ਪੰਜਾਬ ਸਰਕਾਰ ਵੱਲੋਂ ਸਕੂਲਾਂ ’ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ
ਚੰਡੀਗੜ੍ਹ,22ਦਸੰਬਰ(ਵਿਸ਼ਵ ਵਾਰਤਾ)-ਪੰਜਾਬ ਸਰਕਾਰ ਵੱਲੋਂ ਅੱਜ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰਦਿਆਂ ਇੱਕ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ਅਨੁਸਾਰ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ 24 ਦਸੰਬਰ ਤੋਂ 31 ਦਸੰਬਰ ਤੱਕ ਰਹਿਣਗੀਆਂ।
ਛੁੱਟੀਆਂ ਬਾਰੇ ਇਹ ਪੱਤਰ ਸਿਖਿਆ ਵਿਭਾਗ ਦੇ ਸਕੱਤਰ ਕਮਲ ਕਿਸ਼ੋਰ ਯਾਦਵ ਵਲੋਂ ਜਾਰੀ ਕੀਤਾ ਗਿਆ ਹੈ, ਜਿਸ ਵਿਚ ਸਾਰੇ ਸਰਕਾਰੀ, ਮਾਨਤਾ ਪ੍ਰਾਪਤ,ਏਡਿਡ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।