ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਵਿੱਚ ਨਾਜ਼ਾਇਜ਼ ਭਰਤੀ ਨੂੰ ਲੈ ਕੇ ਵੱਡਾ ਐਕਸ਼ਨ
ਪੇਂਡੂ ਵਿਕਾਸ ਤੇ ਪੰਚਾਇਤੀ ਵਿਭਾਗ ਵੱਲੋਂ ਜਾਂਚ ਦੇ ਹੁਕਮ ਜਾਰੀ
ਚੰਡੀਗੜ੍ਹ,7 ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤੀ ਵਿਭਾਗ ਵੱਲੋਂ ਪਿਛਲੀ ਸਰਕਾਰ ਵੇਲੇ ਹੋਈ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਵਿੱਚ ਹੋਈ ਭਰਤੀ ਦੀ ਜਾਂਚ ਦੇ ਹੁਕਮ ਜਾਰੀ ਕੀਤੇ ਹਨ।ਜਾਣਕਾਰੀ ਅਨੁਸਾਰ ਇਸ ਜਾਂਚ ਦੇ ਲਈ ਤਿੰਨ ਮੈਂਬਰੀ ਟੀਮ ਦਾ ਗਠਨ ਕੀਤਾ ਗਿਆ ਹੈ ਜੋ ਤਿੰਨ ਹਫਤਿਆਂ ਅੰਦਰ ਆਪਣੀ ਜਾਂਚ ਦੀ ਰਿਪੋਰਟ ਸੌਂਪੇਗੀ।