਲਾਈਨਮੈਨਾਂ ਦੀ ਹੋਵੇਗੀ ਪੱਕੀ ਭਰਤੀ

4 hours ago
Hindi News
English News
Saturday, June 20, 2026
No Result
View All Result
41 °c
Chandigarh
36 ° Sun
34 ° Mon
35 ° Tue
37 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਮਾਂ ਬੋਲੀ ਦੇ ਪਸਾਰ ਤੇ ਪ੍ਰਫੁੱਲਤਾ ਲਈ ਪੂਰੀ ਤਰ੍ਹਾਂ ਸੁਹਿਰਦ : ਪਰਗਟ ਸਿੰਘ

December 19, 2021
in ਖਬਰਾਂ, ਚੰਡੀਗੜ੍ਹ, ਜਲੰਧਰ, ਪੰਜਾਬ
ਪੰਜਾਬ ਸਰਕਾਰ ਮਾਂ ਬੋਲੀ ਦੇ ਪਸਾਰ ਤੇ ਪ੍ਰਫੁੱਲਤਾ ਲਈ ਪੂਰੀ ਤਰ੍ਹਾਂ ਸੁਹਿਰਦ : ਪਰਗਟ ਸਿੰਘ

ਪੰਜਾਬ ਸਰਕਾਰ ਮਾਂ ਬੋਲੀ ਦੇ ਪਸਾਰ ਤੇ ਪ੍ਰਫੁੱਲਤਾ ਲਈ ਪੂਰੀ ਤਰ੍ਹਾਂ ਸੁਹਿਰਦ : ਪਰਗਟ ਸਿੰਘ

ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪੰਜਾਬੀ ਭਾਸ਼ਾ ਚੇਤਨਾ ਕਾਨਫਰੰਸ

ਕੈਬਨਿਟ ਮੰਤਰੀ ਨੇ ਪੰਜਾਬੀ ਭਾਸ਼ਾ ਦੀ ਮਜ਼ਬੂਤੀ ਲਈ ਸਾਂਝੇ ਹੰਭਲੇ ਮਾਰਨ ਦੀ ਲੋੜ ‘ਤੇ ਦਿੱਤਾ ਜ਼ੋਰ

ਜਲੰਧਰ, 19 ਦਸੰਬਰ (ਵਿਸ਼ਵ ਵਾਰਤਾ):-ਪੰਜਾਬ ਦੇ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਭਾਸ਼ਾ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਪਰਗਟ ਸਿੰਘ ਨੇ ਅੱਜ ਕਿਹਾ ਕਿ ਮਾਂ ਬੋਲੀ ਦੇ ਪਸਾਰ ਤੇ ਪ੍ਰਫੁੱਲਤਾ ਲਈ ਪੰਜਾਬ ਸਰਕਾਰ ਵੱਲੋਂ ਪੂਰੀ ਸੁਹਿਰਦਤਾ ਨਾਲ ਕੰਮ ਕਰਦਿਆਂ ਪੰਜਾਬੀ ਭਾਸ਼ਾ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਸਮੇਤ  ਕਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬੀ ਭਾਸ਼ਾ ਨੂੰ ਹੋਰ ਮਜ਼ਬੂਤੀ ਪ੍ਰਦਾਨ ਕੀਤੀ ਜਾ ਸਕੇ।

                ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਖੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਮਾਤ ਭਸ਼ਾਵਾਂ ਦਾ ਮਹੱਤਵ: ਭਾਰਤੀ ਪ੍ਰਸੰਗ ਵਿਸ਼ੇ ‘ਤੇ ਕਰਵਾਈ ਪੰਜਾਬੀ ਭਾਸ਼ਾ ਚੇਤਨਾ ਕਾਨਫਰੰਸ ਦੌਰਾਨ ਸੰਬੋਧਨ ਕਰਦਿਆਂ ਭਾਸ਼ਾ ਮੰਤਰੀ ਨੇ ਮਾਂ ਬੋਲੀ ਦੀ ਮਹੱਤਤਾ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਕੋਈ ਵੀ ਦੇਸ਼ ਜਾਂ ਸੂਬਾ ਆਪਣੀ ਭਾਸ਼ਾ ਨੂੰ ਅਣਗੌਲਿਆਂ ਕਰਕੇ ਤਰੱਕੀ ਨਹੀਂ ਕਰ ਸਕਦਾ। ਪੰਜਾਬੀ ਭਾਸ਼ਾ ਦੇ ਵਿਸ਼ਾਲ ਦਾਇਰੇ ਅਤੇ ਇਤਿਹਾਸਕ ਪਿਛੋਕੜ ਦੀ ਗੱਲ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਦੇਸ਼ ਵਿੱਚ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵੀ ਪੰਜਾਬੀ ਬੋਲੀ ਦਾ ਵਿਸ਼ੇਸ਼ ਪ੍ਰਭਾਵ ਹੈ, ਜਿਸ ਦੇ ਮੱਦੇਨਜ਼ਰ ਸਾਰਿਆਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਅਮੀਰ ਭਾਸ਼ਾ ਤੋਂ ਪੂਰੀ ਤਰ੍ਹਾਂ ਵਾਕਿਫ਼ ਕਰਵਾਉਣ ਲਈ ਬਣਦੇ ਉਪਰਾਲੇ ਕਰਨੇ ਚਾਹੀਦੇ ਹਨ।

   ਪੰਜਾਬ ਸਰਕਾਰ ਵੱਲੋਂ ਮਾਂ ਬੋਲੀ ਦੀ ਪ੍ਰਫੁੱਲਤਾ ਲਈ ਕੀਤੇ ਗਏ ਉਪਰਾਲਿਆਂ ‘ਤੇ ਚਾਨਣਾ ਪਾਉਂਦਿਆਂ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਜਿਥੇ ਖਾਲੀ ਪਈਆਂ ਅਸਾਮੀਆਂ ‘ਤੇ ਜ਼ਿਲ੍ਹਾ ਭਾਸ਼ਾ ਅਫ਼ਸਰਾਂ ਨੂੰ ਤਾਇਨਾਤ ਕੀਤਾ ਗਿਆ ਹੈ ਉਥੇ ਰਾਜ ਭਾਸ਼ਾ ਕਮਿਸ਼ਨ ਬਣਾਉਣ ਲਈ ਯਤਨ ਜੰਗੀ ਪੱਧਰ ‘ਤੇ ਜਾਰੀ ਹਨ ਅਤੇ ਇਸ ਕਾਰਜ ਨੂੰ ਆਉਣ ਵਾਲੇ ਦਿਨਾਂ ਵਿੱਚ ਅਮਲੀ ਜਾਮਾ ਪਹਿਨਾਇਆ ਜਾਵੇਗਾ । ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 10ਵੀਂ ਜਮਾਤ ਤੱਕ ਸਾਰੇ ਸਕੂਲਾਂ ਵਿੱਚ ਪੰਜਾਬੀ ਪੜ੍ਹਾਉਣ ਨੂੰ ਲਾਜ਼ਮੀ ਕਰਕੇ ਪੰਜਾਬੀ ਮਾਂ ਬੋਲੀ ਨੂੰ ਹੋਰ ਪ੍ਰਫੁੱਲਤ ਕਰਨ ਲਈ ਅਹਿਮ ਕਦਮ ਚੁੱਕਿਆ ਹੈ ਅਤੇ ਇਸ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਨੂੰ ਜੁਰਮਾਨੇ ਦੀ ਵਿਵਸਥਾ ਵੀ ਕੀਤੀ ਗਈ ਹੈ।ਇਸ ਤੋਂ ਇਲਾਵਾ ਸਾਰੇ ਸਰਕਾਰੀ ਅਫ਼ਸਰ/ਕਰਮਚਾਰੀ ਸਮੁੱਚਾ ਦਫ਼ਤਰੀ ਕੰਮ ਪੰਜਾਬੀ ਭਾਸ਼ਾ ਵਿੱਚ ਕਰਨਗੇ ਅਤੇ ਅਜਿਹਾ ਨਾ ਹੋਣ ਦੀ ਸੂਰਤ ਵਿੱਚ ਭਾਸ਼ਾ ਵਿਭਾਗ ਦੀਆਂ ਸਿਫ਼ਾਰਸ਼ਾਂ ‘ਤੇ ਬਣਦਾ ਜੁਰਮਾਨਾ ਵੀ ਕੀਤਾ ਜਾਵੇਗਾ ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬੀ ਮਾਂ ਬੋਲੀ ਦੇ ਪਸਾਰ ਅਤੇ ਹੋਰ ਬਿਹਤਰੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਸਬੰਧੀ ਹਰ ਲੋੜੀਂਦਾ ਕਦਮ ਚੁੱਕਿਆ ਜਾ ਰਿਹਾ ਹੈ।

                ਮਾਂ ਬੋਲੀ ਦੀ ਹੋਰ ਬਿਹਤਰੀ ਤੇ ਵਿਕਾਸ ਲਈ ਸਾਂਝੇ ਹੰਭਲੇ ਮਾਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਸਾਨੂੰ ਸਾਰਿਆਂ ਨੂੰ ਆਪਣੀ ਭਾਸ਼ਾ ਦੀ ਮਜ਼ਬੂਤੀ ਲਈ ਰਲ ਕੇ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਆਪਣੀ ਭਾਸ਼ਾ, ਵਿਰਸੇ ਤੇ ਸੱਭਿਆਚਾਰ ਨਾਲ ਜੁੜੀ ਰਹੇ।         ਕਾਨਫਰੰਸ ਦੇ ਮੁੱਖ ਬੁਲਾਰੇ, ਮੁੰਬਈ ਯੂਨੀਵਰਸਿਟੀ, ਮੁੰਬਈ ਤੋਂ ਆਏ ਪ੍ਰੋ. ਦੀਪਕ ਪਵਾਰ ਨੇ ਦੇਸ਼ ਵਿੱਚ ਖੇਤਰੀ ਭਾਸ਼ਾਵਾਂ ਨੂੰ ਮਿੱਥ ਕੇ ਅਣਗੌਲਿਆਂ ਕਰਨ ‘ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅੱਜ ਖੇਤਰੀ ਭਾਸ਼ਾਵਾਂ ਨੂੰ ਮੁੱਢਲੀ ਤੇ ਉਚੇਰੀ ਸਿੱਖਿਆ ਦਾ ਮਾਧਿਅਮ ਬਣਾਉਣ ਦੀ ਲੋੜ ਹੈ ਤਾਂ ਜੋ ਇਨ੍ਹਾਂ ਭਾਸ਼ਾਵਾਂ ਨੂੰ ਬਣਦਾ ਦਰਜਾ ਦਿੱਤਾ ਜਾ ਸਕੇ।

                ਇਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਪ੍ਰੋ. ਅਰਵਿੰਦ, ਡਾ. ਜੋਗਾ ਸਿੰਘ, ਡਾ. ਮਨਜੀਤ ਸਿੰਘ, ਡਾ. ਸਰਬਜੀਤ ਸਿੰਘ, ਡਾ. ਸੁਖਵਿੰਦਰ ਸਿੰਘ ਸੰਘਾ, ਕੇਂਦਰੀ ਪੰਜਾਬੀ ਲੇਖ ਸਭਾ ਦੇ ਪ੍ਰਦਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ ਆਦਿ ਨੇ ਵੀ ਖੇਤਰੀ ਭਾਸ਼ਾਵਾਂ ਬਾਰੇ ਵੱਡਮੁੱਲੇ ਵਿਚਾਰ ਰੱਖੇ। ਸਭਾ ਦੇ ਅਹੁਦੇਦਾਰਾਂ ਵੱਲੋਂ ਕੈਬਨਿਟ ਮੰਤਰੀ ਪਰਗਟ ਸਿੰਘ ਦਾ ਪੰਜਾਬੀ ਭਾਸ਼ਾ ਦੀ ਹੋਰ ਮਜ਼ਬੂਤੀ ਲਈ ਕੀਤੇ ਜਾ ਰਹੇ ਕਾਰਜਾਂ ਲਈ ਵਿਸ਼ੇਸ਼ ਤੌਰ ‘ਤੇ ਸਨਮਾਨ ਵੀ ਕੀਤਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ

by Jaspreet Kaur
June 20, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ ਅੰਮ੍ਰਿਤਸਰ, 20 ਜੂਨ (ਵਿਸ਼ਵ ਵਾਰਤਾ)- ਪੰਜਾਬ ਦੀ ਰਾਜਨੀਤੀ ਨਾਲ ਜੁੜੀ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 20, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

by Jaspreet Kaur
June 20, 2026
0

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ 'ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ ਨਵੀ ਦਿੱਲੀ, 20 ਜੂਨ 2026...

FIH Hockey Women’s Nations Cup ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਸੈਮੀਫਾਈਨਲ ਵਿੱਚ ਚਿਲੀ ਨੂੰ 6-0 ਨਾਲ ਹਰਾਇਆ

FIH Hockey Women’s Nations Cup ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਸੈਮੀਫਾਈਨਲ ਵਿੱਚ ਚਿਲੀ ਨੂੰ 6-0 ਨਾਲ ਹਰਾਇਆ

by Navjot
June 20, 2026
0

FIH Hockey Women’s Nations Cup ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਸੈਮੀਫਾਈਨਲ ਵਿੱਚ ਚਿਲੀ ਨੂੰ 6-0 ਨਾਲ ਹਰਾਇਆ   ਆਕਲੈਂਡ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ

by Jaspreet Kaur
June 20, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ ਅੰਮ੍ਰਿਤਸਰ, 20 ਜੂਨ (ਵਿਸ਼ਵ ਵਾਰਤਾ)- ਪੰਜਾਬ ਦੀ ਰਾਜਨੀਤੀ ਨਾਲ ਜੁੜੀ...

Most Popular

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

by Jaspreet Kaur
5 days ago
0

ਵੱਡਾ ਹਾਦਸਾ! ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ - 30 ਤੋਂ ਵੱਧ ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ ਇਥੋਪੀਆ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 