ਪੰਜਾਬ ਸਰਕਾਰ ਵੱਲੋਂ ਚਨਾਲੋਂ ਸਨਅਤੀ ਫੋਕਲ ਪੁਆਇੰਟ ਲਈ 10 ਕਰੋੜ ਰੁਪਏ ਦੀ ਪੇਸ਼ਕਸ਼
ਚੰਡੀਗੜ•/ਮੋਹਾਲੀ, 14 ਜੁਲਾਈ :
ਪੰਜਾਬ ਸਰਕਾਰ ਵੱਲੋਂ ਖਰੜ ਵਿਧਾਨ ਸਭਾ ਹਲਕੇ ਵਿੱਚ ਕੁਰਾਲੀ ਨੇੜੇ ਸਥਿਤ ਚਨਾਲੋਂ ਸਨਅਤੀ ਫੋਕਲ ਪੁਆਇੰਟ ਵਿਖੇ ਪਾਣੀ ਦੇ ਨਿਕਾਸ ਪ੍ਰਬੰਧਾਂ ਅਤੇ ਸੜਕਾਂ ਦੀ ਮੁਰੰਮਤ ਲਈ 10 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ, ਸਥਾਨਕ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਦੱÎਸਿਆ ਕਿ ਉਨ•ਾਂ ਸਮੇਤ ਸੀਨੀਅਰ ਕਾਂਗਰਸ ਆਗੂ ਅਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਦੀ ਅਗਵਾਈ ਵਿੱਚ ਉਦਯੋਗਪਤੀਆਂ ਦੇ ਵਫ਼ਦ ਨੇ ਸ਼ਨੀਵਾਰ ਨੂੰ ਉਦਯੋਗਿਕ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਦੇ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਨਾਲ ਮੁਲਾਕਾਤ ਕੀਤੀ।
ਸ੍ਰੀ ਤਿਵਾੜੀ ਨੇ ਦੱਸਿਆ ਕਿ ਉਨ•ਾਂ ਨੇ ਚਨਾਲੋਂ ਸਨਅਤੀ ਪੁਆਇੰਟ ਦੀ ਖਸਤਾ ਹਾਲਤ ਬਾਰੇ ਵਧੀਕ ਮੁੱਖ ਸਕੱਤਰ ਨੂੰ ਜਾਣੂੰ ਕਰਵਾਇਆ। ਉਨ•ਾਂ ਕਿਹਾ ਕਿ ਉਕਤ ਫੋਕਲ ਪੁਆਇੰਟ ਵਿਖੇ ਸੜਕਾਂ ਅਤੇ ਪਾਣੀ ਦੇ ਨਿਕਾਸ ਪ੍ਰਬੰਧਾਂ ਦੀ ਹਾਲਤ ਕਾਫ਼ੀ ਤਰਸਯੋਗ ਹੈ।
ਉਨ•ਾਂ ਦੱਸਿਆ ਕਿ ਵਧੀਕ ਮੁੱਖ ਸਕੱਤਰ ਨੇ ਪਾਣੀ ਦੇ ਨਿਕਾਸ ਪ੍ਰਬੰਧਾਂ ਅਤੇ ਖਸਤਾ ਹਾਲਤ ਸੜਕਾਂ ਦੀ ਮੁਰੰਮਤ ਲਈ 10 ਕਰੋੜ ਰੁਪਏ ਜਾਰੀ ਕਰਨ ਦੀ ਪੇਸ਼ਕਸ਼ ਕੀਤੀ ਹੈ।
ਸ੍ਰੀ ਤਿਵਾੜੀ ਨੇ ਦੱਸਿਆ ਕਿ ਇਹ ਸਹਿਮਤੀ ਵੀ ਬਣੀ ਹੈ ਕਿ ਇੱਥੇ ਦਫ਼ਤਰ ਦੇ ਨਿਰਮਾਣ ਲਈ ਉਦਯੋਗਿਕ ਐਸੋਸੀਏਸ਼ਨ ਨੂੰ ਰਾਖਵੀਂ ਕੀਮਤ ‘ਤੇ ਪਲਾਟ ਅਲਾਟ ਕੀਤਾ ਜਾਵੇਗਾ।
ਸਰਕਾਰ ਇਸ ਫੋਕਲ ਪੁਆਇੰਟ ਵਿਖੇ ਕੰਮ ਕਰਦੇ ਕਰਮਚਾਰੀਆਂ ਨੂੰ ਗਰੁੱਪ ਹਾਊਸਿੰਗ ਸਕੀਮ ਤਹਿਤ ਜ਼ਮੀਨ ਮੁਹੱਈਆ ਕਰਵਾਉਣ ਦੀ ਮੰਗ ‘ਤੇ ਵੀ ਵਿਚਾਰ ਕਰੇਗੀ।
ਵਿਭਾਗ ਉਨ•ਾਂ ਪਲਾਟ ਮਾਲਕਾਂ ਨੂੰ ਵੀ ਨੋਟਿਸ ਜਾਰੀ ਕਰੇਗਾ ਜਿਨ•ਾਂ ਨੇ ਪਲਾਟ ਦੀ ਅਲਾਟਮੈਂਟ ਤੋਂ ਲੈ ਕੇ ਹੁਣ ਤੱਕ ਕੋਈ ਇੰਡਸਟਰੀ ਵਿਕਸਿਤ ਨਹੀਂ ਕੀਤੀ।
ਸ੍ਰੀ ਤਿਵਾੜੀ ਨੇ ਸਥਾਨਕ ਇੰਡਸਟਰੀ ਦੀਆਂ ਮੰਗਾਂ ਮੰਨਣ ਲਈ ਵਿਭਾਗ ਦਾ ਧੰਨਵਾਦ ਕੀਤਾ। ਉਨ•ਾਂ ਕਿਹਾ ਇਸ ਖੇਤਰ ਵਿੱਚ ਵੱਧ ਤੋਂ ਵੱਧ ਉੱਦਮਾਂ ਦੀ ਸੁਰਜੀਤੀ ਅਤੇ ਸੁਧਾਰ ਉਨ•ਾਂ ਦੀ ਪ੍ਰਮੁੱਖ ਤਰਜੀਹ ਹੈ ਕਿਉਂਜੋ ਇਸ ਨਾਲ ਮਾਲੀਆ ਅਤੇ ਨੌਕਰੀਆਂ ਦੇ ਵਸੀਲੇ ਪੈਦਾ ਹੋਣਗੇ।
ਉਨ•ਾਂ ਕਿਹਾ ਕਿ ਉਹ ਮੌਜੂਦਾ ਉਦਯੋਗਾਂ ਦੀ ਮਜ਼ਬੂਤੀ ਅਤੇ ਇਨ•ਾਂ ਲਈ ਸਾਰੀਆਂ ਢੁਕਵੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਤਾਜ਼ਾ ਨਿਵੇਸ਼ ਨੂੰ ਵੀ ਉਤਸ਼ਾਹਿਤ ਕਰਨਗੇ। ਉਨ•ਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਵਿੱਚ ਉਦਯੋਗਾਂ ਦੀ ਸੁਰਜੀਤੀ ਲਈ ਕਾਫ਼ੀ ਉਤਸੁਕ ਹਨ ਅਤੇ ਇਸ ਉਦੇਸ਼ ਲਈ ਉਹ ਪੂਰਾ ਸਮਰਥਨ ਵੀ ਦੇ ਰਹੇ ਹਨ।
ਸ੍ਰੀ ਤਿਵਾੜੀ ਨਾਲ ਸ੍ਰੀ ਜਗਮੋਹਨ ਸਿੰਘ ਕੰਗ ਤੋਂ ਇਲਾਵਾ ਯੂਥ ਕਾਂਗਰਸ ਆਗੂ ਯਾਦਵਿੰਦਰ ਕੰਗ, ਯੋਗੇਸ਼ ਸਾਗਰ ਅਤੇ ਉਦਯੋਗਿਕ ਖੇਤਰ ਦੇ ਹੋਰ ਨੁਮਾਇੰਦੇ ਮੌਜੂਦ ਸਨ।
Chandigarh ਨਗਰ ਨਿਗਮ ਚੋਣਾਂ: ਨਾਮਜ਼ਦਗੀਆਂ ਅੱਜ ਤੋਂ ਸ਼ੁਰੂ
Chandigarh ਨਗਰ ਨਿਗਮ ਚੋਣਾਂ: ਨਾਮਜ਼ਦਗੀਆਂ ਅੱਜ ਤੋਂ ਸ਼ੁਰੂ ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ): ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਤਰੀਕ ਦਾ...




















