• ਸੂਬੇ ਭਰ ਵਿਚ ਵੱਖ ਵੱਖ ਥਾਵਾਂ ‘ਤੇ 20 ਫਰਵਰੀ ਤੋਂ 10 ਮਾਰਚ ਤੱਕ ਲੱਗਣਗੇ ਰੋਜ਼ਗਾਰ ਮੇਲੇ: ਚੰਨੀ
• ਆਨਲਾਈਨ ਅਪਲਾਈ ਕਰਨ ਲਈ ਸਰਕਾਰੀ ਆਈ.ਟੀ.ਆਈ ਅਤੇ ਬਹੁ ਤਕਨੀਕੀ ਕਾਲਜ਼ਾ ਵਲੋਂ ਮੁਫਤ ਸਹਾਇਤਾ ਕੇਂਦਰ ਸਥਾਪਤ
ਚੰਡੀਗੜ, 9 ਫਰਵਰੀ (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਵਲੋਂ ਪਹਿਲੇ ਰਾਜ ਪੱਧਰੀ ਰੋਜ਼ਗਾਰ ਮੇਲੇ ਦੀ ਸਫਲਤਾ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਦੂਜੇ ਰਾਜ ਪੱੱਧਰੀ ਰੋਜ਼ਗਾਰ ਮੇਲੇ ਦਾ ਅਯੋਜਨ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਤਕਨੀਕੀ ਸਿੱੱਖਿਆ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਦੂਜੇ ਰਾਜ ਪੱਧਰੀ ਰੋਜਗਾਰ ਮੇਲੇ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ।
ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਲਾਏ ਜਾ ਰਹੇ ਰੋਜ਼ਗਾਰ ਮੇਲੇ ਬਾਰੇ ਜਾਣਕਾਰੀ ਦਿੰਦਿਆਂ ਦੱੱਸਿਆ ਕਿ ਪੰਜਾਬ ਸਰਕਾਰ ਨੇ ਇਸ ਸਾਲ ਰੋਜ਼ਗਾਰ ਮੇਲਿਆਂ ਦਾ ਦਾਇਰਾ ਵਧਾ ਕੇ ਇਸ ਵਿਚ ਤਕਨੀਕੀ ਸਿੱੱਖਿਆ ਵਿਭਾਗ ਤੋਂ ਇਲਾਵਾ ਉਚੇਰੀ ਸਿੱੱਖਿਆ, ਮੈਡੀਕਲ ਸਿੱੱਖਿਆ, ਰੋਜ਼ਗਾਰ ਉਤਪਤੀ ਅਤੇ ਹੁਨਰ ਵਿਕਾਸ ਮਿਸ਼ਨ ਨੂੰ ਵੀ ਸ਼ਾਮਿਲ ਕੀਤਾ ਹੈ।
ਸ. ਚੰਨੀ ਨੇ ਦੱੱਸਿਆ ਕਿ ਸੂਬੇ ਭਰ ਵਿਚ ਵੱਖ ਵੱਖ ਥਾਵਾਂ ‘ਤੇ ਇਸ ਸਾਲ ਰੋਜ਼ਗਾਰ ਮੇਲੇ 20 ਫਰਵਰੀ ਤੋਂ 10 ਮਾਰਚ ਤੱਕ ਲਗਾਏ ਜਾਣਗੇ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਤਕਨੀਕੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਹ ਰੋਜ਼ਗਾਰ ਮੇਲੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ, ਸਰਕਾਰੀ ਬਹੁ ਤਕਨੀਕੀ ਕਾਲਜ਼ਾ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਵਿਖੇ ਲਗਾਏ ਜਾਣਗੇ।
ਸ. ਚੰਨੀ ਨੇ ਇਸ ਮੌਕੇ ਮੌਜੂਦ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਰੋਜ਼ਗਾਰ ਮੇਲੇ ਲਈ ਆਨਲਾਈਨ ਅਪਲਾਈ ਕਰਨ ਲਈ ਸਰਕਾਰੀ ਆਈ.ਟੀ.ਆਈ ਅਤੇ ਬਹੁ ਤਕਨੀਕੀ ਕਾਲਜ਼ ਵਲੋਂ ਸਹਾਇਤਾ ਕੇਂਦਰ ਸਥਾਪਤ ਕੀਤੇ ਜਾਣ। ਉਨਾਂ ਦੱੱਸਿਆ ਕਿ ਅਪਲਾਈ ਕਰਨ ਦਾ ਕੋਈ ਵੀ ਚਾਹਵਾਨ ਇੰਨਾਂ ਅਦਾਰਿਆਂ ਵਿਚ ਜਾ ਕੇ ਅਪਲਾਈ ਕਰਨ ਲਈ ਮੁਫਤ ਸਹਾਇਤਾ ਪ੍ਰਾਪਤ ਕਰ ਸਕਦਾ ਹੈ।
ਇਸ ਮੌਕੇ ਤਕਨੀਕੀ ਸਿੱੱਖਿਆ ਮੰਤਰੀ ਨੇ ਦੱਸਿਆ ਕਿ ਚਾਹਵਾਨ ਨੌਜ਼ਵਾਨ ਵਿਭਾਗ ਦੀ ਵੈਬਸਾਈਟ www.ghargharro੍ਰgar.punjab.
ਇਸ ਮੀਟੰਗ ਵਿਚ ਤਕਨੀਕੀ ਸਿੱਖਿਆ ਵਿਭਾਗ ਦੀ ਸਕੱਤਰ ਭਾਵਨਾ ਗਰਗ, ਡਾਇਰੈਕਟਰ ਪਰਵੀਨ ਥਿੰਦ, ਵਧੀਕ ਡਾਇਰੈਕਟਰ ਦਲਜੀਤ ਕੌਰ, ਡਿਪਟੀ ਡਾਇਰੈਕਟਰ ਦਮਨਦੀਪ ਕੌਰ, ਤੋਂ ਇਲਾਵਾ ਸਰਕਾਰੀ ਆਈ.ਟੀ.ਆਈ ਅਤੇ ਬੁਹ ਤਕਨੀਕੀ ਕਾਲਜਾਂ ਦੇ ਮੁੱਖੀ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਦੇ ਨੁਮਾਇੰਦੇ ਵੀ ਹਾਜ਼ਿਰ ਸਨ।
ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਦੇ ਸਿਵਲ ਪ੍ਰਸ਼ਾਸਨ ਵਿੱਚ ਫੇਰਬਦਲ
ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਦੇ ਸਿਵਲ ਪ੍ਰਸ਼ਾਸਨ ਵਿੱਚ ਫੇਰਬਦਲ 2 ਪੀ.ਸੀ.ਐਸ. ਅਧਿਕਾਰੀ ਕੀਤੇ ਇੱਧਰੋਂ-ਉੱਧਰ ਚੰਡੀਗੜ੍ਹ, 05...