• Latest
  • Trending

ਪੰਜਾਬ ਸਰਕਾਰ ਵੱਲੋਂ ਕੋਵਿਡ-19 ਵਿਰੁੱਧ ਮੂਹਰਲੀ ਕਤਾਰ ‘ਚ ਲੜ ਰਹੇ ਪੁਲੀਸ ਮੁਲਾਜ਼ਮਾਂ ਅਤੇ ਸੈਨੀਟੇਸ਼ਨ ਵਰਕਰਾਂ ਲਈ 50-50 ਲੱਖ ਰੁਪਏ ਦੇ ਬੀਮਾ ਕਵਰ ਦਾ ਐਲਾਨ

7 years ago
ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

6 minutes ago
ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

23 minutes ago
ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

31 minutes ago
Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

41 minutes ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

1 hour ago
Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

1 hour ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

11 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

11 hours ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

11 hours ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

12 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

12 hours ago
Hindi News
English News
Monday, November 16, 2026
No Result
View All Result
17 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵੱਲੋਂ ਕੋਵਿਡ-19 ਵਿਰੁੱਧ ਮੂਹਰਲੀ ਕਤਾਰ ‘ਚ ਲੜ ਰਹੇ ਪੁਲੀਸ ਮੁਲਾਜ਼ਮਾਂ ਅਤੇ ਸੈਨੀਟੇਸ਼ਨ ਵਰਕਰਾਂ ਲਈ 50-50 ਲੱਖ ਰੁਪਏ ਦੇ ਬੀਮਾ ਕਵਰ ਦਾ ਐਲਾਨ

April 4, 2020
in ਪੰਜਾਬ

• ਮੰਤਰੀ ਮੰਡਲ ਨੇ ਜ਼ਰੂਰੀ ਮੈਡੀਕਲ ਸਾਮਾਨ ਖਰੀਦਣ ਦੇ ਸਾਰੇ ਅਧਿਕਾਰ   ਖਰੀਦ ਕਮੇਟੀ ਨੂੰ ਦਿੱਤੇ
• ਕੈਪਟਨ ਅਮਰਿੰਦਰ ਸਿੰਘ ਵੱਲੋਂ ਸੇਵਾਵਾਂ ਬੰਦ ਕਰਨ ਜਾਂ ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਤੋਂ ਇਨਕਾਰ ਕਰਨ ਵਾਲੇ ਪ੍ਰਾਈਵੇਟ ਹਸਪਤਾਲਾਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ
• ਕੋਵਿਡ-19 ਦੇ ਕੇਸਾਂ ਲਈ ਤਿਆਰੀਆਂ ਹੌਲੀ-ਹੌਲੀ ਵਧਾਉਣ ਅਤੇ ਸੰਕਟਕਾਲੀਨ ਯੋਜਨਾ ਤਿਆਰ ਕਰਨ ਦਾ ਫੈਸਲਾ
ਚੰਡੀਗੜ•, 4 ਅਪ੍ਰੈਲ
Êਪੰਜਾਬ ਸਰਕਾਰ ਨੇ ਅੱਜ ਕੋਵਿਡ-19 ਵਿਰੁੱਧ ਲੜਾਈ ਵਿੱਚ ਮੂਹਰਲੀ ਕਤਾਰ ‘ਚ ਹੋ ਕੇ ਲੜ ਰਹੇ ਪੁਲੀਸ ਮੁਲਾਜ਼ਮਾਂ ਅਤੇ ਸੈਨੀਟੇਸ਼ਨ ਵਰਕਰਾਂ ਲਈ 50-50 ਲੱਖ ਰੁਪਏ ਦਾ ਵਿਸ਼ੇਸ਼ ਸਿਹਤ ਬੀਮਾ ਕਵਰ ਦਾ ਐਲਾਨ ਕੀਤਾ ਹੈ। ਇਹ ਐਲਾਨ ਕੇਂਦਰ ਸਰਕਾਰ ਵੱਲੋਂ ਸਿਹਤ ਕਾਮਿਆਂ ਲਈ ਕੀਤੇ ਐਲਾਨ ਦੀ ਲੀਹ ‘ਤੇ ਕੀਤਾ ਗਿਆ ਹੈ।
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਕੋਵਿਡ-19 ਦੇ ਟਾਕਰੇ ਲਈ ਹੰਗਾਮੀ ਕਦਮ ਦੇ ਤੌਰ ‘ਤੇ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਦੀ ਅਗਵਾਈ ਵਾਲੀ ਖਰੀਦ ਕਮੇਟੀ ਨੂੰ ਕੋਵਿਡ-19 ਨਾਲ ਨਿਪਟਣ ਲਈ ਸਾਜ਼ੋ-ਸਾਮਾਨ ਨਾਲ ਸਬੰਧਤ ਸਾਰੀਆਂ ਖਰੀਦਦਾਰੀਆਂ ਦੀਆਂ ਕੀਮਤਾਂ ਖੋਜਣ ਅਤੇ ਹੰਗਾਮੀ ਆਧਾਰ ‘ਤੇ ਖਰੀਦਣ ਲਈ ਅਧਿਕਾਰਤ ਕੀਤਾ ਹੈ। ਕਮੇਟੀ ਨੂੰ ਕੌਮੀ ਆਫ਼ਤ ਪ੍ਰਬੰਧਨ ਐਕਟ-2005 ਤਹਿਤ ਹੰਗਾਮੀ ਸ਼ਕਤੀਆਂ ਦੀ ਵਰਤੋਂ ਕਰਦਿਆਂ ਆਮ ਪ੍ਰਕ੍ਰਿਆਵਾਂ ਨੂੰ ਲਾਂਭੇ ਕਰਦਿਆਂ ਖਰੀਦਦਾਰੀ ਕਰਨ ਲਈ ਵੀ ਅਧਿਕਾਰਤ ਕੀਤਾ ਗਿਆ ਹੈ।
ਮੰਤਰੀ ਮੰਡਲ ਨੇ ਖਰੀਦ ਕਮੇਟੀ ਨੂੰ ਪ੍ਰਚਲਿਤ ਮਾਰਕੀਟ ਕੀਮਤਾਂ ‘ਤੇ ਜ਼ਰੂਰੀ ਅਤੇ ਫੌਰੀ ਮੈਡੀਕਲ ਵਸਤਾਂ ਖਰੀਦਣ ਦੀ ਆਗਿਆ ਦੇ ਦਿੱਤੀ ਕਿਉਂ ਜੋ ਕੋਵਿਡ-19 ਨਾਲ ਨਿਪਟਣ ਲਈ ਇਨ•ਾਂ ਵਸਤਾਂ ਦੀ ਮੰਗ ਵੱਡੀ ਪੱਧਰ ‘ਤੇ ਵਧੀ ਹੈ।
ਮੁੱਖ ਮੰਤਰੀ ਨੇ ਹੁਕਮ ਦਿੱਤੇ ਕਿ ਸੰਕਟ ਦੀ ਇਸ ਘੜੀ ਵਿੱਚ ਫੌਰੀ ਖਰੀਦ ਕਰਨ ਲਈ ਇਸ ਦੇ ਰਾਹ ਵਿੱਚ ਅਫਸਰਸ਼ਾਹੀ ਦੇ ਪੱਧਰ ‘ਤੇ ਕੋਈ ਅੜਿੱਕਾ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਚਾਹੀਦੀ।
ਕੁਝ ਪ੍ਰਾਈਵੇਟ ਹਸਪਤਾਲਾਂ ਵੱਲੋਂ ਆਪਣੀਆਂ ਸੇਵਾਵਾਂ ਬੰਦ ਕਰਨ ਦਾ ਗੰਭੀਰ ਨੋਟਿਸ ਲੈਂਦਿਆਂ ਮੰਤਰੀ ਮੰਡਲ ਨੇ ਅਜਿਹੇ ਹਸਪਤਾਲਾਂ ਖਿਲਾਫ਼ ਕਾਰਵਾਈ ਕਰਨ ਸਖ਼ਤ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਸੁਝਾਅ ਦਿੱਤਾ ਕਿ ਸਿਹਤ ਵਿਭਾਗ ਨੂੰ ਕੋਵਿਡ-19 ਤੋਂ ਪੀੜਤ ਮਰੀਜ਼ਾਂ ਦਾ ਇਲਾਜ ਕਰਨ ਤੋਂ ਇਨਕਾਰ ਕਰਨ ਵਾਲੇ ਹਸਪਤਾਲਾਂ ਦੇ ਲਾਇਸੰਸ ਰੱਦ ਕਰ ਦੇਣੇ ਚਾਹੀਦੇ ਹਨ। ਇਸ ਨੂੰ ਬੁਜ਼ਦਿਲੀ ਵਾਲੀ ਕਾਰਵਾਈ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਜ਼ੁਕ ਸਮੇਂ ਵਿੱਚ ਉਹ ਲੁਕ ਕੇ ਨਹੀਂ ਬਚ ਸਕਦੇ।
ਸੂਬੇ ਵਿੱਚ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਮੀਟਿੰਗ ਦੌਰਾਨ ਮੰਤਰੀ ਮੰਡਲ ਨੇ ਫੈਸਲਾ ਕੀਤਾ ਕਿ ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਲਈ ਪ੍ਰਬੰਧਾਂ ਵਿੱਚ ਹੌਲੀ-ਹੌਲੀ ਵਾਧਾ ਕੀਤਾ ਜਾਣਾ ਚਾਹੀਦਾ ਹੈ ਤਾਂ ਕਿ ਕਣਕ ਦੀ ਵਢਾਈ ਤੇ ਖਰੀਦ, ਸੂਬੇ ਤੇ ਮੁਲਕ ਵਿੱਚ ਵਧ ਰਹੇ ਰੁਝਾਨ ਦੇ ਨਾਲ-ਨਾਲ ਕਮਿਊਨਿਟੀ ਫੈਲਾਅ (ਸਟੇਜ-3) ਦੇ ਖਦਸ਼ਿਆਂ ਅਤੇ ਅਣਕਿਆਸੀ ਮਹਾਮਾਰੀ ਦੇ ਕਾਰਨ ਮਰੀਜ਼ਾਂ ਦੀ ਗਿਣਤੀ ਵਧਣ ‘ਤੇ ਨਿਪਟਿਆ ਜਾ ਸਕੇ।
Îਮੰਤਰੀ ਮੰਡਲ ਨੇ ਅੱਗੇ ਫੈਸਲਾ ਕੀਤਾ ਕਿ ਸੰਕਟਕਾਲੀਨ ਯੋਜਨਾ ਬਦਲਵੀਆਂ ਥਾਵਾਂ, ਸਾਜ਼ੋ-ਸਾਮਾਨ ਅਤੇ ਅਧਿਕਾਰੀਆਂ ਦੇ ਮੁਤਾਬਕ ਤਿਆਰ ਕੀਤੀ ਜਾਣੀ ਚਾਹੀਦੀ ਹੈ ਤਾਂ ਕਿ ਜਿੱਥੇ ਕਿਤੇ ਵੀ ਮੌਜੂਦਾ ਪ੍ਰਬੰਧਾਂ ਵਿੱਚੋਂ ਕੋਈ ਵੀ ਪ੍ਰਬੰਧ ਅਫਸਲ ਰਹਿ ਜਾਂਦਾ ਹੈ ਤਾਂ ਉਸ ਮੌਕੇ ਉਭਰਨ ਵਾਲੀ ਸਥਿਤੀ ਨਾਲ ਫੌਰੀ ਨਜਿੱਠਿਆ ਜਾ ਸਕੇ।
Îਮੰਤਰੀ ਮੰਡਲ ਨੇ ਇਹ ਵੀ ਫੈਸਲਾ ਕੀਤਾ ਕਿ ਦੂਰ-ਦੂਰਾਡੇ ਤੋਂ ਨਿਗਰਾਨੀ ਰੱਖੀ ਜਾਣੀ ਚਾਹੀਦੀ ਹੈ ਅਤੇ ਇਸ ਨਾਜ਼ੁਕ ਸਥਿਤੀ ਵਿੱਚ ਸਮੂਹਾਂ ਵਿੱਚ ਜਾਣ ਤੋਂ ਬਚਿਆ ਜਾਵੇ।
ਇਸ ਤੋਂ ਪਹਿਲਾਂ ਸਿਹਤ ਵਿਭਾਗ ਨੇ ਵਜ਼ਾਰਤ ਨੂੰ ਦੱਸਿਆ ਕਿ ਇਕ ਵਾਰ ਜਦੋਂ ਤੇਜ਼ੀ ਨਾਲ ਜਾਂਚ ਕਰਨ ਵਾਲੀਆਂ ਕਿੱਟਾਂ ਅਤੇ ਭਾਰਤ ਸਰਕਾਰ ਦੇ ਅੰਤਮ ਦਿਸ਼ਾ-ਨਿਰਦੇਸ਼ ਆ ਗਏ ਤਾਂ ਸੂਬੇ ਵਿੱਚ ਤੇਜ਼ੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਜਾਵੇਗੀ ਤਾਂ ਕਿ ਪਾਜ਼ੇਟਿਵ ਮਾਮਲਿਆਂ ਦੀ ਸ਼ਨਾਖ਼ਤ ਕੀਤੀ ਜਾ ਸਕੇ। ਸਾਰੇ ਪ੍ਰਭਾਵਿਤ ਥਾਵਾਂ ‘ਤੇ ਲੱਛਣਾਂ ਅਤੇ ਗੈਰ-ਲੱਛਣਾਂ ਦੇ ਮਾਮਲਿਆਂ ਦੀ ਤੇਜ਼ੀ ਨਾਲ ਜਾਂਚ ਕੀਤੀ ਜਾਵੇਗੀ ਜਦਕਿ ਗੈਰ-ਪ੍ਰਭਾਵਿਤ ਥਾਵਾਂ ‘ਤੇ ਲੱਛਣਾਂ ਵਾਲੇ ਕੇਸਾਂ ਦੀ ਜਾਂਚ ਵੀ ਇਸੇ ਤਰ•ਾਂ ਹੀ ਕੀਤੀ ਜਾਵੇਗੀ। ਵਿਭਾਗ ਵੱਲੋਂ ਪ੍ਰਭਾਵਿਤ ਥਾਵਾਂ ‘ਤੇ ਕਮਿਊਨਿਟੀ ਟੈਸਟਿੰਗ ਸ਼ੁਰੂ ਕੀਤੀ ਜਾ ਚੁੱਕੀ ਹੈ।
ਸਿਹਤ ਵਿਭਾਗ ਨੇ ਅੱਗੇ ਦੱਸਿਆ ਕਿ ਨਿਜ਼ਾਮੂਦੀਨ ਤੋਂ ਪਰਤੇ ਵਿਅਕਤੀਆਂ ਦੇ ਸੰਪਰਕ ਵਿੱਚ ਆਉਣ ਵਾਲਿਆਂ ਦਾ ਤੇਜ਼ੀ ਨਾਲ ਥਹੁ-ਪਤਾ ਲਾਇਆ ਜਾ ਰਿਹਾ ਹੈ ਅਤੇ ਸੂਬੇ ਨੂੰ ਹਾਸਲ ਹੋਈ 255 ਵਿਅਕਤੀਆਂ ਦੀ ਸੂਚੀ ਵਿੱਚੋਂ 192 ਵਿਅਕਤੀਆਂ ਦੀ ਜਾਂਚ ਕਰਕੇ ਇਕਾਂਤਵਾਸ ਵਿੱਚ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਵਿਦੇਸ਼ਾਂ ਤੋਂ ਪਰਤਣ ਵਾਲਿਆਂ ਦੇ ਨਾਲ-ਨਾਲ ਹੈਲਥ ਕੇਅਰ ਪ੍ਰੋਫੈਸ਼ਨਲਾਂ, ਪੁਲੀਸ ਵਰਗੀਆਂ ਵੱਧ-ਜ਼ੋਖਮ ਵਾਲੀਆਂ ਸ਼੍ਰੇਣੀਆਂ ਦਾ ਵੀ ਪਤਾ ਲਾਇਆ ਜਾ ਰਿਹਾ ਹੈ।
ਹੁਣ ਤੱਕ ਵੱਧ ਜ਼ੋਖਮ ਵਾਲੇ 846 ਕਰਮੀਆਂ ਸਮੇਤ 1600 ਵਿਅਕਤੀਆਂ ਦੇ ਸੰਪਰਕ ਦਾ ਪਤਾ ਲਾਇਆ ਜਾ ਚੁੱਕਾ ਹੈ ਜਿਨ•ਾਂ ਵਿੱਚੋਂ 34 ਪਾਜ਼ੇਟਿਵ ਪਾਏ ਗਏ ਹਨ। ਇਸੇ ਤਰ•ਾਂ ਮਰੀਜ਼ਾਂ ਦੇ ਆਪਣੇ ਟਿਕਾਣਿਆਂ ਤੋਂ ਹਸਪਤਾਲ ਤੱਕ ਜਾਣ ਦੀ ਭੂਗੋਲਿਕ ਮੈਪਿੰਗ ਕੀਤੀ ਜਾ ਰਹੀ ਹੈ। ਸਿਹਤ ਵਿਭਾਗ ਮੁਤਾਬਕ ਲੋਕਾਂ ਵੱਲੋਂ ਸੰਪਰਕ ਦਾ ਪਤਾ ਲਾਉਣ ਦੀ ਪ੍ਰਕ੍ਰਿਆ ਵਿੱਚ ਸਹਿਯੋਗ ਕੀਤਾ ਜਾ ਰਿਹਾ ਹੈ।
ਮੰਤਰੀ ਮੰਡਲ ਨੂੰ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਸਿਹਤ ਕਾਮਿਆਂ ਲਈ ਕਾਫੀ ਪੀ.ਪੀ.ਈਜ਼ ਹਨ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਹਰੇਕ ਸਰਕਾਰੀ ਹਸਪਤਾਲ ਵਿੱਚ 1000 ਪੀ.ਪੀ.ਈਜ਼ ਮੁਹੱਈਆ ਕਰਵਾਏ ਜਾ  ਰਹੇ ਹਨ।
ਇਸ ਰੋਗ ਦੇ ਹੋਰ ਫੈਲਾਅ ਨੂੰ ਰੋਕਣ ਦੀਆਂ ਤਿਆਰੀਆਂ ‘ਤੇ ਮੰਤਰੀ ਮੰਡਲ ਨੂੰ ਦੱਸਿਆ ਗਿਆ ਕਿ 5000 ਅਲਹਿਦਾ ਬੈੱਡਾਂ ਦੀ ਸ਼ਨਾਖਤ ਕੀਤੀ ਜਾ ਚੁੱਕੀ ਹੈ ਜਿਨ•ਾਂ ਵਿੱਚੋਂ 2500 ਪਹਿਲਾਂ ਤੋਂ ਚੱਲ ਰਹੇ ਹਨ। ਹੋਸਟਲਾਂ ਸਮੇਤ ਇਮਾਰਤਾਂ ਨੂੰ ਆਪਣੇ ਕਬਜ਼ੇ ਵਿੱਚ ਲਿਆ ਜਾ ਰਿਹਾ ਹੈ ਅਤੇ ਅਜਿਹੀਆਂ ਸਹੂਲਤਾਂ ਦੀ ਸਿਰਜਣਾ ਲਈ ਇਨ•ਾਂ ਨੂੰ ਆਈਸੋਲੇਟਿਡ ਐਲਾਨਿਆ ਗਿਆ ਅਤੇ ਸੂਬੇ ਨੇ 20000 ਕੇਸਾਂ ਲਈ ਯੋਜਨਾ ਬਣਾਈ ਹੈ।
ਸਪਲਾਈ ਨੂੰ ਹੋਰ ਵਧਾਉਣ ਲਈ ਪੀ.ਪੀ.ਈਜ਼ ਕਿੱਟਾਂ ਅਤੇ ਐਨ-95 ਮਾਸਕ ਬਣਾਉਣ ਲਈ 20 ਉਦਯੋਗਾਂ ਦੀ ਸ਼ਨਾਖਤ ਕੀਤੀ ਗਈ ਅਤੇ ਇਨ•ਾਂ ਵਿੱਚੋਂ ਪੰਜ ਨੂੰ ਪ੍ਰਵਾਨਗੀ ਵੀ ਦਿੱਤੀ ਜਾ ਚੁੱਕੀ ਹੈ। ਇਸੇ ਤਰ•ਾਂ ਘੱਟ-ਕੀਮਤ ‘ਤੇ ਵੈਂਟੀਲੇਟਰ ਬਣਾਉਣ ਲਈ ਹੋਰ ਅੱਧੀ ਦਰਜਨ ਉਦਯੋਗਾਂ ਦੀ ਸ਼ਨਾਖ਼ਤ ਕੀਤੀ ਗਈ ਹੈ।
—————

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

by Navjot
November 16, 2026
0

    ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਅੱਜ ਤੋਂ ਜਨਗਣਨਾ ਦਾ ਦੂਜਾ ਪੜਾਅ ਸ਼ੁਰੂ ਹੋ ਰਿਹਾ ਹੈ। ਇਸ ਪੜਾਅ...

Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

by Navjot
November 16, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਅੱਜ ਛਠ ਪੂਜਾ ਦਾ ਚੌਥਾ ਅਤੇ ਆਖਰੀ ਦਿਨ ਹੈ। ਉਗਦੇ ਸੂਰਜ ਨੂੰ 'ਅਰਘ' ਦੇਣ ਦੇ...

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) 💫💫ਸਾਡੀ ਜ਼ਿੰਦਗੀ ਵਿੱਚ ਸੁਧਾਰ ਉਦੋਂ ਹੀ ਆਉਂਦਾ ਹੈ ਜਦੋਂ ਅਸੀਂ ਜੋਖਮ ਉਠਾਉਂਦੇ ਹਾਂ। ਸਭ...

Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

by Ankit
November 16, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 16-11-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

by Navjot
November 16, 2026
0

  ਮੁੰਬਈ, 16 ਨਵੰਬਰ (ਵਿਸ਼ਵ ਵਾਰਤਾ) - ਬ੍ਰਿਟਿਸ਼ ਸਰਕਾਰ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਬ੍ਰਿਟੇਨ ਦੇ ਪ੍ਰਿੰਸ ਅਤੇ ਰਾਜਕੁਮਾਰੀ...

Most Popular

National: ਅਯੁੱਧਿਆ ਦੇ ਰਾਮ ਮੰਦਰ ਦੇ ਦਰਸ਼ਨਾਂ ਲਈ ਅੱਜ ਤੋਂ ਨਵਾਂ ਟਾਈਮ ਟੇਬਲ ਲਾਗੂ

National: ਅਯੁੱਧਿਆ ਦੇ ਰਾਮ ਮੰਦਰ ਦੇ ਦਰਸ਼ਨਾਂ ਲਈ ਅੱਜ ਤੋਂ ਨਵਾਂ ਟਾਈਮ ਟੇਬਲ ਲਾਗੂ

by Ranjit Singh
2 weeks ago
0

National: ਅਯੁੱਧਿਆ ਦੇ ਰਾਮ ਮੰਦਰ ਦੇ ਦਰਸ਼ਨਾਂ ਲਈ ਅੱਜ ਤੋਂ ਨਵਾਂ ਟਾਈਮ ਟੇਬਲ ਲਾਗੂ - ਸਵੇਰੇ 4 ਵਜੇ ਖੁੱਲ੍ਹਣਗੇ ਮੰਦਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 