ਪੰਜਾਬ ਸਰਕਾਰ ਵੱਲੋਂ ਠੇਕਾ ਮੁਲਾਜ਼ਮਾਂ ਨੂੰ ਰਾਹਤ
ਸੇਵਾਂਵਾਂ ਵਿੱਚ ਕੀਤਾ ਇੱਕ ਸਾਲ ਤੱਕ ਦਾ ਵਾਧਾ
ਚੰਡੀਗੜ੍ਹ,6 ਅਪ੍ਰੈਲ(ਵਿਸ਼ਵ ਵਾਰਤਾ)- ਸਰਕਾਰੀ ਵਿਭਾਗਾਂ ‘ਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਲਈ ਚੰਗੀ ਖਬਰ ਹੈ। ਵੱਖ-ਵੱਖ ਸਰਕਾਰੀ ਮਹਿਕਮਿਆਂ ‘ਚ ਠੇਕੇ ‘ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ‘ਚ ਵਾਧਾ ਕਰ ਕੇ ਪੰਜਾਬ ’ਸਰਕਾਰ ਨੇ ਇਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਸਬੰਧੀ ਅੱਜ ਪੱਤਰ ਵੀ ਜਾਰੀ ਕੀਤਾ ਗਿਆ ਹੈ। ਪੱਤਰ ਅਨੁਸਾਰ ਸੇਵਾਵਾਂ ‘ਚ ਇਹ ਵਾਧਾ 31 ਮਾਰਚ 2023 ਤਕ ਜਾਂ ਜਦੋਂ ਤਕ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਨਵਾਂ ਕਾਨੂੰਨ ਹੋਂਦ ‘ਚ ਨਹੀਂ ਆਉਂਦਾ ਉਦੋਂ ਤੱਕ ਜਾਰੀ ਰਹੇਗਾ।