
ਚੰਡੀਗੜ 15 ਜੂਨ (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਵੱਲੋਂ 28 ਜੂਨ, 2018 ਨੂੰ ਕਬੀਰ ਜੈਯੰਤੀ ਮੌਕੇ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਅਤੇ ਕਬੀਰ ਜੈਯੰਤੀ ਵਾਲੇ ਦਿਨ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਹੋਰ ਸਰਕਾਰੀ/ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਤੋਂ ਪਹਿਲਾਂ ਇਹ ਛੁੱਟੀ ਰਾਖਵੀਂਆਂ ਛੁੱਟੀਆਂ ਦੀ ਸੂਚੀ ਵਿਚ ਸ਼ਾਮਿਲ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਕੱਲ• ਸ਼ਾਹਕੋਟ ਵਿਖੇ ਧੰਨਵਾਦ ਰੈਲੀ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਛੁੱਟੀ ਬਾਰੇ ਐਲਾਨ ਕੀਤਾ ਸੀ।
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...























