• Latest
  • Trending
ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੀ ਜਾਂਚ, ਏਕਾਂਤਵਾਸ ਸਥਾਪਤ ਕਰਨ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਸ਼ੁਰੂ

ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੀ ਜਾਂਚ, ਏਕਾਂਤਵਾਸ ਸਥਾਪਤ ਕਰਨ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਸ਼ੁਰੂ

7 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

7 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

8 hours ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

8 hours ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

8 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

10 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

10 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

12 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

12 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

12 hours ago
Hindi News
English News
Monday, November 16, 2026
No Result
View All Result
17 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੀ ਜਾਂਚ, ਏਕਾਂਤਵਾਸ ਸਥਾਪਤ ਕਰਨ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਸ਼ੁਰੂ

March 27, 2020
in ਖਬਰਾਂ, ਪੰਜਾਬ
ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੀ ਜਾਂਚ, ਏਕਾਂਤਵਾਸ ਸਥਾਪਤ ਕਰਨ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਸ਼ੁਰੂ

• 2 ਦਿਨਾਂ ਵਿੱਚ 233 ਟੈਸਟ ਕੀਤੇ, 7 ਪਾਜ਼ੇਟਿਵ ਪਾਏ ਗਏ; ਸੂਬੇ ਵਿੱਚ ਕੋਵਿਡ-19 ਦੇ ਕੇਸਾਂ ਦੀ ਕੁੱਲ ਗਿਣਤੀ 38 ਹੋਈ
• ਮੁੱਖ ਮੰਤਰੀ ਨੇ ਸਰਪੰਚਾਂ ਨੂੰ ਕਰਫਿਊ ਰਾਹਤ ਲਈ ਪੰਚਾਇਤ ਫੰਡ ਵਰਤਣ ਅਤੇ ਮੈਡੀਕਲ ਐਮਰਜੈਂਸੀ ਲਈ ਪਾਸ ਜਾਰੀ ਕਰਨ ਲਈ ਅਧਿਕਾਰਤ ਕੀਤਾ
• ਜ਼ਮੀਨੀ ਹਕੀਕਤਾਂ ਦਾ ਜਾਇਜ਼ਾ ਲੈਣ ਲਈ ਫੀਲਡ ਵਿੱਚ ਤਾਇਨਾਤ ਪੁਲਿਸ ਕਰਮੀਆਂ ਤੇ ਡਾਕਟਰਾਂ ਨਾਲ ਵੀਡਿਓ ਚੈਟ ਕੀਤੀ
ਚੰਡੀਗੜ•, 27 ਮਾਰਚ( ਵਿਸ਼ਵ ਵਾਰਤਾ)-ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੀ ਜਾਂਚ ਅਤੇ ਏਕਾਂਤਵਾਸ ਸਥਾਪਤ ਕਰਨ ਦੀਆਂ ਸਹੂਲਤਾਂ ਸਥਾਪਤ ਕਰਨ ਦੇ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਕਰਫਿਊ ਦੌਰਾਨ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਸਰਪੰਚਾਂ ਨੂੰ ਐਮਰਜੈਂਸੀ ਰਾਹਤ ਅਤੇ ਗਰੀਬਾਂ ਤੇ ਲੋੜਵੰਦਾਂ ਦੀ ਮੱਦਦ ਲਈ ਪੰਚਾਇਤ ਫੰਡ ਦੀ ਵਰਤੋਂ ਲਈ ਅਧਿਕਾਰਤ ਕੀਤਾ ਹੈ।
ਸਰਪੰਚ ਨੂੰ ਪੰਚਾਇਤ ਫੰਡ ਵਿੱਚੋਂ ਰੋਜ਼ਾਨਾ 5000 ਰੁਪਏ ਖਰਚ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ ਅਤੇ ਉਹ ਵੱਧ ਤੋਂ ਵੱਧ ਕੁੱਲ 50 ਹਜ਼ਾਰ ਰੁਪਏ ਤੱਕ ਖਰਚ ਸਕਦੇ ਹਨ। ਇਸ ਤੋਂ ਇਲਾਵਾ ਸਰਪੰਚਾਂ ਨੂੰ ਸਬੰਧਤ ਪਿੰਡ ਵਿੱਚ ਮੈਡੀਕਲ ਐਮਰਜੈਂਸੀ ਦੀ ਹਾਲਤ ਵਿੱਚ ਰਾਤ 7 ਵਜੇ ਤੋਂ ਸਵੇਰੇ 6 ਵਜੇ ਤੱਕ ਪਾਸ ਜਾਂ ਪੱਤਰ ਜਾਰੀ ਕਰਨ ਲਈ ਅਧਿਕਾਰਤ ਕੀਤਾ ਗਿਆ ਤਾਂ ਜੋ ਲੋੜਵੰਦ ਵਿਅਕਤੀ ਡਾਕਟਰ ਕੋਲ ਜਾਂ ਹਸਪਤਾਲ ਜਾ ਕੇ ਆਪਣਾ ਇਲਾਜ ਕਰਵਾ ਸਕੇ।
ਸਰਕਾਰੀ ਬੁਲਾਰੇ ਅਨੁਸਾਰ ਇਹ ਪਹਿਲਕਦਮੀਆਂ ਸਰਕਾਰ ਦੀਆਂ ਪਿੰਡਾਂ ਤੱਕ ਸੂਬੇ ਦੇ ਵੱਧ ਤੋਂ ਵੱਧ ਲੋਕਾਂ ਨੂੰ ਰਾਹਤ ਦੇਣ ਲਈ ਚੁੱਕੀਆਂ ਗਈਆਂ ਹਨ ਤਾਂ ਜੋ ਕੋਵਿਡ-19 ਦੇ ਸੰਕਟ ਦੌਰਾਨ ਲੱਗੇ ਕਰਫਿਊ ਕਾਰਨ ਲੋਕਾਂ ਨੂੰ ਹੋ ਰਹੀਆਂ ਦੁਸ਼ਵਾਰੀਆਂ ਘੱਟ ਹੋ ਸਕਣ।
ਮੁੱਖ ਮੰਤਰੀ ਜੋ ਨਿੱਜੀ ਤੌਰ ‘ਤੇ ਸੂਬੇ ਵਿੱਚ ਸਾਰੀ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ, ਨੇ ਕੋਵਿਡ-19 ਦੇ ਟੈਸਟਾਂ ਦੀ ਜਾਂਚ ਨੂੰ ਹੋਰ ਤੇਜ਼ ਕਰਨ ਦੇ ਆਦੇਸ਼ ਦਿੱਤੇ ਹਨ। ਪਿਛਲੇ ਸਿਰਫ ਦੋ ਦਿਨਾਂ ਵਿੱਚ 233 ਸੈਂਪਲਾਂ ਦੀ ਜਾਂਚ ਕੀਤੀ ਗਈ ਹੈ ਜਿਨ•ਾਂ ਵਿੱਚੋਂ 7 ਟੈਸਟ ਪਾਜ਼ੇਟਿਵ ਪਾਏ ਗਏ ਹਨ। ਇਸ ਤਰ•ਾਂ ਸੂਬੇ ਵਿੱਚ ਹੁਣ ਤੱਕ ਟੈਸਟ ਕੀਤੇ ਨਮੂਨਿਆਂ ਦੀ ਗਿਣਤੀ 789 ਹੋ ਗਈ ਹੈ ਜਿਨ•ਾਂ ਵਿੱਚੋਂ 38 ਪਾਜ਼ੇਟਿਵ ਤੇ 480 ਨੈਗੇਟਿਵ ਪਾਏ ਗਏ ਹਨ ਜਦੋਂ ਕਿ 271 ਦੀ ਰਿਪੋਰਟ ਹਾਲੇ ਆਉਣੀ ਹੈ।
ਬੁਲਾਰੇ ਨੇ ਦੱਸਿਆ ਕਿ ਅੱਜ ਤੱਕ ਸੂਬੇ ਵਿੱਚ ਪਾਜ਼ੇਟਿਵ ਪਾਏ 38 ਕੇਸਾਂ ਵਿੱਚੋਂ ਇਕ ਦੀ ਮੌਤ ਹੋਈ ਅਤੇ ਇਕ ਮਰੀਜ਼ ਠੀਕ ਹੋਇਆ ਹੈ। ਸਾਰੇ ਪੁਸ਼ਟੀ ਵਾਲੇ ਕੇਸਾਂ ਦਾ ਇਲਾਜ ਵਧੀਆ ਚੱਲ ਰਹੀਆਂ ਹੈ ਅਤੇ ਕਿਸੇ ਨੂੰ ਕੋਈ ਸ਼ਿਕਾਇਤ ਨਹੀਂ ਹੈ।
ਬੁਲਾਰੇ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਸਾਰੀ ਸਥਿਤੀ ‘ਤੇ ਬੜੇ ਨੇੜੇ ਤੋਂ ਨਜ਼ਰ ਰੱਖ ਰਹੇ ਹਨ ਅਤੇ ਇਹ ਯਕੀਨੀ ਬਣਾ ਰਹੇ ਹਨ ਕਿ ਸਭ ਤੋਂ ਅੱਗੇ ਡਟੇ ਕਰਮਚਾਰੀ ਜਿਨ•ਾਂ ਵਿੱਚ ਡਾਕਟਰ, ਪੈਰਾਮੈਡੀਕਲ, ਪੁਲਿਸ ਕਰਮਚਾਰੀ ਸ਼ਾਮਲ ਹਨ, ਨੂੰ ਪੀਪੀਈ ਕਿੱਟਾਂ, ਐਨ-95 ਮਾਸਕ, ਤੀਹਰੀ ਪਰਤ ਵਾਲੇ ਮਾਸਕ, ਸੈਨੀਟਾਈਜ਼ਰ, ਦਸਤਾਨੇ ਆਦਿ ਦੀ ਪੂਰੀ ਸਪਲਾਈ ਪਹੁੰਚ ਰਹੀ ਹੈ। ਬੁਲਾਰੇ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਮਰੀਜ਼ਾਂ ਦੀ ਦੇਖ-ਭਾਲ, ਸੈਂਪਲ ਇਕੱਠਾ ਕਰਨ, ਆਉਣ-ਜਾਣ, ਕੀਟਾਣੂੰ ਮੁਕਤ ਕਰਨ ਸਮੇਂ ਮਾਸਕ ਅਤੇ ਪੀਪੀਈ ਕਿੱਟਾਂ ਦੀ ਵਰਤੋਂ ਸਬੰਧੀ ਦਿਸ਼ਾ ਨਿਰਦੇਸ਼ਾਂ ਜਾਰੀ ਕੀਤੇ ਹੋਏ ਹਨ।
ਬੁਲਾਰੇ ਨੇ ਕਿਹਾ ਕਿ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਾਰੇ ਕਦਮ ਚੁੱਕੇ ਗਏ ਹਨ। ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਕੋਵਿਡ-19 ਦੇ ਪਾਜ਼ੇਟਿਵ ਪਾਏ ਜਾਣ ਵਾਲੇ ਮਰੀਜ਼ਾਂ ਦੇ ਇਲਾਜ ਲਈ 2708 ਬਿਸਤਰਿਆਂ ਦੀ ਸਮਰੱਥਾ ਵਾਲੇ 20 ਏਕਾਂਤਵਾਸ ਸਹੂਲਤਾਂ ਦੀ ਸ਼ਨਾਖਤ ਕੀਤੀ ਗਈ ਹੈ। ਮੁੱਖ ਮੰਤਰੀ ਨੇ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਹੋਰ ਸਹੂਲਤਾਂ ਦੇ ਨਾਲ ਬਿਸਤਰਿਆਂ ਦੀ ਸਮਰੱਥਾ 5000 ਤੱਕ ਕੀਤੀ ਜਾਵੇ।
ਮੁੱਖ ਮੰਤਰੀ ਨੇ ਸਿਹਤ ਵਿਭਾਗ ਦੇ ਮੈਡੀਕਲ ਤੇ ਪੈਰਾਮੈਡੀਕਲ ਸਟਾਫ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਨਾਲ ਹੀ ਪ੍ਰਾਈਵੇਟ ਖੇਤਰ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਦੀ ਵੀ ਪ੍ਰਸੰਸਾ ਵੀ ਕੀਤੀ ਕਿਉਂਕਿ ਕਈ ਪ੍ਰਾਈਵੇਟ ਖੇਤਰ ਵਾਲਿਆਂ ਨੇ ਸਵੈ ਇੱਛਾ ਨਾਲ ਆਈ.ਸੀ.ਯੂ. ਬੈਡਾਂ ਅਤੇ ਵੈਟੀਲੈਂਟਰਾਂ ਦੀਆਂ ਸੇਵਾਵਾਂ ਆਫਰ ਕੀਤੀਆਂ ਹਨ। ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਕਿਹਾ ਕਿ ਜ਼ਰੂਰਤ ਪੈਣ ‘ਤੇ ਗੰਭੀਰ ਮਰੀਜ਼ਾਂ ਦੇ ਇਲਾਜ ਲਈ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਕੁੱਲ 889 ਆਈ.ਸੀ.ਯੂ. ਬੈਡ ਹਨ ਅਤੇ 387 ਵੈਟੀਲੈਂਟਰ ਦੀ ਸਹੂਲਤ ਮੌਜੂਦ ਹੈ।
ਇਸੇ ਦੌਰਾਨ ਮੁੱਖ ਮੰਤਰੀ ਨੇ ਸੂਬੇ ਵਿੱਚ ਕੋਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠ ਰਹੇ ਕੁੱਝ ਪੁਲਿਸ ਕਰਮਚਾਰੀਆਂ ਅਤੇ ਡਾਕਟਰਾਂ ਨਾਲ ਵੀ ਵੀਡਿਓ ਚੈਟ ਉਤੇ ਗੱਲ ਕੀਤੀ। ਉਨ•ਾਂ ਜ਼ਮੀਨੀ ਪੱਧਰ ਦੀ ਸਥਿਕੀ ਪੁੱਛੀ ਅਤੇ ਉਨ•ਾਂ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਬਣਾਉਣ ਦੀ ਸਲਾਹ ਦਿੱਤੀ। ਉਨ•ਾਂ ਪੁਲਿਸ ਕਰਮਚਾਰੀਆਂ ਨੂੰ ਹਰ ਸਮੇਂ ਮਾਨਵੀ ਤੇ ਨਰਮ ਦਿਲ ਪਹੁੰਚ ਅਪਣਾਉਣ ਲਈ ਵੀ ਅਪੀਲ ਕੀਤੀ।
ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਨ•ਾਂ ਡਾਕਟਰਾਂ ਅਤੇ ਪੁਲੀਸ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਨਿਭਾਉਣ ਮੌਕੇ ਮਾਸਕ ਪਹਿਨਣ ਸਮੇਤ ਸਾਰੇ ਇਹਤਿਆਦੀ ਕਦਮ ਚੁੱਕਣ ਲਈ ਆਖਿਆ। ਮੁੱਖ ਮੰਤਰੀ ਨੇ ਉਨ•ਾਂ ਨੂੰ ਡਿਊਟੀ ਨਿਭਾਉਂਦਿਆਂ ਕਿਸੇ ਕਿਸਮ ਦੀ ਮੁਸ਼ਕਲ ਆਉਣ ਬਾਰੇ ਵੀ ਪੁੱਛਿਆ ਅਤੇ ਕਿਸੇ ਤਰ•ਾਂ ਦੀ ਸਥਿਤੀ ਨਾਲ ਨਿਪਟਣ ਲਈ ਸੂਬਾ ਸਰਕਾਰ ਪਾਸੋਂ ਪੂਰੀ ਮਦਦ ਦੀ ਪੇਸ਼ਕਸ਼ ਕੀਤੀ। ਮੁੱਖ ਮੰਤਰੀ ਨੇ ਉਨ•ਾਂ ਨੂੰ ਅਤੇ ਉਨ•ਾਂ ਦੇ ਪਰਿਵਾਰ ਨੂੰ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ।
ਬਾਅਦ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ‘ਟਵੀਟ ਕੀਤਾ,”ਅੱਜ ਡਿਊਟੀ ਨਿਭਾਅ ਰਹੇ ਡਾਕਟਰਾਂ ਅਤੇ ਪੁਲੀਸ ਦੇ ਜਵਾਨਾਂ ਨਾਲ ਗੱਲਬਾਤ ਕੀਤੀ। ਮੈਂ ਸਾਰੇ ਨਾਇਕਾਂ ਨੂੰ ਸਲਾਮ ਕਰਦਾ ਹਾਂ ਜੋ ਕੋਵਿਡ-19 ਦੀ ਹਾਰ ਨੂੰ ਯਕੀਨੀ ਬਣਾਉਣ ਲਈ ਦਿਨ-ਰਾਤ ਕੰਮ ਕਰ ਰਹੇ ਹਨ। ਆਓ, ਆਪਾਂ ਸਾਰੇ ਨਿਯਮਾਂ ਦਾ ਪਾਲਣ ਕਰੀਏ ਕਿਉਂਕਿ ਇਸ ਔਖੇ ਸਮੇਂ ਵਿੱਚ ਇਸੇ ਤਰ•ਾਂ ਹੀ ਅਸੀਂ ਇਨ•ਾਂ ਦੀ ਮਦਦ ਕਰ ਸਕਦੇ ਹਾਂ।”
ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਸੂਬਾ ਸਰਕਾਰ ਪੂਰੀ ਤਰ•ਾਂ ਤਿਆਰ ਹੈ। ਉਨ•ਾਂ ਦੱਸਿਆ ਕਿ ਸੂਬਾ ਤੇ ਜ਼ਿਲ•ਾ ਪੱਧਰ ‘ਤੇ ਕੰਟਰੋਲ ਰੂਮ ਸਥਾਪਤ ਕੀਤੇ ਜਾ ਚੁੱਕੇ ਹਨ ਤਾਂ ਕਿ ਲੋੜ ਪੈਣ ‘ਤੇ ਹਰੇਕ ਤਰ•ਾਂ ਦੀ ਮਦਦ ਮੁਹੱਈਆ ਕਰਵਾਈ ਜਾ ਸਕੇ। ਉਨ•ਾਂ ਅੱਗੇ ਕਿਹਾ ਕਿ ਆਮ ਲੋਕਾਂ ਦੀ ਪੁੱਛਗਿੱਛ ਲਈ 104 ਮੈਡੀਕਲ ਹੈਲਪਲਾਈਨ 24 ਘੰਟੇ ਚੱਲ ਰਹੀ ਹੈ।
ਇਸੇ ਦੌਰਾਨ ਸਰਕਾਰ ਵੱਲੋਂ 90,000 ਵਿਅਕਤੀਆਂ ਜੋ 15 ਫਰਵਰੀ 2020 ਤੋਂ ਬਾਅਦ ਵਿਦੇਸ਼ਾਂ ਵਿੱਚੋਂ ਆਏ ਅਤੇ ਪੰਜਾਬ ਦੇ ਪਿੰਡਾਂ ਵਿੱਚ ਗਏ, ਵਿੱਚੋਂ ਹਰੇਕ ਵਿਅਕਤੀ ਦੀ ਭਾਲ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਲੜੀ ਵਜੋਂ ਮੁੱਖ ਮੰਤਰੀ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਅਜਿਹੇ ਸਾਰੇ ਵਿਅਕਤੀਆਂ ਨਾਲ ਸਬੰਧਤ ਜਾਣਕਾਰੀ ਇਕੱਤਰ ਕਰਨ ਦੇ ਹੁਕਮ ਦਿੱਤੇ। ਉਨ•ਾਂ ਨੇ ਸਾਰੇ ਸਰਪੰਚਾਂ ਨੂੰ ਅਗਲੇ ਦੋ ਦਿਨਾਂ ਦੇ ਵਿੱਚ-ਵਿੱਚ ਵਿਭਾਗ ਨੂੰ ਜਾਣਕਾਰੀ ਦੇਣ ਦੀ ਅਪੀਲ ਕੀਤੀ। ਇਸ ਪ੍ਰਕ੍ਰਿਆ ਤਹਿਤ ਸੂਚੀ ਲਗਪਗ ਤਿਆਰ ਹੈ ਪਰ ਸਾਵਧਾਨੀ ਦੇ ਤੌਰ ‘ਤੇ ਵਿਭਾਗ ਨੂੰ ਸਰਪੰਚਾਂ ਕੋਲ ਪਹੁੰਚ ਕਰਨ ਲਈ ਕਿਹਾ ਗਿਆ ਹੈ।
ਕੋਵਿਡ-19 ਦੇ ਸੰਕਟ ਕਾਰਨ ਗਰੀਬਾਂ ਨੂੰ ਦਰਪੇਸ਼ ਮੁਸ਼ਕਲਾਂ ਘਟਾਉਣ ਦੇ ਯਤਨਾਂ ਵਜੋਂ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਅਨਾਜ ਦੀ ਵਾਧੂ ਵੰਡ ਨੂੰ ਪਹਿਲਾਂ ਐਲਾਨੇ ਤਿੰਨ ਤੋਂ ਛੇ ਮਹੀਨਿਆਂ ਤੋਂ ਵਧਾਉਣ ਦੀ ਅਪੀਲ ਕੀਤੀ। ਇਹ ਬਹੁਤ ਜ਼ਰੂਰੀ ਹੈ ਕਿ ਕਮਜ਼ੋਰ ਤਬਕਿਆਂ ਅਤੇ ਦਿਹਾੜੀਦਾਰਾਂ ਜੋ ਇਸ ਮਹਾਂਮਾਰੀ ਕਾਰਨ ਆਪਣਾ ਰੋਜ਼ਗਾਰ ਗੁਆ ਚੁੱਕੇ ਹਨ, ਨੂੰ ਖੁਰਾਕ ਕਰਕੇ ਔਖਿਆਈ ਨਾ ਝੱਲਣੀ ਪਵੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਐਤਵਾਰ ਨੂੰ ਜਾਰੀ ਕੀਤੀ ਗਈ ਇੱਕ...

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

by Navjot
November 15, 2026
0

  ਮਨੀਲਾ, 15 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਐਤਵਾਰ ਨੂੰ 49ਵਾਂ 'ਐਸੋਸੀਏਸ਼ਨ ਆਫ਼ ਸਾਊਥਈਸਟ ਏਸ਼ੀਅਨ ਨੇਸ਼ਨਜ਼'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

ਪੋਸਟਮਾਰਟਮ ਲਈ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਨੂੰ ਪੀ.ਜੀ.ਆਈ. ਚੰਡੀਗੜ੍ਹ ਲਿਜਾਇਆ ਗਿਆ 

ਪੋਸਟਮਾਰਟਮ ਲਈ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਨੂੰ ਪੀ.ਜੀ.ਆਈ. ਚੰਡੀਗੜ੍ਹ ਲਿਜਾਇਆ ਗਿਆ 

by Navjot
1 week ago
0

ਚੰਡੀਗੜ੍ਹ, 6 ਨਵੰਬਰ (ਵਿਸ਼ਵ ਵਾਰਤਾ) ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਨੂੰ 24 ਦਿਨਾਂ ਬਾਅਦ ਪੀ.ਜੀ.ਆਈ. ਚੰਡੀਗੜ੍ਹ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 