ਪੰਜਾਬ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਹੋਈਆਂ ਖਾਮੀਆਂ ਦੀ ਜਾਂਚ ਲਈ ਉੱਚ ਪੱਧਰੀ ਕਮੇਟੀ ਦਾ ਗਠਨ
ਚੰਡੀਗੜ੍ਹ, 6 ਜਨਵਰੀ (ਵਿਸ਼ਵ ਵਾਰਤਾ):-ਬੀਤੇ ਦਿਨ ਪ੍ਰਧਾਨ ਮੰਤਰੀ ਦੀ ਫਿਰੋਜ਼ਪੁਰ ਫੇਰੀ ਦੌਰਾਨ ਸਾਹਮਣੇ ਆਈਆਂ ਅਣਗਹਿਲੀਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਪੰਜਾਬ ਸਰਕਾਰ ਨੇ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ।
ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਮੇਟੀ ਵਿੱਚ ਜਸਟਿਸ (ਸੇਵਾ-ਮੁਕਤ) ਮਹਿਤਾਬ ਸਿੰਘ ਗਿੱਲ ਅਤੇ ਪ੍ਰਮੁੱਖ ਸਕੱਤਰ, ਗ੍ਰਹਿ ਮਾਮਲੇ ਅਤੇ ਨਿਆਂ ਅਨੁਰਾਗ ਵਰਮਾ ਸ਼ਾਮਲ ਹੋਣਗੇ। ਬੁਲਾਰੇ ਨੇ ਅੱਗੇ ਕਿਹਾ ਕਿ ਇਹ ਕਮੇਟੀ ਤਿੰਨ ਦਿਨਾਂ ਦੇ ਅੰਦਰ ਆਪਣੀ ਰਿਪੋਰਟ ਸੌਂਪੇਗੀ।