• Latest
  • Trending
ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਯਾਤਰਾ ਤੋਂ ਪਰਤਣ ਵਾਲਿਆਂ ਲਈ ਸੋਧੇ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਯਾਤਰਾ ਤੋਂ ਪਰਤਣ ਵਾਲਿਆਂ ਲਈ ਸੋਧੇ ਦਿਸ਼ਾ-ਨਿਰਦੇਸ਼ ਜਾਰੀ

6 years ago
ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

5 hours ago
ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

5 hours ago
IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

6 hours ago
ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

6 hours ago
ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

7 hours ago
IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

7 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

8 hours ago
ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

8 hours ago
ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

8 hours ago
ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

8 hours ago
Hindi News
English News
Sunday, July 5, 2026
No Result
View All Result
32 °c
Chandigarh
31 ° Mon
32 ° Tue
33 ° Wed
32 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਯਾਤਰਾ ਤੋਂ ਪਰਤਣ ਵਾਲਿਆਂ ਲਈ ਸੋਧੇ ਦਿਸ਼ਾ-ਨਿਰਦੇਸ਼ ਜਾਰੀ

August 31, 2020
in ਚੰਡੀਗੜ੍ਹ
ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਯਾਤਰਾ ਤੋਂ ਪਰਤਣ ਵਾਲਿਆਂ ਲਈ ਸੋਧੇ ਦਿਸ਼ਾ-ਨਿਰਦੇਸ਼ ਜਾਰੀ


ਹੁਣ, ਯਾਤਰੀ ਘਰੇਲੂ ਇਕਾਂਤਵਾਸ ਲਈ ਸਿੱਧੇ ਆਨਲਾਈਨ (www.newdelhiairport.in) ਅਪਲਾਈ ਕਰ ਸਕਦੇ ਹਨ
ਯਾਤਰੀ ਆਰਟੀਪੀਸੀਆਰ ਦੀ ਨੈਗੇਟਿਵ ਟੈਸਟ ਰਿਪੋਰਟ ਜਮ੍ਹਾ ਕਰਵਾ ਕੇ ਸੰਸਥਾਗਤ ਇਕਾਂਤਵਾਸ ਦੀ ਛੋਟ ਵੀ ਲੈ ਸਕਦੇ ਹਨ
ਜ਼ਿਲ੍ਹਾ ਪ੍ਰਸ਼ਾਸਨ ਦੇ ਨੋਡਲ ਅਧਿਕਾਰੀ ਨੂੰ ਰਿਪੋਰਟ ਕਰਨਾ ਲਾਜ਼ਮੀ
ਚੰਡੀਗੜ੍ਹ, 31 ਅਗਸਤ (ਵਿਸ਼ਵ ਵਾਰਤਾ)-ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਯਾਤਰਾ ਤੋਂ ਆਉਣ ਵਾਲਿਆਂ ਲਈ ਸੋਧੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਯਾਤਰਾ ਤੋਂ ਪਹਿਲਾਂ ਸਾਰੇ ਯਾਤਰੀਆਂ ਨੂੰ ਨਿਰਧਾਰਤ ਯਾਤਰਾ ਤੋਂ ਘੱਟੋ ਘੱਟ 72 ਘੰਟੇ ਪਹਿਲਾਂ ਆਨ ਲਾਈਨ ਪੋਰਟਲ (www.newdelhiairport.in) ‘ਤੇ ਸਵੈ-ਘੋਸ਼ਣਾ ਪੱਤਰ ਜਮ੍ਹਾਂ ਕਰਨਾ ਹੋਵੇਗਾ। ਉਨ੍ਹਾਂ ਨੂੰ ਪੋਰਟਲ ‘ਤੇ ਇਹ ਸਵੈ-ਘੋਸ਼ਣਾ ਵੀ ਦੇਣੀ ਹੋਵੇਗੀ ਕਿ ਉਹ 14 ਦਿਨਾਂ ਦੇ ਲਾਜ਼ਮੀ ਇਕਾਂਤਵਾਸ ਅਰਥਾਤ ਆਪਣੇ ਖ਼ਰਚੇ ‘ਤੇ 7 ਦਿਨਾਂ ਦਾ ਸੰਸਥਾਗਤ ਇਕਾਂਤਵਾਸ ਜਿਸ ਤੋਂ ਬਾਅਦ ਸਿਹਤ ਦੀ ਸਵੈ- ਨਿਗਰਾਨੀ ਦੀ ਸ਼ਰਤ ‘ਤੇ 7 ਦਿਨਾਂ ਦਾ ਘਰੇਲੂ ਇਕਾਂਵਾਸ, ਦੀ ਪਾਲਣਾ ਕਰਨਗੇ ।
ਮੰਤਰੀ ਨੇ ਸਪੱਸ਼ਟ ਕੀਤਾ ਕਿ ਹੁਣ ਯਾਤਰੀ ਘਰੇਲੂ ਇਕਾਂਤਵਾਸ ਲਈ ਸਿੱਧੇ ਆਨਲਾਈਨ ਵੀ ਅਪਲਾਈ ਕਰ ਸਕਦੇ ਹਨ ਜਿਸ ਤਹਿਤ ਸਿਰਫ਼ ਮਾਨਸਿਕ ਪ੍ਰੇਸ਼ਾਨੀ ਦੇ ਠੋਸ ਕਾਰਨਾਂ/ਕੇਸਾਂ ਜਿਵੇਂ ਕਿ ਗਰਭ ਅਵਸਥਾ, ਪਰਿਵਾਰ ਵਿੱਚ ਮੌਤ ਹੋਣ, ਗੰਭੀਰ ਬਿਮਾਰੀ ਅਤੇ 10 ਸਾਲ ਜਾਂ ਇਸ ਤੋਂ ਘੱਟ ਉਮਰ ਵਾਲੇ ਬੱਚਿਆਂ ਦੇ ਮਾਪਿਆਂ ਲਈ 14 ਦਿਨਾਂ ਦੇ ਘਰੇਲੂ ਇਕਾਂਤਵਾਸ ਦੀ ਆਗਿਆ ਹੋਵੇਗੀ। ਜੇ ਉਹ ਇਸ ਤਰ੍ਹਾਂ ਦੀ ਛੋਟ ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ ਯਾਤਰਾ ਤੋਂ ਘੱਟੋ ਘੱਟ 72 ਘੰਟੇ ਪਹਿਲਾਂ ਆਨ ਲਾਈਨ ਪੋਰਟਲ (www.newdelhiairport.in) ‘ਤੇ ਬਿਨੈ ਕਰਨਾ ਹੋਵੇਗਾ। ਉਹਨਾਂ ਕਿਹਾ ਕਿ ਅੰਤਰਰਾਸ਼ਟਰੀ ਯਾਤਰੀ ਪੋਰਟਲ ‘ਤੇ ਕੋਵਿਡ-19 ਦੀ ਟੈਸਟ ਰਿਪੋਰਟ ਜਮ੍ਹਾ ਕਰਵਾ ਸਕਦੇ ਹਨ ਅਤੇ ਇੱਥੇ ਪਹੁੰਚਣ ‘ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਨੋਡਲ ਅਧਿਕਾਰੀ ਨੂੰ ਰਿਪੋਰਟ ਕਰਨਾ ਲਾਜ਼ਮੀ ਹੋਵੇਗਾ। ਸਰਕਾਰ ਦੁਆਰਾ ਆਨਲਾਈਨ ਪੋਰਟਲ ‘ਤੇ ਦਿੱਤਾ ਗਿਆ ਫੈਸਲਾ ਅੰਤਿਮ ਹੋਵੇਗਾ।
ਉਨ੍ਹਾਂ ਕਿਹਾ ਕਿ ਯਾਤਰੀ ਆਰਟੀਪੀਸੀਆਰ ਦੀ ਨੈਗੇਟਿਵ ਟੈਸਟ ਰਿਪੋਰਟ ਨੂੰ ਜਮ੍ਹਾ ਕਰਵਾ ਕੇ ਸੰਸਥਾਗਤ ਇਕਾਂਤਵਾਸ ਦੀ ਛੋਟ ਲੈ ਸਕਦੇ ਹਨ। ਇਹ ਟੈਸਟ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ 96 ਘੰਟਿਆਂ ਦੌਰਾਨ ਕੀਤਾ ਜਾਣਾ ਚਾਹੀਦਾ ਹੈ। ਟੈਸਟ ਦੀ ਰਿਪੋਰਟ ਵਿਚਾਰਨ ਲਈ ਪੋਰਟਲ `ਤੇ ਅਪਲੋਡ ਕੀਤੀ ਜਾਵੇ।
ਸ. ਸਿੱਧੂ ਨੇ ਅੱਗੇ ਕਿਹਾ ਕਿ ਹਰੇਕ ਯਾਤਰੀ ਰਿਪੋਰਟ ਦੀ ਪ੍ਰਮਾਣਿਕਤਾ ਦੇ ਸਬੰਧ ਵਿੱਚ ਸਵੈ-ਘੋਸ਼ਣਾ ਵੀ ਜਮ੍ਹਾ ਕਰੇਗਾ ਅਤੇ ਜਾਣਕਾਰੀ ਗਲਤ ਪਾਏ ਜਾਣ `ਤੇ ਕਾਰਵਾਈ ਲਈ ਜ਼ਿੰਮੇਵਾਰ ਹੋਵੇਗਾ। ਟੈਸਟ ਰਿਪੋਰਟ ਭਾਰਤ ਵਿੱਚ ਦਾਖ਼ਲ ਹੋਣ ਮੌਕੇ ਹਵਾਈ ਅੱਡੇ `ਤੇ ਵੀ ਵਿਖਾਈ ਜਾ ਸਕਦੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਯਾਤਰਾ ਤੋਂ ਪਹਿਲਾਂ, ਯਾਤਰੀਆਂ ਨੂੰ ਸਬੰਧਤ ਏਜੰਸੀਆਂ ਦੁਆਰਾ ਟਿਕਟ ਦੇ ਨਾਲ ਨਾਲ ਕੀ ਕਰਨਾ ਹੈ ਅਤੇ ਕੀ ਨਹੀਂ ਕਰਨਾ ਸਬੰਧੀ ਜਾਣਕਾਰੀ ਵੀ ਮੁਹੱਈਆ ਕਰਵਾਈ ਜਾਵੇਗੀ। ਸਾਰੇ ਯਾਤਰੀਆਂ ਨੂੰ ਆਪਣੀ ਮੋਬਾਇਲ ਡਿਵਾਇਜ਼ `ਤੇ ਅਰੋਗਿਆ ਸੇਤੂ ਐਪ ਡਾਊਨਲੋਡ ਕਰਨ ਅਤੇ ਹਵਾਈ ਜਹਾਜ਼/ਸਮੁੰਦਰੀ ਜਹਾਜ਼ ਵਿਚ ਸਵਾਰ ਹੋਣ ਸਮੇਂ ਥਰਮਲ ਸਕਰੀਨਿੰਗ ਤੋਂ ਬਾਅਦ ਸਿਰਫ ਲੱਛਣ ਨਾ ਪਾਏ ਜਾਣ ਵਾਲੇ ਯਾਤਰੀਆਂ ਨੂੰ ਸਵਾਰ ਹੋਣ ਦੀ ਆਗਿਆ ਹੋਵੇਗੀ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਮੀਨੀ ਰਸਤੇ ਰਾਹੀਂ ਆਉਣ ਵਾਲੇ ਯਾਤਰੀਆਂ ਨੂੰ ਵੀ ਉਕਤ ਪ੍ਰੋਟੋਕੋਲ ਦੀ ਪਾਲਣਾ ਕਰਨੀ ਹੋਵਗੀ ਅਤੇ ਸਿਰਫ ਲੱਛਣ ਨਾ ਪਾਏ ਜਾਣ ਵਾਲੇ ਵਿਅਕਤੀਆਂ ਨੂੰ ਭਾਰਤ ਵਿੱਚ ਦਾਖ਼ਲ ਹੋਣ ਦੀ ਆਗਿਆ ਦਿੱਤੀ ਜਾਵੇਗੀ। ਹਵਾਈ ਅੱਡਿਆਂ `ਤੇ ਵਾਤਾਵਰਣ ਦੀ ਸਵੱਛਤਾ ਅਤੇ ਡਿਸਇਨਫੈਕਸ਼ਨ ਜਿਹੇ ਢੁੱਕਵੇਂ ਇਹਤਿਆਤ ਯਕੀਨੀ ਬਣਾਏ ਜਾਣਗੇ।
ਮੰਤਰੀ ਨੇ ਕਿਹਾ ਕਿ ਯਾਤਰਾ ਲਈ ਸਵਾਰ ਹੋਣ ਮੌਕੇ ਹਵਾਈ ਅੱਡਿਆਂ `ਤੇ ਇੱਕ-ਦੂਜੇ ਤੋਂ ਸਮਾਜਿਕ ਦੂਰੀ ਯਕੀਨੀ ਬਣਾਉਣ ਸਬੰਧੀ ਹਰ ਸੰਭਵ ਉਪਾਅ ਯਕੀਨੀ ਬਣਾਏ ਜਾਣਗੇ। ਯਾਤਰਾ ਦੌਰਾਨ, ਜਿਨ੍ਹਾਂ ਯਾਤਰੀਆਂ ਨੇ ਪੋਰਟਲ `ਤੇ ਸਵੈ-ਘੋਸ਼ਣਾ ਪੱਤਰ ਨਹੀਂ ਭਰਿਆ, ਨੂੰ ਹਵਾਈ ਜਹਾਜ਼/ਸਮੁੰਦਰੀ ਜਹਾਜ਼ ਵਿਚ ਸਵਾਰ ਹੋਣ ਤੋਂ ਬਾਅਦ ਉਕਤ ਫਾਰਮ ਭਰਨਾ ਹੋਵੇਗਾ ਅਤੇ ਇਸ ਦੀ ਇਕ ਕਾਪੀ ਹਵਾਈ ਅੱਡੇ / ਬੰਦਰਗਾਹ / ਲੈਂਡਪੋਰਟ `ਤੇ ਮੌਜੂਦ ਸਿਹਤ ਅਤੇ ਇਮੀਗ੍ਰੇਸ਼ਨ ਅਧਿਕਾਰੀਆਂ ਨੂੰ ਦਿੱਤੀ ਜਾਵੇਗੀ। ਵਿਕਲਪ ਦੇ ਤੌਰ `ਤੇ ਅਜਿਹੇ ਯਾਤਰੀ ਸਹੂਲਤ ਉਪਲੱਬਧ ਹੋਣ `ਤੇ ਸਬੰਧਤ ਅਥਾਰਟੀਆਂ ਦੇ ਨਿਰਦੇਸ਼ਾਂ ਅਨੁਸਾਰ ਹਵਾਈ ਅੱਡੇ/ ਬੰਦਰਗਾਹ / ਲੈਂਡਪੋਰਟ `ਤੇ ਆਉਣ ਤੋਂ ਬਾਅਦ ਪੋਰਟਲ `ਤੇ ਸਵੈ-ਘੋਸ਼ਣਾ ਪੱਤਰ ਜਮ੍ਹਾਂ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਹਵਾਈ ਅੱਡਿਆਂ / ਪੋਰਟ ਅਤੇ ਹਵਾਈ ਜਹਾਜ਼ਾਂ/ਸਮੁੰਦਰੀ ਜ਼ਹਾਜ਼ਾਂ ਵਿੱਚ ਅਤੇ ਯਾਤਰਾ ਦੌਰਾਨ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਸਮੇਤ ਕੋਵਿਡ -19 ਸਬੰਧੀ ਜ਼ਰੂਰੀ ਘੋਸ਼ਣਾ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਹਵਾਈ ਜਹਾਜ਼ / ਸਮੁੰਦਰੀ ਜਹਾਜ਼ ਵਿੱਚ ਸਵਾਰ ਹੋਣ ਸਮੇਂ ਏਅਰਲਾਈਨ/ਸਮੁੰਦਰੀ ਜਹਾਜ਼ ਦੇ ਸਟਾਫ਼ ਅਤੇ ਯਾਤਰੀਆਂ ਵੱਲੋਂ ਮਾਸਕ ਪਹਿਨਣ, ਸਾਫ਼-ਸਫ਼ਾਈ ਅਤੇ ਹੱਥਾਂ ਦੀ ਸਫ਼ਾਈ ਆਦਿ ਦੀ ਪਾਲਣਾ ਕੀਤੀ ਜਾਵੇਗੀ।
ਮੰਤਰੀ ਨੇ ਕਿਹਾ ਕਿ ਆਉਣ ਮੌਕੇ ਸਮਾਜਿਕ ਦੂਰੀ ਬਣਾਏ ਰੱਖਣ ਸਬੰਧੀ ਨਿਯਮਾਂ ਨੂੰ ਯਕੀਨੀ ਬਣਾਇਆ ਜਾਵੇ। ਹਵਾਈ ਅੱਡੇ / ਸਮੁੰਦਰੀ ਬੰਦਰਗਾਹ / ਲੈਂਡਪੋਰਟ ਵਿਖੇ ਮੌਜੂਦ ਸਿਹਤ ਅਧਿਕਾਰੀਆਂ ਦੁਆਰਾ ਸਾਰੇ ਯਾਤਰੀਆਂ ਦੀ ਥਰਮਲ ਸਕਰੀਨਿੰਗ ਕੀਤੀ ਜਾਏਗੀ। ਉਨ੍ਹਾਂ ਕਿਹਾ ਕਿ ਹਵਾਈ ਅੱਡੇ ਵਿਖੇ ਤੈਨਾਤ ਸਿਹਤ ਕਰਮਚਾਰੀਆਂ ਨੂੰ ਆਨਲਾਈਨ ਭਰਿਆ ਗਿਆ ਸਵੈ-ਘੋਸ਼ਣਾ ਪੱਤਰ (ਜਾਂ ਫਿਜ਼ੀਕਲ ਸਵੈ-ਘੋਸ਼ਣਾ ਪੱਤਰ ਦੀ ਇਕ ਕਾਪੀ ਜਮ੍ਹਾ ਕਰਾਉਣੀ ਹੋਵੇਗੀ) ਵਿਖਾਉਣਾ ਹੋਵੇਗਾ। ਸਕਰੀਨਿੰਗ ਦੌਰਾਨ ਲੱਛਣ ਪਾਏ ਜਾਣ ਵਾਲੇ ਵਿਅਕਤੀਆਂ ਨੂੰ ਤੁਰੰਤ ਇਕਾਂਤਵਾਸ ਕੀਤਾ ਜਾਵੇਗਾ ਅਤੇ ਸਿਹਤ ਪ੍ਰੋਟੋਕੋਲ ਦੇ ਅਨੁਸਾਰ ਸਿਹਤ ਸੰਸਥਾ ਵਿੱਚ ਲਿਜਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਥਰਮਲ ਸਕਰੀਨਿੰਗ ਤੋਂ ਬਾਅਦ ਜਿਨ੍ਹਾਂ ਯਾਤਰੀਆਂ ਨੂੰ ਸੰਸਥਾਗਤ ਕੁਆਰੰਟੀਨ ਤੋਂ ਛੋਟ ਦਿੱਤੀ ਗਈ ਹੈ (ਜਿਵੇਂ ਆਨਲਾਈਨ ਪੋਰਟਲ `ਤੇ ਪਹਿਲਾਂ ਹੀ ਦਰਸਾਇਆ ਗਿਆ ਹੋਵੇ) ਨੂੰ 14 ਦਿਨਾਂ ਦੇ ਘਰੇਲੂ ਇਕਾਂਤਵਾਸ ਦੀ ਆਗਿਆ ਦੇਣ ਤੋਂ ਪਹਿਲਾਂ ਸਬੰਧਤ ਅਥਾਰਟੀਆਂ ਨੂੰ ਫੋਨ / ਸੰਚਾਰ ਦੇ ਕਿਸੇ ਹੋਰ ਮਾਧਿਆਮ ਰਾਹੀਂ ਸੂਚਿਤ ਕਰਨਾ ਹੋਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਬਾਕੀ ਯਾਤਰੀਆਂ ਨੂੰ ਸੰਸਥਾਗਤ ਕੁਆਰੰਟੀਨ ਸਹੂਲਤਾਂ ਵਿੱਚ ਲਿਜਾਇਆ ਜਾਵੇਗਾ। ਇਨ੍ਹਾਂ ਯਾਤਰੀਆਂ ਨੂੰ ਘੱਟੋ ਘੱਟ 7 ਦਿਨਾਂ ਲਈ ਸੰਸਥਾਗਤ ਕੁਆਰੰਟੀਨ ਤਹਿਤ ਰੱਖਿਆ ਜਾਵੇਗਾ। ਉਨ੍ਹਾਂ ਦੀ ਜਾਂਚ https://www.mohfw.gov.in/pdf/Revisedtestingguidelines.pdf `ਤੇ ਉਪਲਬਧ ਆਈਸੀਐਮਆਰ ਪ੍ਰੋਟੋਕੋਲ ਦੇ ਅਨੁਸਾਰ ਕੀਤੀ ਜਾਏਗੀ ਅਤੇ ਜੇ ਉਹ ਪਾਜ਼ੇਟਿਵ ਪਾਏ ਜਾਂਦੇ ਹਨ ਤਾਂ ਡਾਕਟਰੀ ਜਾਂਚ ਕੀਤੀ ਜਾਵੇਗੀ। ਜੇ ਉਨ੍ਹਾਂ ਵਿੱਚ ਲੱਛਣ ਨਹੀਂ ਪਾਏ ਜਾਂਦੇ ਜਾਂ ਬਹੁਤ ਘੱਟ ਲੱਛਣ ਪਾਏ ਜਾਂਦੇ ਹਨ ਤਾਂ ਉਹਨਾਂ ਨੂੰ ਜਿਵੇਂ ਉੱਚਿਤ ਲੱਗੇ ਕੋਵਿਡ ਜਾਂ ਘਰੇਲੂ ਇਕਾਂਤਵਾਸ ਦੀ ਆਗਿਆ ਦਿੱਤੀ ਜਾਵੇਗੀ। ਜਿਨ੍ਹਾਂ ਯਾਤਰੀਆਂ ਵਿੱਚ ਹਲਕੇ/ ਦਰਮਿਆਨੇ/ ਗੰਭੀਰ ਲੱਛਣ ਪਾਏ ਜਾਂਦੇ ਹਨ ਉਹਨਾਂ ਨੂੰ ਸਮਰਪਿਤ ਸਿਹਤ ਸਹੂਲਤਾਂ ਵਿੱਚ ਦਾਖਲ ਕੀਤਾ ਜਾਵੇਗਾ ਅਤੇ ਦਿੱਤੇ ਪ੍ਰੋਟੋਕੋਲ ਅਨੁਸਾਰ ਉਨ੍ਹਾਂ ਦਾ ਇਲਾਜ ਕੀਤਾ ਜਾਵੇਗਾ। ਜੋ ਯਾਤਰੀ ਨੈਗੇਟਿਵ ਪਾਏ ਜਾਂਦੇ ਹਨ ਉਨ੍ਹਾਂ ਨੂੰ ਖੁਦ ਨੂੰ ਘਰੇਲੂ ਇਕਾਂਤਵਾਸ ਅਤੇ 7 ਦਿਨਾਂ ਤੱਕ ਆਪਣੀ ਸਿਹਤ ਦੀ ਸਵੈ-ਨਿਗਰਾਨੀ ਦੀ ਸਲਾਹ ਦਿੱਤੀ ਜਾਏਗੀ। ਕਿਸੇ ਵੀ ਤਰ੍ਹਾਂ ਦੇ ਲੱਛਣ ਵਿਖਾਈ ਦੇਣ `ਤੇ ਉਨ੍ਹਾਂ ਨੂੰ ਜ਼ਿਲ੍ਹਾ ਨਿਗਰਾਨ ਅਧਿਕਾਰੀ ਜਾਂ ਸਟੇਟ/ਨੈਸ਼ਨਲ ਕਾਲ ਸੈਂਟਰ (104/1075) `ਤੇ ਸੂਚਿਤ ਕਰਨਾ ਹੋਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

by Ankit
July 4, 2026
0

ਜ਼ਿਲ੍ਹੇ 'ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼ ਕਪੂਰਥਲਾ, 4 ਜੁਲਾਈ (ਵਿਸ਼ਵ ਵਾਰਤਾ);- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
3 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA