ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਨੂੰ ਹੂਟਰ ਤੇ ਸਾਇਰਨ ਨੂੰ ਲੈ ਕੇ ਨਵਾਂ ਹੁਕਮ ਜਾਰੀ
ਚੰਡੀਗੜ੍ਹ, 1ਅਪ੍ਰੈਲ (ਵਿਸ਼ਵ ਵਾਰਤਾ)-ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਦੇ ਮੁਲਾਜ਼ਮਾਂ ਲਈ ਨਵਾਂ ਹੁਕਮ ਜਾਰੀ ਕੀਤਾ ਗਿਆ ਹੈ, ਜਿਸ ਦੇ ਅਨੁਸਾਰ ਜੇਕਰ ਪੁਲਿਸ ਵਿਭਾਗ ਦੇ ਕਿਸੇ ਕਰਮਚਾਰੀ ਜਾਂ ਅਧਿਕਾਰੀ ਨੇ ਨਿੱਜੀ ਵਾਹਨਾਂ ਉਤੇ ਸਾਇਰਨ ਜਾਂ ਹੂਟਰ ਲਗਾਏ ਤਾਂ ਉਹਨਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਗੌਰਤਲਬ ਹੈ ਕਿ ਪੁਲਿਸ ਕਰਮਚਾਰੀਆਂ, ਅਧਿਕਾਰੀਆਂ ਵੱਲੋਂ ਜਾਂ ਉਨ੍ਹਾਂ ਦੇ ਬੱਚਿਆਂ ਵੱਲੋਂ ਆਪਣੇ ਨਿੱਜੀ ਵਾਹਨਾਂ ਤੇ ਸਾਇਰਨ ਜਾਂ ਹੂਟਰ ਲਗਾਉਣ ਨਾਲ ਆਮ ਪਬਲਿਕ ਨੂੰ ਉਨ੍ਹਾਂ ਦੇ ਹੂਟਰ ਮਾਰਨ ਤੇ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ, ਤੇ ਇਸ ਨਾਲ ਆਵਾਜ਼ ਪ੍ਰਦੂਸ਼ਣ ਵੀ ਪੈਦਾ ਹੁੰਦਾ ਹੈ। ਇਸੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਇਹ ਹਦਾਇਤ ਕੀਤੀ ਗਈ ਹੈ, ਕਿ ਜੇਕਰ ਕਿਸੇ ਵਿਅਕਤੀ, ਸੰਸਥਾਂ ਜਾਂ ਦਫਤਰ ਵੱਲੋਂ ਅਧਿਕਾਰੀ ਖਿਲਾਫ ਸ਼ਿਕਾਇਤ ਮਿਲਦੀ ਹੈ ਤਾਂ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।






















