ਪੰਜਾਬ ਸਰਕਾਰ ਵੱਲੋਂ ਕੱਲ੍ਹ ਨੂੰ ਸਰਕਾਰੀ ਛੁੱਟੀ ਦਾ ਐਲਾਨ
ਚੰਡੀਗੜ੍ਹ, 25ਅਪ੍ਰੈਲ(ਵਿਸ਼ਵ ਵਾਰਤਾ)-ਸਿਆਸਤ ਦਾ ਬਾਬਾ ਬੋਹੜ ਕਹੇ ਜਾਣ ਵਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਸ਼ਾਮ ਨੂੰ ਦਿਹਾਂਤ ਹੋ ਗਿਆ ਹੈ। 95 ਸਾਲ ਦੇ ਪ੍ਰਕਾਸ਼ ਸਿੰਘ ਬਾਦਲ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ। ਉਹਨਾਂ ਦੇ ਦਿਹਾਂਤ ਤੇ ਸੂਬਾ ਸਰਕਾਰ ਵੱਲੋਂ ਕੱਲ੍ਹ ਬੁੱਧਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਦੱਸ ਦਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਤੇ ਕੇਂਦਰ ਸਰਕਾਰ ਵੱਲੋਂ ਦੋ ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ।























