ਪੰਜਾਬ ਸਰਕਾਰ ਵੱਲੋਂ ਰਾਸ਼ਨ ਦੀ ‘ਡੋਰ ਸਟੈੱਪ ਡਲਿਵਰੀ’ ਸੇਵਾ ਲਾਗੂ ਕਰਨ ਦਾ ਐਲਾਨ
ਚੰਡੀਗੜ੍ਹ,28 ਮਾਰਚ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਵੱਲੋਂ ਰਾਸ਼ਨ ਦੀ ‘ਡੋਰ ਸਟੈੱਪ ਡਲਿਵਰੀ’ ਸੇਵਾ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਾਕਾਇਦਾ ਇਕ ਵੀਡੀਓ ਜਾਰੀ ਕਰਦਿਆਂ ਕੀਤਾ ਗਿਆ ਹੈ। ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਤੋਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ 35 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ,ਇੱਕ ਵਿਧਾਇਕ ਇੱਕ ਪੈਨਸ਼ਨ ਅਤੇ 25 ਹਜ਼ਾਰ ਸਰਕਾਰੀ ਨੌਕਰੀਆਂ ਦੇਣ ਦੇ ਜਿੰਨੇ ਵੀ ਐਲਾਨ ਕੀਤੇ ਹਨ ਉਹ ਵੀਡੀਓ ਜਾਰੀ ਕਰਕੇ ਹੀ ਕੀਤੇ ਹਨ।
Punjab CM @BhagwantMann announces the implementation of 'Doorstep Delivery of Ration' in the state. pic.twitter.com/WRO6O1Zvv3
— wishav warta (@wishavwarta) March 28, 2022