• Latest
  • Trending
ਪੰਜਾਬ ਸਰਕਾਰ ਵੱਲੋਂ ਬਾਇਓ-ਗੈਸ ਤੇ ਬਾਇਓ-ਸੀ.ਐਨ.ਜੀ. ਪਲਾਂਟਾਂ ਦੀ ਸਥਾਪਨਾ ਲਈ ਭਾਰਤੀ ਤੇਲ ਨਿਗਮ ਨਾਲ ਸਮਝੌਤਾ ਸਹੀਬੰਦ

ਪੰਜਾਬ ਸਰਕਾਰ ਵੱਲੋਂ ਬਾਇਓ-ਗੈਸ ਤੇ ਬਾਇਓ-ਸੀ.ਐਨ.ਜੀ. ਪਲਾਂਟਾਂ ਦੀ ਸਥਾਪਨਾ ਲਈ ਭਾਰਤੀ ਤੇਲ ਨਿਗਮ ਨਾਲ ਸਮਝੌਤਾ ਸਹੀਬੰਦ

9 years ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

36 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

1 hour ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

1 hour ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

2 hours ago
Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

2 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

2 hours ago
Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

13 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

13 hours ago
ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

14 hours ago
Hindi News
English News
Tuesday, November 10, 2026
No Result
View All Result
25 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵੱਲੋਂ ਬਾਇਓ-ਗੈਸ ਤੇ ਬਾਇਓ-ਸੀ.ਐਨ.ਜੀ. ਪਲਾਂਟਾਂ ਦੀ ਸਥਾਪਨਾ ਲਈ ਭਾਰਤੀ ਤੇਲ ਨਿਗਮ ਨਾਲ ਸਮਝੌਤਾ ਸਹੀਬੰਦ

January 15, 2018
in ਪੰਜਾਬ
ਪੰਜਾਬ ਸਰਕਾਰ ਵੱਲੋਂ ਬਾਇਓ-ਗੈਸ ਤੇ ਬਾਇਓ-ਸੀ.ਐਨ.ਜੀ. ਪਲਾਂਟਾਂ ਦੀ ਸਥਾਪਨਾ ਲਈ ਭਾਰਤੀ ਤੇਲ ਨਿਗਮ ਨਾਲ ਸਮਝੌਤਾ ਸਹੀਬੰਦ

5000 ਕਰੋੜ ਰੁਪਏ ਦੀ ਲਾਗਤ ਨਾਲ ਲੱਗਣ ਪ੍ਰੋਜੈਕਟ ਨਾਲ ਪਰਾਲੀ ਸਾੜਨ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ

4000 ਲੋਕਾਂ ਨੂੰ ਰੁਜ਼ਗਾਰ ਹਾਸਲ ਹੋਵੇਗਾ

 ਚੰਡੀਗੜ, 15 ਜਨਵਰੀ (ਵਿਸ਼ਵ ਵਾਰਤਾ ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਨੇ ਸੂਬੇ ਵਿੱਚ ਬਾਇਓ-ਗੈਸ ਅਤੇ ਬਾਇਓ-ਸੀ.ਐਨ.ਜੀ. ਪਲਾਂਟਾਂ ਦੀ ਸਥਾਪਨਾ ਕਰਨ ਲਈ ਭਾਰਤੀ ਤੇਲ ਨਿਗਮ (ਆਈ.ਓ.ਸੀ.) ਲਿਮਟਡ ਨਾਲ ਇਕ ਸਮਝੌਤਾ ਸਹੀਬੰਦ (ਐਮ.ਓ.ਯੂ.) ਕੀਤਾ। ਸੂਬਾ ਸਰਕਾਰ ਦਾ ਇਹ ਉਪਰਾਲਾ ਝੋਨੇ ਦੀ ਪਰਾਲੀ ਸਾੜਣ ਦੀ ਰੋਕਥਾਮ ਲਈ ਹੰਢਣਸਾਰ ਹੱਲ ਲੱਭਣ ਲਈ ਕੀਤੇ ਜਾ ਰਹੇ ਠੋਸ ਯਤਨਾਂ ਦਾ ਹਿੱਸਾ ਹੈ।

        ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਆਈ.ਓ.ਸੀ. ਨੇ ਪੰਜਾਬ ਬਿੳੂਰੋ ਆਫ ਇੰਡਸਟਰੀਅਲ ਪ੍ਰਮੋਸ਼ਨ (ਪੀ.ਬੀ.ਆਈ.ਪੀ.) ਤੇ ਪੰਜਾਬ ੳੂਰਜਾ ਵਿਕਾਸ ਅਥਾਰਟੀ (ਪੇਡਾ) ਨਾਲ ਸਮਝੌਤਾ ਸਹੀਬੰਦ ਕੀਤਾ। ਇਸ ਨਾਲ ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਪ੍ਰਵਾਨਗੀਆਂ ਤੇ ਰਿਆਇਤਾਂ ਪੀ.ਬੀ.ਆਈ.ਪੀ. ਦੁਆਰਾ ਮੁਹੱਈਆ ਕਰਵਾਈਆਂ ਜਾਣਗੀਆਂ ਜਦਕਿ ਤਕਨੀਕੀ ਸਹਿਯੋਗ ਲਈ ਪੇਡਾ ਨੂੰ ਨਾਮਜ਼ਦ ਕੀਤਾ ਗਿਆ।

        ਨਵੀ ਤਕਨੀਕ ’ਤੇ ਅਧਾਰਿਤ ਇਨਾਂ ਪਲਾਂਟਾਂ ਨੂੰ ਸਥਾਪਤ ਕਰਨ ਲਈ 5000 ਕਰੋੜ ਦਾ ਨਿਵੇਸ਼ ਹੋਵੇਗਾ ਅਤੇ ਇਨਾਂ ਨਾਲ ਲਗਪਗ 4000 ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਹਾਸਲ ਹੋਣਗੇ। ਸਾਲ 2018 ਵਿੱਚ 42 ਪਲਾਂਟ ਸ਼ੁਰੂ ਕੀਤੇ ਜਾਣਗੇ ਜਿਨਾਂ ਦੀ ਗਿਣਤੀ ਆਉਂਦੇ ਤਿੰਨ-ਚਾਰ ਸਾਲਾਂ ਵਿੱਚ ਵਧ ਕੇ 400 ਦੇ ਕਰੀਬ ਹੋ ਜਾਵੇਗੀ ਜੋ ਕਿ ਦੇਸ਼ ਵਿੱਚ ਇਕ ਵੱਡਾ ਪ੍ਰਾਜੈਕਟ ਹੋਵੇਗਾ।

        ਇਸ ਪ੍ਰਾਜੈਕਟ ਤਹਿਤ ਸਥਾਪਤ ਹੋਣ ਵਾਲੇ 400 ਪਲਾਂਟ ਸਾਲਾਨਾ 10 ਮਿਲੀਅਨ ਟਨ ਬਾਇਓ-ਗੈਸ ਦੀ ਖਪਤ ਕਰਨਗੇ ਅਤੇ ਸਾਲਾਨਾ 1400 ਮਿਲੀਅਨ ਕਿਲੋ ਸੀ.ਐਨ.ਜੀ. ਅਤੇ 6000 ਮਿਲੀਅਨ ਕਿਲੋ ਖਾਦ ਦੀ ਪੈਦਾਵਾਰ ਹੋਵੇਗੀ। ਆਈ.ਓ.ਸੀ. ਦੇ ਸੀ.ਜੇ.ਐਮ. ਸੁਬੋਧ ਕੁਮਾਰ ਨੇ ਪ੍ਰਾਜੈਕਟ ਦੀ ਹੰਢਣਸਾਰਤਾ ਨੂੰ ਦਰਸਾਇਆ ਜਿਸ ਨਾਲ18 ਤੋਂ 20 ਫੀਸਦੀ ਮੁਨਾਫਾ ਵਧਣ ਦੀ ਆਸ ਹੈ।

        ਬਾਇਓ-ਮਾਸ ਨੂੰ ਬਾਇਓਗੈਸ ਅਤੇ ਬਾਇਓ-ਸੀ.ਐਨ.ਜੀ. ’ਚ ਤਬਦੀਲ ਕਰਨ ਵਾਲੇ ਇਨਾਂ ਪਲਾਂਟਾਂ ਦੀ ਸਥਾਪਤੀ ਨਾਲ ਨਾੜ ਨੂੰ ਸਾੜਨ ਦੀ ਸਮੱਸਿਆ ਤੋਂ ਨਿਜਾਤ ਮਿਲਣ ਦੇ ਨਾਲ-ਨਾਲ ਕਿਸਾਨਾਂ ਲਈ ਵਾਧੂ ਆਮਦਨ ਵੀ ਪੈਦਾ ਹੋਵੇਗੀ। ਇਹ ਪ੍ਰੋਜੈਕਟ ਪੇਂਡੂ ਖੇਤਰਾਂ ਵਿੱਚ ਰੁਜ਼ਗਾਰ ਪੈਦਾ ਕਰਨ ਵਿੱਚ ਸਹਾਈ ਹੋਵੇਗਾ ਅਤੇ ਨਾਲ ਹੀ ਕੁਦਰਤੀ ਤਰੀਕੇ ਨਾਲ ਤਿਆਰ ਹਰੀ ਖਾਦ ਖੇਤਾਂ ਦੀ ਮਿੱਟੀ ਨੂੰ ਹੋਰ ਸਿਹਤਮੰਦ ਬਣਾਏਗੀ।

        ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਝਾਅ ਦਿੱਤਾ ਕਿ ਬੇਰੁਜ਼ਗਾਰ ਨੌਜਵਾਨਾਂ ਦੀਆਂ ਸੁਸਾਇਟੀਆਂ ਬਣਾ ਕੇ ਸੂਬਾ ਸਰਕਾਰ ਦੀ ਮਦਦ ਨਾਲ ਉਨਾਂ ਨੂੰ ਇਸ ਪ੍ਰੋਜੈਕਟ ਤਹਿਤ ਯੂਨਿਟ ਸਥਾਪਤ ਕਰਨ ਲਈ ਉਤਸ਼ਾਹਤ ਕੀਤਾ ਜਾਵੇ ਅਤੇ ਇੰਡੀਅਨ ਆਇਲ ਕਾਰਪੋਰੇਸ਼ਨ ਯੂਨਿਟ ਦੀ ਪੈਦਾਵਾਰ ਦੀ ਵਿਕਰੀ ਕਰਵਾਏ। ਕਾਰਪੋਰੇਸ਼ਨ ਦੇ ਮੁੱਖ ਜਨਰਲ ਮੈਨੇਜਰ ਨੇ ਇਸ ਸੁਝਾਅ ਸਬੰਧੀ ਸੰਭਾਵਨਾਵਾਂ ਦੀ ਹਾਮੀ ਭਰੀ।

        ਇਸ ਪ੍ਰੋਜੈਕਟ ਤਹਿਤ ਯੂਨਿਟ ਸਥਾਪਿਤ ਕਰਨ ਲਈ ਲੋੜੀਂਦੀਆਂ ਥਾਵਾਂ ਦੀ ਸ਼ਨਾਖਤ ਲਈ ਪੰਜਾਬ ਸਰਕਾਰ ਹਰ ਸੰਭਵ ਸਹਿਯੋਗ ਦੇਣ ਦੇ ਨਾਲ-ਨਾਲ ਰਾਜ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2017 ਅਤੇ ਰਾਜ ਨਵੀਆਂ ਅਤੇ ਨਵਿਆਉਣਯੋਗ ਊਰਜਾ ਦੇ ਸਰੋਤਾਂ ਨੀਤੀ-2012 ਤਹਿਤ ਪਲਾਂਟਾਂ ’ਤੇ ਲਾਗੂ ਹੁੰਦੀਆਂ ਰਿਆਇਤਾਂ ਅਤੇ ਫਾਇਦੇ ਵੀ ਮੁਹੱਈਆ ਕਰਵਾਏ ਜਾਣਗੇ। ਪੇਡਾ ਰਾਹੀਂ ਇੰਡੀਅਨ ਆਇਲ ਸਾਰੀਆਂ ਸ਼ਰਤਾਂ ਮੁਕੰਮਲ ਕਰਨ ਉਪਰੰਤ ਖਾਦ ਆਦਿ ਨੂੰ ਵੇਚਣ ਦੀ ਪ੍ਰਵਾਨਗੀ ਹਾਸਲ ਕਰੇਗਾ।

        ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਸੁਝਾਅ ਦਿੱਤਾ ਕਿ ਪੇਡਾ ਨੂੰ ਇਸ ਪ੍ਰੋਜੈਕਟ ਲਈ ਨੋਡਲ ਏਜੰਸੀ ਲਾ ਕੇ ਪਲਾਂਟਾਂ ਦੀ ਸਥਾਪਤੀ ਵਾਸਤੇ ਯੋਗ ਤਾਲਮੇਲ ਲਈ ਵੱਖਰੇ ਤੌਰ’ਤੇ  ਨੋਡਲ ਅਧਿਕਾਰੀ ਤਾਇਨਾਤ ਕੀਤਾ ਜਾਵੇ।

        ਇੰਡੀਅਨ ਆਇਲ ਕਾਰਪੋਰੇਸ਼ਨ ਦੇ ਅਧਿਕਾਰੀਆਂ ਮੁਤਾਬਕ ਇਸ ਤਕਨੀਕ ਲਈ ਊਰਜਾ ਅਤੇ ਪੌਸ਼ਟਿਕ ਤੱਤਾਂ ਦੀ ਨਾ ਮਾਤਰ ਜ਼ਰੂਰਤ ਰਹਿੰਦੀ ਹੈ। ਉਨਾਂ ਕਿਹਾ ਕਿ ਇਸ ਤਕਨੀਕ ਤਹਿਤ ਬਹੁਤ ਘੱਟ ਖੇਤਰ ਦੀ ਜ਼ਰੂਰਤ ਪੈਂਦੀ ਹੈ ਅਤੇ ਸਮੁੱਚੀ ਪ੍ਰਕਿਰਿਆ ਬੰਦ ਢੋਲ ਦੇ ਆਕਾਰ ਵਾਲੇ ਢਾਂਚੇ ਵਿੱਚ ਚੱਲੇਗੀ। ਇਹ ਪ੍ਰਕਿਰਿਆ ਮੌਜੂਦਾ ਸਮੇਂ ਤੇਲ ਅਤੇ ਬਿਜਲੀ ਦੀਆਂ ਕੀਮਤਾਂ ਕਾਰਨ ਲਾਭਕਾਰੀ ਵੀ ਰਹੇਗੀ।

        ਮੀਟਿੰਗ ਵਿੱਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸੰਸਦ ਮੈਂਬਰ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ,ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਵਧੀਕ ਮੁੱਖ ਸਕੱਤਰ ਸਹਿਕਾਰਤਾ ਡੀ.ਪੀ. ਰੈਡੀ, ਵਧੀਕ ਮੁੱਖ ਸਕੱਤਰ ਵਿਕਾਸ ਵਿਸਵਜੀਤ ਖੰਨਾ, ਵਿੱਤ ਕਮਿਸ਼ਨਰ ਮਾਲ ਵਿਨੀ ਮਹਾਜਨ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਵਿੱਤ ਅਨਿਰੁਧ ਤਿਵਾੜੀ,ਸੀ.ਈ.ਓ. ਇਨਵੈਸਟ ਪੰਜਾਬ ਤੇ ਸਕੱਤਰ ਸਨਅਤ ਰਾਕੇਸ਼ ਵਰਮਾ, ਸੀ.ਈ.ਓ. ਪੇਡਾ ਐਨ.ਪੀ.ਐਸ. ਰੰਧਾਵਾ, ਭਾਰਤੀ ਤੇਲ ਨਿਗਮ ਦੇ ਸੀਨੀਅਰ ਜਨਰਲ ਮੈਨੇਜਰ ਨਵਿਆਉਣਯੋਗ ਊਰਜਾ ਸੁਬੋਧ ਕੁਮਾਰ ਅਤੇ ਚੀਫ ਜਨਰਲ ਮੈਨੇਜਰ ਪੰਜਾਬ ਜਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ ਸੰਦੀਪ ਜੈਨ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 10, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 10 ਨਵੰਬਰ...

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

by Ranjit Singh
November 10, 2026
0

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ - ਹਰਪਾਲ ਚੀਮਾ -...

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

by Ranjit Singh
November 10, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷 🌷ਅੱਜ ਦਾ ਵਿਚਾਰ🌷 ਜ਼ਿੰਦਗੀ ਵਿੱਚ ਕਦੇ ਵੀ ਆਪਣੇ ਆਪ...

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

by Ranjit Singh
November 10, 2026
0

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ - ਭਾਜਪਾ ਆਗੂ ਦਿੱਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

by Ranjit Singh
November 10, 2026
0

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ - ਰੂਸ-ਯੂਕਰੇਨ ਜੰਗ ਖ਼ਤਮ ਕਰਨ ’ਤੇ ਹੋਈ ਚਰਚਾ...

Most Popular

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
2 days ago
0

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 