ਪੰਜਾਬ ਸਰਕਾਰ ਵੱਲੋਂ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਦਾ ਨੋਟੀਫਿਕੇਸ਼ਨ ਜਾਰੀ
ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਜਾਣਕਾਰੀ
ਪੜ੍ਹੋ ਕਿੰਨੇ ਹਜ਼ਾਰ ਕੱਚੇ ਅਧਿਆਪਕਾਂ ਨੂੰ ਕੀਤਾ ਗਿਆ ਪੱਕਾ
ਚੰਡੀਗੜ੍ਹ,7 ਅਕਤੂਬਰ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟਵੀਟ ਕਰਦਿਆਂ ਇਹ ਜਾਣਕਾਰੀ ਦਿੱਤੀ ਹੈ ਕਿ ਉਹਨਾਂ ਵੱਲੋਂ ਅਧਿਆਪਕ ਦਿਵਸ ਮੌਕੇ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਸੰਬੰਧੀ ਲਏ ਗਏ ਫੈਸਲੇ ਦਾ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਉਹਨਾਂ ਲਿਖਿਆ ਕਿ “ਇੱਕ ਖੁਸ਼ਖਬਰੀ ਸਾਂਝੀ ਕਰ ਰਿਹਾ…ਅਧਿਆਪਕਾਂ ਨੂੰ ਪੱਕੇ ਕਰਨ ਦਾ ਫੈਸਲਾ ਅਧਿਆਪਕ ਦਿਵਸ ਵਾਲੇ ਦਿਨ ਲਿਆ ਸੀ ਉਸ ਨੂੰ ਬੂਰ ਪੈ ਗਿਆ ਹੈ.. ਲਗਭਗ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ..ਹੁਣ ਬਾਕੀਆਂ ਲਈ ਕੰਮ ਕਰਾਂਗੇ..ਵਾਅਦੇ ਮੁਤਾਬਕ 36 ਹਜ਼ਾਰ ਨੂੰ ਪੱਕਾ ਕਰਾਂਗੇ.. ਜੋ ਕਹਿੰਦੇ ਹਾਂ, ਉਹ ਕਰਦੇ ਹਾਂ..”
ਇੱਕ ਖੁਸ਼ਖਬਰੀ ਸਾਂਝੀ ਕਰ ਰਿਹਾ…ਅਧਿਆਪਕਾਂ ਨੂੰ ਪੱਕੇ ਕਰਨ ਦਾ ਫੈਸਲਾ ਅਧਿਆਪਕ ਦਿਵਸ ਵਾਲੇ ਦਿਨ ਲਿਆ ਸੀ ਉਸ ਨੂੰ ਬੂਰ ਪੈ ਗਿਆ ਹੈ..
ਲਗਭਗ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ..ਹੁਣ ਬਾਕੀਆਂ ਲਈ ਕੰਮ ਕਰਾਂਗੇ..ਵਾਅਦੇ ਮੁਤਾਬਕ 36 ਹਜ਼ਾਰ ਨੂੰ ਪੱਕਾ ਕਰਾਂਗੇ..
ਜੋ ਕਹਿੰਦੇ ਹਾਂ, ਉਹ ਕਰਦੇ ਹਾਂ..— Bhagwant Mann (@BhagwantMann) October 7, 2022























