ਪੰਜਾਬ ਸਰਕਾਰ ਵੱਲੋਂ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਮੁਹੱਲਾ ਕਲੀਨਿਕ ਖੋਲ੍ਹਣ ਦੀਆਂ ਤਿਆਰੀਆਂ ਸ਼ੁਰੂ
ਚੰਡੀਗੜ੍ਹ,29 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਛੇਤੀ ਹੀ ਸੂਬੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਮੁਹੱਲਾ ਕਲੀਨਿਕ ਖੋਲ੍ਹਣ ਜਾ ਰਹੀ ਹੈ। ਇਸ ਸੰਬੰਧ ਵਿੱਚ ਸਰਕਾਰ ਨੇ ਸਾਰੇ ਸਿਵਲ ਸਰਜਨਾਂ ਨੂੰ ਪੱਤਰ ਜਾਰੀ ਕਰਦਿਆਂ ਇਮਾਰਤਾਂ ਦੀ ਸੂਚੀ ਮੰਗੀ ਹੈ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਇਮਾਰਤ ਨਹੀਂ ਹੈ ਤਾਂ ਜ਼ਮੀਨ ਦਾ ਵੇਰਵਾ ਦਿੱਤਾ ਜਾਵੇ। ਇਸ ਦੀ ਰਿਪੋਰਟ 1 ਮਈ ਤੱਕ ਮੰਗੀ ਗਈ ਹੈ।
ਜ਼ਿਕਰਯੋਗ ਹੈ ਕਿ ਮੁਹੱਲਾ ਕਲੀਨਿਕ ਵੀ ਆਮ ਆਦਮੀ ਪਾਰਟੀ ਦੀਆਂ ਚੋਣ ਗਰੰਟੀਆਂ ਵਿੱਚ ਸ਼ਾਮਿਲ ਸਨ। ਇਹ ਵੀ ਦੱਸਣਾ ਬਣਦਾ ਹੈ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਲੀ ਦਾ ਦੌਰਾ ਕੀਤਾ ਗਿਆ ਸੀ ਜਿੱਥੇ ਉਹਨਾਂ ਨੇ ਸਕੂਲਾਂ ਅਤੇ ਹਸਪਤਾਲਾਂ ਤੋਂ ਇਲਾਵਾ ਮੁਹੱਲਾ ਕਲੀਨਕਾਂ ਦਾ ਦੌਰਾ ਵੀ ਕੀਤਾ ਸੀ।
























