ਪੰਜਾਬ ਸਰਕਾਰ ਵੱਲੋਂ 27ਜਨਵਰੀ ਦੀ ਛੁੱਟੀ ਦਾ ਐਲਾਨ
ਪੜ੍ਹੋ, ਕਿਹੜੇ ਜ਼ਿਲ੍ਹਿਆਂ ਵਿੱਚ ਰਹੇਗੀ ਛੁੱਟੀ
ਚੰਡੀਗੜ੍ਹ, 26ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਸਮਾਗਮ ਵਿੱਚ ਭਾਗ ਲੈਣ ਵਾਲੇ ਮੁਲਾਜ਼ਮਾਂ, ਅਧਿਆਪਕਾਂ ਤੇ ਬੱਚਿਆਂ ਨੂੰ 27 ਜਨਵਰੀ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਰੂਪਨਗਰ, ਫ਼ਾਜਿਲਕਾ, ਫ਼ਹਿਤਗੜ੍ਹ ਸਾਹਿਬ, ਫਰੀਦਕੋਟ, ਮੋਹਾਲੀ, ਕਪੂਰਥਲਾ, ਪਠਾਨਕੋਟ, ਅਮ੍ਰਿਤਸਰ, ਜਲੰਧਰ, ਐਸ.ਬੀ.ਐਸ. ਨਗਰ, ਸ਼੍ਰੀ ਆਨੰਦਪੁਰ ਸਾਹਿਬ, ਮਾਨਸਾ, ਸ਼੍ਰੀ ਮੁਕਤਸਰ ਸਾਹਿਬ, ਬਰਨਾਲਾ, ਲੁਧਿਆਣਾ, ਬਠਿੰਡਾ, ਫਿਰੋਜ਼ਪੁਰ, ਤਰਨਤਾਰਨ, ਗੁਰਦਾਸਪੁਰ ਆਦਿ ਵਿਚ ਛੁੱਟੀ ਦਾ ਐਲਾਨ ਕੀਤਾ ਜਾ ਚੁੱਕਿਆ ਹੈ।























