ਪੰਜਾਬ ਸਰਕਾਰ ਵੱਲੋਂ 23 ਜੂਨ ਨੂੰ ਤਿੰਨ ਜ਼ਿਲ੍ਹਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ
ਚੰਡੀਗੜ੍ਹ,17 ਜੂਨ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਨੇ ਸੰਗਰੂਰ ਲੋਕ ਸਭਾ ਦੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ 23 ਜੂਨ ਨੂੰ ਸੰਗਰੂਰ,ਬਰਨਾਲਾ ਅਤੇ ਮਲੇਰਕੋਟਲਾ ਜ਼ਿਲ੍ਹੇ ਦੇ ਮਲੇਰਕੋਟਲਾ ਵਿਧਾਨ ਸਭਾ ਹਲਕੇ ਅਧੀਨ ਆਉਂਦੇ ਸਾਰੇ ਵਿੱਦਿਅਕ ਅਦਾਰਿਆਂ ਅਤੇ ਸਰਕਾਰੀ ਦਫਤਰਾਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।