ਪੰਜਾਬ ਸਰਕਾਰ ਵੱਲੋਂ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਨਵੇਂ ਚੇਅਰਮੈਨ ਨਿਯੁਕਤ
ਮੁੱਖ ਮੰਤਰੀ ਮਾਨ ਨੇ ਸਭ ਨੂੰ ਦਿੱਤੀਆਂ ਸ਼ੁਭਕਾਮਨਾਵਾਂ
ਚੰਡੀਗੜ੍ਹ, 31 ਅਗਸਤ(ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਨਵੇਂ ਚੇਅਰਮੈਨਾਂ ਦੀ ਨਿਯੁਕਤੀ ਕੀਤੀ ਗਈ ਹੈ। ਇਹ ਜਾਣਕਾਰੀ ਮੁੱਖ ਮੰਤਰੀ ਮਾਨ ਨੇ ਸ਼ੋਸ਼ਲ ਮੀਡੀਆ ਅਕਾਊਂਟ ਤੇ ਸਾਂਝੀ ਕੀਤੀ ਹੈ ਅਤੇ ਇਸ ਦੇ ਨਾਲ ਹੀ ਉਹਨਾਂ ਨੇ ਨਵ-ਨਿਯੁਕਤ ਚੇਅਰਮੈਨਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਮੁੱਖ ਮੰਤਰੀ ਮਾਨ ਨੇ ਲਿਖਿਆ “ਪੰਜਾਬ ਨੂੰ ਰੰਗਲਾ ਅਤੇ ਖੁਸ਼ਹਾਲ ਬਣਾਉਣ ਲਈ ਸਾਡੀ ਟੀਮ ਦਾ ਕੀਤਾ ਜਾ ਰਿਹਾ ਹੈ ਵਿਸਥਾਰ…ਮਿਲ ਰਹੀਆਂ ਹਨ ਨਵੀਆਂ ਜ਼ਿੰਮੇਵਾਰੀਆਂ …ਵੱਖ-ਵੱਖ ਵਿਭਾਗਾਂ ਦੇ ਨਵੇ ਚੇਅਰਮੈਨ ਨਿਯੁਕਤ ਕੀਤੇ ਗਏ ਹਨ …ਸਭ ਨੂੰ ਸ਼ੁਭ ਕਾਮਨਾਵਾਂ ਅਤੇ ਵਧਾਈਆਂ..”
ਪੰਜਾਬ ਨੂੰ ਰੰਗਲਾ ਅਤੇ ਖੁਸ਼ਹਾਲ ਬਣਾਉਣ ਲਈ ਸਾਡੀ ਟੀਮ ਦਾ ਕੀਤਾ ਜਾ ਰਿਹਾ ਹੈ ਵਿਸਥਾਰ…ਮਿਲ ਰਹੀਆਂ ਹਨ ਨਵੀਆਂ ਜ਼ਿੰਮੇਵਾਰੀਆਂ …ਵੱਖ-ਵੱਖ ਵਿਭਾਗਾਂ ਦੇ ਨਵੇ ਚੇਅਰਮੈਨ ਨਿਯੁਕਤ ਕੀਤੇ ਗਏ ਹਨ …ਸਭ ਨੂੰ ਸ਼ੁਭ ਕਾਮਨਾਵਾਂ ਅਤੇ ਵਧਾਈਆਂ.. pic.twitter.com/I5iCPVbmrj
— Bhagwant Mann (@BhagwantMann) August 31, 2022























