ਪੰਜਾਬ ਸਰਕਾਰ ਵੱਲੋਂ ਅੱਜ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ
👉 ਪੜ੍ਹੋ, ਸਿਆਸੀ ਪਾਰਟੀਆਂ ਲਈ ਕਿਹੜੀਆਂ ਹਦਾਇਤਾਂ ਕੀਤੀਆਂ ਜਾਰੀ
ਚੰਡੀਗੜ੍ਹ, 14ਜਨਵਰੀ(ਵਿਸ਼ਵ ਵਾਰਤਾ)ਅੱਜ ਮੇਲਾ ਮਾਘੀ ਮੌਕੇ ਤੇ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਰਕਾਰੀ, ਦਫਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਜਾਰੀ ਕੀਤੇ ਗਏ ਪੱਤਰ ਅਨੁਸਾਰ ਸਿਆਸੀ ਪਾਰਟੀਆਂ ਨੂੰ ਕਿਸੇ ਪ੍ਰਕਾਰ ਦੇ ਇਕੱਠ ਕਰਨ ਤੋਂ ਮਨ੍ਹਾ ਕੀਤਾ ਗਿਆ ਹੈ।