• Latest
  • Trending
ਪੰਜਾਬ ਸਰਕਾਰ ਵੱਲੋਂ ‘ਸਰਬ ਧਰਮ ਸੰਮੇਲਨ’ ਰਾਹੀਂ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾਂਜਲੀ ਭੇਟ

ਪੰਜਾਬ ਸਰਕਾਰ ਵੱਲੋਂ ‘ਸਰਬ ਧਰਮ ਸੰਮੇਲਨ’ ਰਾਹੀਂ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾਂਜਲੀ ਭੇਟ

7 years ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

27 minutes ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

39 minutes ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

40 minutes ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

41 minutes ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

42 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

43 minutes ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

1 hour ago
U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

2 hours ago
National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

3 hours ago
Hindi News
English News
Saturday, November 14, 2026
No Result
View All Result
29 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵੱਲੋਂ ‘ਸਰਬ ਧਰਮ ਸੰਮੇਲਨ’ ਰਾਹੀਂ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾਂਜਲੀ ਭੇਟ

August 31, 2019
in ਪੰਜਾਬ
ਪੰਜਾਬ ਸਰਕਾਰ ਵੱਲੋਂ ‘ਸਰਬ ਧਰਮ ਸੰਮੇਲਨ’ ਰਾਹੀਂ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾਂਜਲੀ ਭੇਟ

ਬਰਸੀ ਮੌਕੇ ਕਰਵਾਏ ਰਾਜ ਪੱਧਰੀ ਸਮਾਗਮ ਵਿੱਚ ਕਈ ਮੰਤਰੀਆਂ ਤੇ ਸਿਆਸੀ ਆਗੂਆਂ ਨੇ ਕੀਤੀ ਸ਼ਮੂਲੀਅਤ

ਚੰਡੀਗੜ੍ਹ, 31 ਅਗਸਤ- ਪੰਜਾਬ ਸਰਕਾਰ ਨੇ ਇੱਥੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ 24ਵੀਂ ਬਰਸੀ ਸ਼ਹੀਦੀ ਸਮਾਰਕ ਸੈਕਟਰ-42 ਵਿਖੇ ਅੱਜ ‘ਸਰਬ ਧਰਮ ਸੰਮੇਲਨ’ ਕਰ ਕੇ ਮਨਾਈ।
ਪੰਜਾਬ ਸਰਕਾਰ ਦੇ ਅਧਿਕਾਰਕ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਇਸ ਮੌਕੇ ਪੰਜਾਬ ਦੇ 12ਵੇਂ ਮੁੱਖ ਮੰਤਰੀ ਸ. ਬੇਅੰਤ ਸਿੰਘ, ਜਿਨ੍ਹਾਂ ਪੰਜਾਬ ਦੀ ਸ਼ਾਂਤੀ ਤੇ ਸਦਭਾਵਨਾ ਲਈ ਬਲੀਦਾਨ ਦਿੱਤਾ, ਦੀ ਯਾਦ ਵਿੱਚ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ. ਬੇਅੰਤ ਸਿੰਘ ਦੇ ਪੋਤੇ ਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਮਰਹੂਮ ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀਆਂ ਵਿਕਾਸ ਨੀਤੀਆਂ ਅਤੇ ਸਕੀਮਾਂ ਨੂੰ ਅੱਗੇ ਲੈ ਜਾਣ ਦਾ ਅਹਿਦ ਦੁਹਰਾਇਆ, ਜਦੋਂ ਕਿ ਉਨ੍ਹਾਂ ਦੇ ਦੂਜੇ ਪੋਤੇ ਤੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਆਪਣੇ ਦਾਦਾ ਜੀ ਨਾਲ ਬਿਤਾਈਆਂ ਯਾਦਾਂ ਚੇਤੇ ਕੀਤੀਆਂ ਅਤੇ ਉਨ੍ਹਾਂ ਵੱਲੋਂ ਦਿਖਾਈਆਂ ਨੈਤਿਕ ਕਦਰਾਂ ਕੀਮਤਾਂ ਨੂੰ ਜਨਤਕ ਜੀਵਨ ਵਿੱਚ ਅਪਨਾਉਣ ਦਾ ਅਹਿਦ ਵੀ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ ਤੇ ਸਦਭਾਵਨਾ ਲਈ ਸ. ਬੇਅੰਤ ਸਿੰਘ ਨੇ ਆਪਣੇ ਜੀਵਨ ਦਾ ਬਲੀਦਾਨ ਦਿੱਤਾ। ਉਨ੍ਹਾਂ ਕਿਹਾ ਕਿ ਸ. ਬੇਅੰਤ ਸਿੰਘ ਵੱਲੋਂ ਇਕ ਨਿਡਰ ਮੁੱਖ ਮੰਤਰੀ ਵਜੋਂ ਨਿਭਾਈਆਂ ਗਈਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਅਤੇ ਉਹ ਹਮੇਸ਼ਾ ਸਖ਼ਤ ਤੇ ਸਮਰਪਿਤ ਲੀਡਰ ਵਜੋਂ ਜਾਣੇ ਜਾਂਦੇ ਰਹਿਣਗੇ।

ਸ. ਕੋਟਲੀ ਨੇ ਕਿਹਾ ਕਿ ਸ. ਬੇਅੰਤ ਸਿੰਘ ਨੇ ਸੂਬੇ ਦੀ ਏਕਤਾ ਅਤੇ ਭਾਈਚਾਰਕ ਸਾਂਝ ਬਹਾਲ ਕਰਨ ਲਈ ਅਣਥੱਕ ਯੋਗਦਾਨ ਪਾਇਆ ਸੀ ਅਤੇ ਹੁਣ ਅਸੀਂ ਦੇਸ਼ ਦੇ ਸਮਾਜਿਕ ਤਾਣੇ ਬਾਣੇ ਨੂੰ ਢਾਹ ਲਾਉਣ ਵਾਲਿਆਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿਆਂਗੇ। ਉਨ੍ਹਾਂ ਕਿਹਾ ਕਿ ਸ. ਬੇਅੰਤ ਸਿੰਘ ਨੇ ਚਾਰ ਦਹਾਕੇ ਤੱਕ ਲੋਕਾਂ ਦੇ ਹਿੱਤਾਂ ਦੀ ਪਹਿਰੇਦਾਰੀ ਕੀਤੀ ਅਤੇ ਅਜਿਹੀ ਮਿਸਾਲ ਘੱਟ ਹੀ ਦੇਖਣ ਨੂੰ ਮਿਲਦੀ ਹੈ। ਸਾਨੂੰ ਅੱਜ ਉਨ੍ਹਾਂ ਵੱਲੋਂ ਦਿਖਾਏ ਰਾਹ ਉਤੇ ਚੱਲਣ ਦੀ ਲੋੜ ਹੈ।

ਇਸ ਮੌਕੇ ਸ. ਬੇਅੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਗੁਰਇਕਬਾਲ ਸਿੰਘ ਅਤੇ ਬਿਕਰਮ ਸਿੰਘ ਮੋਫ਼ਰ ਤੋਂ ਇਲਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ, ਰਾਣਾ ਗੁਰਮੀਤ ਸਿੰਘ ਸੋਢੀ, ਸ੍ਰੀ ਬਲਬੀਰ ਸਿੰਘ ਸਿੱਧੂ, ਸ੍ਰੀ ਸਾਧੂ ਸਿੰਘ ਧਰਮਸੋਤ ਅਤੇ ਸ੍ਰੀ ਭਾਰਤ ਭੂਸ਼ਨ ਆਸ਼ੂ ਹਾਜ਼ਰ ਸਨ। ਪ੍ਰਾਰਥਨਾ ਸਭਾ ਵਿੱਚ ਪੁੱਜੇ ਹੋਰ ਆਗੂਆਂ ਵਿੱਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ, ਸ੍ਰੀ ਮਲਕੀਤ ਸਿੰਘ ਦਾਖਾ, ਸ੍ਰੀ ਅੰਗਦ ਸੈਣੀ, ਸ੍ਰੀ ਸੁਰਿੰਦਰ ਕੁਮਾਰ ਡਾਬਰ, ਸ੍ਰੀ ਗੁਰਪ੍ਰੀਤ ਸਿੰਘ ਜੀ.ਪੀ., ਸ੍ਰੀ ਸੰਤੋਖ ਸਿੰਘ ਭਲਾਈਪੁਰ, ਸ੍ਰੀ ਅਮਰੀਕ ਸਿੰਘ ਢਿੱਲੋਂ ਅਤੇ ਸ੍ਰੀ ਲਖਵੀਰ ਸਿੰਘ (ਸਾਰੇ ਵਿਧਾਇਕ) ਅਤੇ ਸਾਬਕਾ ਮੰਤਰੀ ਤੇਜ ਪ੍ਰਕਾਸ਼ ਕੋਟਲੀ ਸ਼ਾਮਲ ਸਨ।
ਸਰਬ ਧਰਮ ਸਭਾ ਵਿੱਚ ਸ੍ਰੀ ਅਜੀਤ ਇੰਦਰ ਸਿੰਘ ਮੋਫ਼ਰ, ਸ੍ਰੀ ਤਰਲੋਚਨ ਸਿੰਘ ਸੂੰਢ (ਦੋਵੇਂ ਸਾਬਕਾ ਵਿਧਾਇਕ), ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਅਤੇ ਸ੍ਰੀ ਹਰਵਿੰਦਰ ਸਿੰਘ ਖਨੌੜਾ (ਦੋਵੇਂ ਜਨਰਲ ਸਕੱਤਰ ਪੀ.ਪੀ.ਸੀ.ਸੀ.), ਪੀ.ਪੀ.ਸੀ.ਸੀ. ਦੇ ਬੁਲਾਰੇ ਸ੍ਰੀ ਰਾਜ ਬਖ਼ਸ਼, ਚੇਅਰਮੈਨ ਇੰਪਰੂਵਮੈਂਟ ਟਰੱਸਟ ਲੁਧਿਆਣਾ ਸ੍ਰੀ ਰਮਨ, ਪ੍ਰਧਾਨ ਨਗਰ ਕੌਂਸਲ ਖੰਨਾ ਸ੍ਰੀ ਵਿੱਕੀ ਮਹਿਤਾ, ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਗੁਰਦੇਵ ਸਿੰਘ ਲਾਪਰਾ, ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਸ੍ਰੀ ਹਰਚਰਨ ਸਿੰਘ ਸੋਥਾ ਬਰਾੜ, ਚੇਅਰਮੈਨ ਓ.ਬੀ.ਸੀ. ਸੈੱਲ ਪੀ.ਪੀ.ਸੀ.ਸੀ. ਗੁਰਿੰਦਰ ਬਿੱਲਾ, ਮੁੱਖ ਮੰਤਰੀ ਦੇ ਓ.ਐਸ.ਡੀ. ਸ੍ਰੀ ਦਮਨਜੀਤ ਮੋਹੀ, ਸ੍ਰੀ ਅਸ਼ਵਨੀ ਸ਼ਰਮਾ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਸ੍ਰੀ ਯਾਦਵਿੰਦਰ ਯਾਦੂ, ਪ੍ਰਧਾਨ ਕਾਂਗਰਸ ਸੇਵਾ ਦਲ ਪੰਜਾਬ ਸ੍ਰੀ ਨਿਰਮਲ ਕੈੜਾ, ਸ੍ਰੀ ਮਲਕੀਤ ਸਿੰਘ ਗੋਗਾ, ਸ੍ਰੀ ਮੇਜਰ ਸਿੰਘ ਭੈਣੀ, ਸ੍ਰੀ ਸੁਖਵੰਤ ਸਿਘ ਦੁੱਗਰੀ, ਸ੍ਰੀ ਜੀ.ਐਸ. ਰਿਆੜ, ਸ੍ਰੀ ਡੀ.ਐਸ. ਸਰੋਆ, ਸਾਬਕਾ ਲੋਕ ਸੰਪਰਕ ਅਧਿਕਾਰੀ ਸ੍ਰੀ ਉਜਾਗਰ ਸਿੰਘ, ਵਿਧਾਇਕ ਸ੍ਰੀ ਗੁਰਕੀਰਤ ਕੋਟਲੀ ਦੇ ਸਿਆਸੀ ਸਕੱਤਰ ਨੀਰਜ ਵਰਮਾ ਅਤੇ ਸ੍ਰੀ ਤੇਜਿੰਦਰ ਸਿੰਘ ਕੁੰਨਰ ਵੀ ਪੁੱਜੇ।

ਮਰਹੂਮ ਮੁੱਖ ਮੰਤਰੀ ਨੂੰ ਸ਼ਰਧਾਂਜਲੀ ਭੇਟ ਕਰਨ ਵਾਲਿਆਂ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਈ ਹੋਰ ਸੀਨੀਅਰ ਅਹੁਦੇਦਾਰ, ਜ਼ਿਲ੍ਹਾ ਇਕਾਈਆਂ ਦੇ ਪ੍ਰਧਾਨ ਅਤੇ ਵੱਖ ਵੱਖ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦੇ ਸ਼ਾਮਲ ਸਨ।
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ...

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

by Navjot
November 14, 2026
0

  ਮਥੁਰਾ, 14 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਵਿੱਚ ਯਮੁਨਾ ਐਕਸਪ੍ਰੈਸਵੇਅ 'ਤੇ 'ਰਾਇਆ ਕੱਟ' ਪੁਲ ਨੇੜੇ...

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) - ਸ਼ਨੀਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ ਦੇਖਿਆ ਗਿਆ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

Most Popular

Hukamnama Sri Darbar Sahib Today – 02 November 2026 | Ang 668 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 November 2026 | Ang 668 I ਅੱਜ ਦਾ ਹੁਕਮਨਾਮਾ

by Ankit
2 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 02-11-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 