• Latest
  • Trending
ਪੰਜਾਬ ਸਰਕਾਰ ਵੱਲੋਂ ਕਿਸਾਨਾਂ ਲਈ ਇੱਕ ਹੋਰ ਵੱਡਾ ਐਲਾਨ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਲਈ ਇੱਕ ਹੋਰ ਵੱਡਾ ਐਲਾਨ

4 years ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪਿੰਡ ਹਾਂਸ ਕਲਾਂ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪਿੰਡ ਹਾਂਸ ਕਲਾਂ ਵਿਖੇ ਕਰਨਗੇ ‘ਲੋਕ ਮਿਲਣੀ’

1 minute ago
Punjab ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅੱਜ ਤੋਂ ਹੋਣਗੇ ਸ਼ੁਰੂ

Punjab ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅੱਜ ਤੋਂ ਹੋਣਗੇ ਸ਼ੁਰੂ

25 minutes ago
PM Modi ਦੀ ‘ਮਨ ਕੀ ਬਾਤ’ ਦਾ 140ਵਾਂ ਐਪੀਸੋਡ ਅੱਜ

PM Modi ਦੀ ‘ਮਨ ਕੀ ਬਾਤ’ ਦਾ 140ਵਾਂ ਐਪੀਸੋਡ ਅੱਜ

33 minutes ago
Ind Vs NZ 2nd Test: ਤੀਜੇ ਦਿਨ ਦੀ ਖੇਡ ਜਾਰੀ: ਨਿਊਜ਼ੀਲੈਂਡ ਮਜ਼ਬੂਤ ਸਥਿਤੀ ‘ਚ

Ind Vs NZ 2nd Test: ਤੀਜੇ ਦਿਨ ਦੀ ਖੇਡ ਜਾਰੀ: ਨਿਊਜ਼ੀਲੈਂਡ ਮਜ਼ਬੂਤ ਸਥਿਤੀ ‘ਚ

42 minutes ago
Punjab: ਹੁਸ਼ਿਆਰਪੁਰ ’ਚ ਅੱਜ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਸਮਾਪਤੀ ਸਮਾਰੋਹ, CM ਭਗਵੰਤ ਮਾਨ ਕਰਨਗੇ ਸ਼ਿਰਕਤ

Punjab: ਹੁਸ਼ਿਆਰਪੁਰ ’ਚ ਅੱਜ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਸਮਾਪਤੀ ਸਮਾਰੋਹ, CM ਭਗਵੰਤ ਮਾਨ ਕਰਨਗੇ ਸ਼ਿਰਕਤ

1 hour ago
Breaking: ਮੰਦਰ ਜਾ ਰਹੇ ਸ਼ਰਧਾਲੂਆਂ ਦੀ ਕਾਰ ਭਿਆਨਕ ਹਾਦਸੇ ਦਾ ਸ਼ਿਕਾਰ, 4 ਬੱਚਿਆਂ ਸਮੇਤ 13 ਦੀ ਮੌਤ

Breaking: ਮੰਦਰ ਜਾ ਰਹੇ ਸ਼ਰਧਾਲੂਆਂ ਦੀ ਕਾਰ ਭਿਆਨਕ ਹਾਦਸੇ ਦਾ ਸ਼ਿਕਾਰ, 4 ਬੱਚਿਆਂ ਸਮੇਤ 13 ਦੀ ਮੌਤ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Delhi: ਘਰ ਵਿੱਚ ਲੱਗੀ ਅੱਗ, 4 ਜਣਿਆ ਦੀ ਦਰਦਨਾਕ ਮੌਤ

Delhi: ਘਰ ਵਿੱਚ ਲੱਗੀ ਅੱਗ, 4 ਜਣਿਆ ਦੀ ਦਰਦਨਾਕ ਮੌਤ

3 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

3 hours ago
Entertainment: ਫਿਲਮ ‘ਰਾਮਾਇਣ’ ਦਾ 24ਵੇਂ ਦਿਨ ਵੀ ਬਾਕਸ ਆਫਿਸ ’ਤੇ ਜਲਵਾ ਕਾਇਮ

Entertainment: ਫਿਲਮ ‘ਰਾਮਾਇਣ’ ਦਾ 24ਵੇਂ ਦਿਨ ਵੀ ਬਾਕਸ ਆਫਿਸ ’ਤੇ ਜਲਵਾ ਕਾਇਮ

3 hours ago
International: ਅਮਰੀਕਾ ‘ਚ ਆਇਆ ਭੂਚਾਲ, ਹਵਾਈ ਅੱਡੇ ਤੋਂ ਮੋੜੀਆਂ ਉਡਾਣਾਂ

International: ਅਮਰੀਕਾ ‘ਚ ਆਇਆ ਭੂਚਾਲ, ਹਵਾਈ ਅੱਡੇ ਤੋਂ ਮੋੜੀਆਂ ਉਡਾਣਾਂ

3 hours ago
Ind Vs NZ 2nd Test: ਭਾਰਤ ਦੀ ਪਹਿਲੀ ਭਾਰੀ 246 ਦੌੜਾਂ ‘ਤੇ ਹੋਈ ਸਮਾਪਤ

Ind Vs NZ 2nd Test: ਭਾਰਤ ਦੀ ਪਹਿਲੀ ਭਾਰੀ 246 ਦੌੜਾਂ ‘ਤੇ ਹੋਈ ਸਮਾਪਤ

3 hours ago
Hindi News
English News
Sunday, November 29, 2026
No Result
View All Result
18 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਲਈ ਇੱਕ ਹੋਰ ਵੱਡਾ ਐਲਾਨ

September 12, 2022
in ADMINISTRATION, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਮਨੋਰੰਜਨ, ਰਾਸ਼ਟਰੀ, ਲੁਧਿਆਣਾ
ਪੰਜਾਬ ਸਰਕਾਰ ਵੱਲੋਂ ਕਿਸਾਨਾਂ ਲਈ ਇੱਕ ਹੋਰ ਵੱਡਾ ਐਲਾਨ

ਅਮਨ ਅਰੋੜਾ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਲਈ ਇੱਕ ਹੋਰ ਵੱਡਾ ਐਲਾਨ

ਪੰਜਾਬ ਸਰਕਾਰ ਇੱਕ ਲੱਖ ਖੇਤੀ ਮੋਟਰਾਂ ਨੂੰ ਸੌਰ ਊਰਜਾ ’ਤੇ ਕਰੇਗੀ ਤਬਦੀਲ: ਅਮਨ ਅਰੋੜਾ

ਚੰਡੀਗੜ੍ਹ, 12 ਸਤੰਬਰ(ਵਿਸ਼ਵ ਵਾਰਤਾ)-:ਖੇਤੀਬਾੜੀ ਖੇਤਰ ਵਿੱਚ ਕੁਦਰਤੀ ਊਰਜਾ ਦੀ ਸੁਚੱਜੀ ਵਰਤੋਂ ਯਕੀਨੀ ਬਣਾਉਣ ਵੱਲ ਇੱਕ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ ਬਿਜਲੀ ’ਤੇ ਚੱਲਣ ਵਾਲੇ ਇੱਕ ਲੱਖ ਖੇਤੀ ਟਿਊਬਵੈੱਲਾਂ ਨੂੰ ਸੌਰ ਊਰਜਾ ਉਤੇ ਤਬਦੀਲ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ  ਅਮਨ ਅਰੋੜਾ ਨੇ ਦੱਸਿਆ ਕਿ ਇਸ ਪ੍ਰਾਜੈਕਟ ਨਾਲ ਬਿਜਲੀ ਸਬਸਿਡੀ ਉਤੇ ਆਉਂਦੇ ਸਾਲਾਨਾ 200 ਕਰੋੜ ਰੁਪਏ ਦੇ ਖਰਚ ਦੀ ਬੱਚਤ ਹੋਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਊਰਜਾ ਖੇਤਰ ਬੇਮਿਸਾਲ ਤਰੀਕੇ ਨਾਲ ਵਿਕਾਸ ਕਰ ਰਿਹਾ ਹੈ ਅਤੇ ਇਹ ਕ੍ਰਾਂਤੀਕਾਰੀ ਕਦਮ ਕਿਫ਼ਾਇਤੀ ਅਤੇ ਪ੍ਰਦੂਸ਼ਣ-ਰਹਿਤ ਊਰਜਾ ਦੀ ਵਰਤੋਂ ਨੂੰ ਯਕੀਨੀ ਬਣਾਉਣ ਦਾ ਰਾਹ ਪੱਧਰਾ ਕਰੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਦੇ ਲਾਗੂ ਹੋਣ ਨਾਲ ਪੰਜਾਬ ਨੂੰ ਚਾਰ ਵੱਡੇ ਲਾਭ ਹੋਣਗੇ, ਜਿਨ੍ਹਾਂ ਵਿੱਚ ਸਰਕਾਰੀ ਖ਼ਜ਼ਾਨੇ ਉਤੇ ਸਬਸਿਡੀ ਦਾ ਬੋਝ ਘਟਾਉਣਾ, ਬਿਜਲੀ ਸਪਲਾਈ ਦੀ ਮੰਗ ਘਟਾਉਣਾ, ਖੇਤੀ ਉਤੇ ਆਉਣ ਵਾਲੀ ਲਾਗਤ ਘਟਾਉਣ ਦੇ ਨਾਲ-ਨਾਲ ਵਾਤਾਵਰਣ ਨੂੰ ਬਚਾਉਣ ਲਈ ਰਵਾਇਤੀ ਬਿਜਲੀ ਦੀ ਥਾਂ ਸੂਰਜੀ ਊਰਜਾ ਦੀ ਵਰਤੋਂ ਕਰਨਾ ਸ਼ਾਮਲ ਹੈ।

 ਅਮਨ ਅਰੋੜਾ ਨੇ ਦੱਸਿਆ ਕਿ ਪੇਡਾ ਵੱਲੋਂ ਫੀਡਰ ਪੱਧਰ ਉਤੇ 25 ਹਜ਼ਾਰ ਗਰਿੱਡ ਕੁਨੈਕਟਿਡ ਖੇਤੀ ਮੋਟਰਾਂ ਨੂੰ ਸੂਰਜੀ ਊਰਜਾ ਉਤੇ ਤਬਦੀਲ ਕਰਨ ਲਈ ਸੋਲਰ ਪਾਵਰ ਜੈਨਰੇਟਰਜ਼ (ਐਸ.ਪੀ.ਜੀਜ਼.) ਦੀ ਚੋਣ ਕਰਨ ਦੀ ਪ੍ਰਕਿਰਿਆ ਜਾਰੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਸੂਬੇ ਦੇ 13.88 ਲੱਖ ਕਿਸਾਨਾਂ ਨੂੰ ਖੇਤੀਬਾੜੀ ਮੋਟਰਾਂ ਲਈ ਮੁਫ਼ਤ ਬਿਜਲੀ ਪ੍ਰਦਾਨ ਕਰਦੀ ਹੈ ਅਤੇ ਕਿਸਾਨਾਂ ਨੂੰ ਦਿੱਤੀ ਜਾਂਦੀ ਮੁਫ਼ਤ ਬਿਜਲੀ ਦੀ ਸਬਸਿਡੀ ਦੇ ਇਵਜ਼ ਵਿੱਚ ਪੀ.ਐਸ.ਪੀ.ਸੀ.ਐਲ. ਨੂੰ ਸਾਲਾਨਾ ਤਕਰੀਬਨ 7000 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾਂਦੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ  ਭਗਵੰਤ ਮਾਨ ਦੀ ਸਰਕਾਰ ਦੇ ਠੋਸ ਯਤਨਾਂ ਸਦਕਾ ਨਵੀਂ ਅਤੇ ਨਵਿਆਉਣਯੋਗ ਊਰਜਾ (ਐਮ.ਐਨ.ਆਰ.ਈ.) ਮੰਤਰਾਲੇ ਨੂੰ ਇੱਕ ਲੱਖ ਖੇਤੀ ਮੋਟਰਾਂ ਨੂੰ ਸੌਰ ਊਰਜਾ ਉਤੇ ਤਬਦੀਲ ਕਰਨ ਦੀ ਭੇਜੀ ਗਈ ਤਜਵੀਜ਼ ਪ੍ਰਵਾਨ ਕਰ ਲਈ ਗਈ ਹੈ, ਜਿਸ ਮਗਰੋਂ ਸੂਬੇ ਦੀਆਂ ਇੱਕ ਲੱਖ ਖੇਤੀ ਮੋਟਰਾਂ ਨੂੰ ਸੂਰਜੀ ਊਰਜਾ ਉਤੇ ਤਬਦੀਲ ਕਰਨ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ।

 ਅਮਨ ਅਰੋੜਾ ਨੇ ਦੱਸਿਆ ਕਿ ਇਸ ਸਮੇਂ ਖੇਤੀ ਲਈ ਨਿਰਧਾਰਤ ਬਿਜਲੀ ਦਰ 5.66 ਰੁਪਏ ਪ੍ਰਤੀ ਯੂਨਿਟ ਹੈ ਅਤੇ ਇਨਾਂ 1 ਲੱਖ ਬਿਜਲੀ ਮੋਟਰਾਂ ਨੂੰ ਸੌਰ ਊਰਜਾ ਉਤੇ ਤਬਦੀਲ ਕੀਤੇ ਜਾਣ ਤੋਂ ਬਾਅਦ ਇਹ ਦਰ ਪ੍ਰਤੀ ਯੂਨਿਟ ਬਹੁਤ ਹੱਦ ਤੱਕ ਘੱਟ ਜਾਵੇਗੀ ਜਿਸ ਨਾਲ ਸਰਕਾਰ ਨੂੰ ਸਾਲਾਨਾ 200 ਕਰੋੜ ਰੁਪਏ ਸਬਸਿਡੀ ਦੀ ਬੱਚਤ ਹੋਵੇਗੀ।

ਪੇਡਾ ਦੇ ਮੁੱਖ ਕਾਰਜਕਾਰੀ  ਸੁਮੀਤ ਜਾਰੰਗਲ ਨੇ ਦੱਸਿਆ ਕਿ ਖੇਤੀ ਮੋਟਰਾਂ ਨੂੰ ਸੌਰ ਊਰਜਾ ਉਤੇ ਕਰਨ ਲਈ ਸੋਲਰ ਪਾਵਰ ਪਲਾਂਟ ਸਥਾਪਤ ਕਰਨ ਹਿੱਤ ਕੇਂਦਰ ਸਰਕਾਰ ਪ੍ਰਤੀ ਮੈਗਾਵਾਟ 1.05 ਕਰੋੜ ਰੁਪਏ ਦੀ ਸਬਸਿਡੀ ਮੁਹੱਈਆ ਕਰਵਾਏਗੀ ਅਤੇ ਇਸ ਸਕੀਮ ਨੂੰ ਪ੍ਰਾਈਵੇਟ ਨਿਵੇਸ਼ ਰਾਹੀਂ ਆਰ.ਈ.ਐਸ.ਸੀ.ਓ. ਮੋਡ ਅਧੀਨ ਲਾਗੂ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇੱਕ ਲੱਖ ਪੰਪਾਂ ਦੇ ਸੋਲਰਾਈਜ਼ੇਸ਼ਨ ਲਈ ਲਗਭਗ 1030 ਕਰੋੜ ਰੁਪਏ ਦੀ ਲਾਗਤ ਨਾਲ 215 ਮੈਗਾਵਾਟ ਦੀ ਸਮਰੱਥਾ ਵਾਲੇ ਸੋਲਰ ਪਾਵਰ ਪਲਾਂਟ ਸਥਾਪਤ ਕੀਤੇ ਜਾਣਗੇ, ਜਿਨ੍ਹਾਂ ਵਿੱਚੋਂ 804 ਕਰੋੜ ਰੁਪਏ ਪ੍ਰਾਈਵੇਟ ਨਿਵੇਸ਼ਕਾਂ ਤੋਂ ਪ੍ਰਾਪਤ ਕੀਤੇ ਜਾਣਗੇ ਅਤੇ 226 ਕਰੋੜ ਰੁਪਏ ਕੇਂਦਰ ਸਰਕਾਰ ਸਬਸਿਡੀ ਵਜੋਂ ਅਦਾ ਕਰੇਗੀ।
——–

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪਿੰਡ ਹਾਂਸ ਕਲਾਂ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪਿੰਡ ਹਾਂਸ ਕਲਾਂ ਵਿਖੇ ਕਰਨਗੇ ‘ਲੋਕ ਮਿਲਣੀ’

by Ranjit Singh
November 29, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪਿੰਡ ਹਾਂਸ ਕਲਾਂ ਵਿਖੇ ਕਰਨਗੇ ‘ਲੋਕ ਮਿਲਣੀ’ ਲੁਧਿਆਣਾ, 29 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੇ...

Punjab ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅੱਜ ਤੋਂ ਹੋਣਗੇ ਸ਼ੁਰੂ

Punjab ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅੱਜ ਤੋਂ ਹੋਣਗੇ ਸ਼ੁਰੂ

by Ranjit Singh
November 29, 2026
0

Punjab ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅੱਜ ਤੋਂ ਹੋਣਗੇ ਸ਼ੁਰੂ - ਪੰਜਾਬ ਸਰਕਾਰ...

PM Modi ਦੀ ‘ਮਨ ਕੀ ਬਾਤ’ ਦਾ 140ਵਾਂ ਐਪੀਸੋਡ ਅੱਜ

PM Modi ਦੀ ‘ਮਨ ਕੀ ਬਾਤ’ ਦਾ 140ਵਾਂ ਐਪੀਸੋਡ ਅੱਜ

by Ranjit Singh
November 29, 2026
0

PM Modi ਦੀ 'ਮਨ ਕੀ ਬਾਤ' ਦਾ 140ਵਾਂ ਐਪੀਸੋਡ ਅੱਜ ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ...

Ind Vs NZ 2nd Test: ਤੀਜੇ ਦਿਨ ਦੀ ਖੇਡ ਜਾਰੀ: ਨਿਊਜ਼ੀਲੈਂਡ ਮਜ਼ਬੂਤ ਸਥਿਤੀ ‘ਚ

Ind Vs NZ 2nd Test: ਤੀਜੇ ਦਿਨ ਦੀ ਖੇਡ ਜਾਰੀ: ਨਿਊਜ਼ੀਲੈਂਡ ਮਜ਼ਬੂਤ ਸਥਿਤੀ ‘ਚ

by Ranjit Singh
November 29, 2026
0

Ind Vs NZ 2nd Test: ਤੀਜੇ ਦਿਨ ਦੀ ਖੇਡ ਜਾਰੀ: ਨਿਊਜ਼ੀਲੈਂਡ ਮਜ਼ਬੂਤ ਸਥਿਤੀ 'ਚ ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ): ਨਿਊਜ਼ੀਲੈਂਡ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪਿੰਡ ਹਾਂਸ ਕਲਾਂ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪਿੰਡ ਹਾਂਸ ਕਲਾਂ ਵਿਖੇ ਕਰਨਗੇ ‘ਲੋਕ ਮਿਲਣੀ’

by Ranjit Singh
November 29, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪਿੰਡ ਹਾਂਸ ਕਲਾਂ ਵਿਖੇ ਕਰਨਗੇ ‘ਲੋਕ ਮਿਲਣੀ’ ਲੁਧਿਆਣਾ, 29 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੇ...

Most Popular

ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

by Ankit
4 days ago
0

ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ — ਗ੍ਰਿਫ਼ਤਾਰ ਮੁਲਜ਼ਮ ਕਥਿਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 