ਪੰਜਾਬ ਸਰਕਾਰ ਵੱਲੋਂ ਸੜਕਾਂ ਕਿਨਾਰੇ ਲੱਗਦੀਆਂ ਰੇੜ੍ਹੀਆਂ -ਫੜ੍ਹੀਆਂ ਹਟਾਉਣ ਦੇ ਹੁਕਮ ਜਾਰੀ
ਚੰਡੀਗੜ੍ਹ,29 ਅਪ੍ਰੈਲ(ਵਿਸ਼ਵ ਵਾਰਤਾ)- ਸਥਾਨਕ ਸਰਕਾਰ ਵਿਭਾਗ, ਪੰਜਾਬ ਵੱਲੋਂ ਸਮੂਹ ਕਮਿਸ਼ਨਰ ਨਗਰ ਨਿਗਮ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਤੇ ਸਮੂਹ ਕਾਰਜ ਸਾਧਕ ਅਫਸਰ, ਨਗਰ ਕੌਂਸਲਾਂ, ਪੰਚਾਇਤਾਂ ਨੂੰ ਸੜਕਾਂ ਕਿਨਾਰੇ ਲਗਾਈਆਂ ਫੜ੍ਹੀਆਂ ਅਤੇ ਸੜਕਾਂ ਉਤੇ ਨਜਾਇਜ਼ ਕੀਤੇ ਕਬਜ਼ਿਆਂ ਨੂੰ ਹਟਾਉਣ ਦੇ ਲਈ ਹੁਕਮ ਜਾਰੀ ਕੀਤੇ ਗਏ ਹਨ। ਇਸ ਸੰਬੰਧੀ ਇਕ ਪੱਤਰ ਜਾਰੀ ਕੀਤਾ ਗਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਸੜਕਾਂ ਕਿਨਾਰੇ ਲਗਾਈਆਂ ਜਾਣ ਵਾਲੀਆਂ ਫੜ੍ਹੀਆਂ ਅਤੇ ਸੜਕਾਂ ਉਤੇ ਕੀਤੇ ਗਏ ਨਜਾਇਜ਼ ਕਬਜ਼ਿਆਂ ਨੂੰ ਤੁਰੰਤ ਹਟਾਇਆ ਜਾਵੇ।