ਪੰਜਾਬ ਸਰਕਾਰ ਵੱਲੋਂ ਸਕੂਲਾਂ ਦੀਆਂ ਛੁੱਟੀਆਂ ‘ਚ ਵਾਧਾ
ਪੜ੍ਹੋ, ਹੁਣ ਕਦੋਂ ਖੁੱਲਣਗੇ ਸਕੂਲ
ਚੰਡੀਗੜ੍ਹ,13ਜੁਲਾਈ(ਵਿਸ਼ਵ ਵਾਰਤਾ)- ਪੰਜਾਬ ਦੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਵਿੱਚ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਇਸ ਸੰਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ੋਸ਼ਲ ਮੀਡੀਆਂ ਤੇ ਜਾਣਕਾਰੀ ਸਾਂਝੀ ਕੀਤੀ ਹੈ। ਸਿੱਖਿਆ ਮੰਤਰੀ ਨੇ ਲਿਖਿਆ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਚੱਲ ਰਹੀਆਂ ਛੁੱਟੀਆਂ ਵਿੱਚ 16 ਜੁਲਾਈ 2023 ਤੱਕ ਵਾਧਾ ਕੀਤਾ ਜਾਂਦਾ ਹੈ। 17 ਜੁਲਾਈ (ਸੋਮਵਾਰ) ਤੋਂ ਸਕੂਲ ਆਮ ਵਾਂਗ ਖੁੱਲ੍ਹਣਗੇ।