ਮਾਨਸਾ ਚ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ੍ਹ ਨੇ ਵਿਦਿਆਰਥੀਆਂ ਨੂੰ ਦਿੱਤੇ ਸਮਾਰਟ ਫੋਨ
ਸਰਕਾਰੀ ਸਕੂਲਾਂ ਦੀ ਆਨਲਾਈਨ ਸਿੱਖਿਆ ਨੂੰ ਮਿਲੇਗਾ ਵੱਡਾ ਹੁਲਾਰਾ
ਮਾਨਸਾ 12 ਅਗਸਤ (ਵਿਸ਼ਵ ਵਾਰਤਾ)-ਪੰਜਾਬ ਸਰਕਾਰ ਵੱਲ੍ਹੋਂ ਅਪਣੇ ਕੀਤੇ ਵਾਅਦੇ ਅਨੁਸਾਰ ਅੱਜ ਅੰਤਰ ਰਾਸ਼ਟਰੀ ਯੁਵਾ ਦਿਵਸ ਮੌਕੇ ਪੰਜਾਬ ਸਮਾਰਟ ਕੰਨੈਕਟ ਸਕੀਮ ਤਹਿਤ ਰਾਜ ਭਰ ਵਿੱਚ ਬਾਰਵੀਂ ਜਮਾਤ ਦੇ 173823 ਵਿਦਿਆਰਥੀਆਂ ਨੂੰ ਮੁਫਤ ਸਮਾਰਟ ਦੇਣ ਦੀ ਸ਼ੁਰੂਆਤ ਕੀਤੀ ਗਈ,ਇਸ ਸਕੀਮ ਤੇ 92 ਕਰੋੜ ਰੁਪਏ ਖਰਚ ਆਉਣਗੇ ,ਜਿਸ ਨਾਲ ਵਿਦਿਆਰਥੀਆਂ ਲਈ ਡਿਜੀਟਲ ਪਹੁੰਚ, ਹੁਨਰ ਵਿਕਾਸ ਅਤੇ ਰੁਜ਼ਗਾਰ ਦੇ ਮੌਕਿਆਂ ਦੇ ਨਵੇਂ ਰਾਹ ਖੁੱਲਣਗੇ। ਮਾਨਸਾ ਵਿਖੇ ਸਮਾਰਟ ਫੋਨ ਦੇਣ ਦੀ ਰਸਮ ਸ੍ਰ ਗੁਰਪ੍ਰੀਤ ਸਿੰਘ ਕਾਂਗੜ੍ਹ ਮਾਲ,ਪੁਨਰਵਾਸ ਅਤੇ ਆਫਤਨ ਪ੍ਰਬੰਧਨ ਮੰਤਰੀ ਪੰਜਾਬ ਨੇ ਨਿਭਾਈ ਹੈ,ਉਨ੍ਹਾਂ ਕਿਹਾ ਕਿ ਪੰਜਾਬ ਭਰ ਚ ਬਾਰਵੀਂ ਜਮਾਤ ਦੇ ਪੌਣੇ ਦੋ ਲੱਖ ਵਿਦਿਆਰਥੀਆਂ ਨੂੰ ਹੀ ਨਹੀਂ ਸਗੋਂ ਇਨ੍ਹਾਂ ਵਿਦਿਆਰਥੀਆਂ ਦੇ ਪੜ੍ਹਦੇ ਲੱਖਾਂ ਭੈਣ ਭਰਾਵਾਂ ਨੂੰ ਵੀ ਇਸ ਸਮਾਰਟ ਫੋਨ ਰਾਹੀਂ ਅਪਣੀ ਆਨਲਾਈਨ ਸਿੱਖਿਆ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲ੍ਹੋਂ ਸਿੱਖਿਆ ਦੇ ਖੇਤਰ ਵਿੱਚ ਸਮਾਰਟ ਸਿੱਖਿਆ ਨੀਤੀ ਲਿਆ ਕੇ ਵੱਡੀਆਂ ਇਨਕਲਾਬੀ ਤਬਦੀਲੀਆਂ ਕੀਤੀਆਂ ਹਨ,ਜਿਸ ਕਾਰਨ ਜਿੱਥੇ ਸਰਕਾਰੀ ਸਕੂਲਾਂ ਦੇ ਨਤੀਜੇ ਚੰਗੇ ਆ ਰਹੇ ਹਨ ,ਉਥੇਂ ਕਰੋਨੇ ਦੇ ਔਖੇ ਸਮੇਂ ਦੌਰਾਨ ਵੀ ਨਵੇਂ ਦਾਖਲਿਆਂ ਦੇ ਪਿਛਲੇ ਸਾਰੇ ਰਿਕਾਰਡ ਮਾਤ ਪੈ ਗਏ ਹਨ।
ਕੋਵਿਡ 19 ਦੇ ਮੱਦੇਨਜ਼ਰ ਨਿਯਮਾਂ ਦੀ ਪਾਲਣਾ ਕਰਦਿਆਂ ਬੇਸ਼ੱਕ ਅੱਜ ਲੋੜੀਂਦੀ ਗਿਣਤੀ ਮੁਤਾਬਕ ਵਿਦਿਆਰਥੀਆਂ ਨੂੰ ਸਮਾਰਟ ਫੋਨ ਦਿੱਤੇ ਗਏ,ਜਦੋਂ ਕਿ ਬਾਅਦ ਵਿੱਚ ਇਸ ਜ਼ਿਲ੍ਹੇ ਦੇ 6231 ਵਿਦਿਆਰਥੀਆਂ ਨੂੰ ਇਹ ਫੋਨ ਦਿੱਤੇ ਜਾਣੇ ਹਨ,ਜਿਸ ਤਹਿਤ 3088 ਲੜਕੀਆਂ ਅਤੇ 3143 ਲੜਕਿਆਂ ਨੂੰ ਫਾਇਦਾ ਹੋਵੇਗਾ।
ਇਸ ਮੌਕੇ ਹਲਕਾ ਮਾਨਸਾ ਦੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ,ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ, ਜ਼ਿਲ੍ਹਾ ਪ੍ਰਧਾਨ ਡਾ ਮੰਜ਼ੂ ਬਾਂਸਲ, ਸੀਨੀਅਰ ਕਾਂਗਰਸੀ ਆਗੂ ਗੁਰਪ੍ਰੀਤ ਕੌਰ ਗਾਗੋਵਾਲ ਨੇ ਪੰਜਾਬ ਸਰਕਾਰ ਦੇ ਸਿੱਖਿਆ ਖੇਤਰ ਵਿੱਚ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦੇ ਇਸ ਵੱਡੇ ਉਪਰਾਲੇ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲ੍ਹੋਂ ਸੂਬੇ ਦੇ ਵਿਕਾਸ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰਪਾਲ ਸਿੰਘ ਨੇ ਕਿਹਾ ਕਿ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਮਿਲਣ ਕਾਰਨ ਨਾ ਸਿਰਫ ਉਹ ਆਪਣੀ ਵਰਤਮਾਨ ਆਨਲਾਈਨ ਪੜ੍ਹਾਈ ਨੂੰ ਜਾਰੀ ਰੱਖ ਸਕਣਗੇ, ਸਗੋਂ ਬਾਰਵੀਂ ਦੀ ਪੜ੍ਹਾਈ ਤੋਂ ਬਾਅਦ ਦੇ ਉਨ੍ਹਾਂ ਦੀ ਜ਼ਿੰਦਗੀ ਦੇ ਅਹਿਮ ਨਿਸ਼ਾਨੇ ਨੂੰ ਪੂਰਾ ਕਰਨ ਲਈ ਉਹ ਸਮਾਰਟ ਫੋਨ ਰਾਹੀਂ ਭਵਿੱਖ ਦੀ ਰਣਨੀਤੀ ਤਹਿ ਕਰਨ ਦੇ ਕਾਬਲ ਬਣ ਸਕਣਗੇ।
ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੁਰਜੀਤ ਸਿੰਘ ਸਿੱਧੂ,ਡਿਪਟੀ ਡੀਈਓ ਜਗਰੂਪ ਭਾਰਤੀ, ਜ਼ਿਲ੍ਹਾ ਗਾਈਡੈਂਸ ਤੇ ਕਾਉਂਸਲਰ ਨਰਿੰਦਰ ਸਿੰਘ ਮੋਹਲ ਅਤੇ ਸਟੇਟ ਮੀਡੀਆ ਕੋਆਰਡੀਨੇਟਰ ਹਰਦੀਪ ਸਿੰਘ ਸਿੱਧੂ ਨੇ ਕਿਹਾ ਕਿ
ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਮਿਲਣ ਦਾ ਉਨ੍ਹਾਂ ਨੂੰ ਵੱਡਾ ਫਾਇਦਾ ਮਿਲੇਗਾ, ਕਿਉਂਕਿ ਸਿੱਖਿਆ ਵਿਭਾਗ ਪੰਜਾਬ ਵੱਲ੍ਹੋਂ ਵਿਦਿਆਰਥੀਆਂ ਦੀ ਆਨਲਾਈਨ ਸਿੱਖਿਆ ਲਈ ਬੜੇ ਹਾਈਟੈੱਕ ਪ੍ਰਬੰਧ ਕੀਤੇ ਹੋਏ ਹਨ,ਵਿਭਾਗ ਵੱਲ੍ਹੋਂ ਅਪਣੀ ਪੰਜਾਬ ਐਜੂਕੇਅਰ ਐੱਪ,ਵੱਖ ਵੱਖ ਚੈੱਨਲਾਂ ਤੇ ਆਨਲਾਈਨ ਪੜ੍ਹਾਈ, ਅਪਣਾ ਯੂ ਟਿਊਬ ਚੈੱਨਲ ਅਤੇ ਹੋਰ ਅਨੇਕਾਂ ਸਾਧਨਾਂ ਰਾਹੀਂ ਆਨਲਾਈਨ ਸਿੱਖਿਆ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਇਹ ਨੋਜਵਾਨ ਡੀਜੀਟਲ ਭੁਗਤਾਨ, ਆਨਲਾਈਨ ਬੈਂਕਿੰਗ ਦੇ ਵੀ ਯੋਗ ਹੋ ਜਾਣਗੇ।
ਉਧਰ ਵਿਦਿਆਰਥੀਆਂ ਦੇ ਮਾਪੇ ਖੁਸ਼ ਹਨ ਕਿ ਪੰਜਾਬ ਸਰਕਾਰ ਵੱਲ੍ਹੋਂ ਵੱਡਾ ਉਪਰਾਲਾ ਕਰਦਿਆਂ ਉਨ੍ਹਾਂ ਦੇ ਬੱਚਿਆਂ ਨੂੰ ਸਮਾਰਟ ਫੋਨ ਦਿੱਤੇ ਗਏ ਹਨ,ਜਿਸ ਦਾ ਉਨ੍ਹਾਂ ਦੀ ਪੜ੍ਹਾਈ ਤੇ ਚੰਗਾ ਅਸਰ ਪਵੇਗਾ।
ਇਸ ਮੌਕੇ ਜ਼ਿਲ੍ਹਾ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਚੁਸਪਿੰਦਰਵੀਰ ਸਿੰਘ ਭੁਪਾਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਰਸ਼ਦੀਪ ਸਿੰਘ ਗਾਗੋਵਾਲ,ਪ੍ਰਿੰਸੀਪਲ ਡਾਈਟ ਡਾ ਬੂਟਾ ਸਿੰਘ ਸੇਖੋਂ, ਪ੍ਰਿੰਸੀਪਲ ਸ੍ਰੀਮਤੀ ਪਦਮਨੀ ਸਸਸਸ (ਕ)ਮਾਨਸਾ, ਪ੍ਰਿੰਸੀਪਲ ਸੰਜੀਵ ਕੁਮਾਰ ਸਸਸ(ਮ) ਮਾਨਸਾ ਹਾਜ਼ਰ ਸਨ। ਇਸ ਪ੍ਰੋਗਰਾਮ ਤੋ ਪਹਿਲਾ ਵੀਡੀਓ ਕਾਨਫਰੰਸ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮਾਰਟ ਫੋਨ ਸਕੀਮ ਦਾ ਉਦਘਾਟਨ ਵੀ ਕੀਤਾ। ਇਸ ਮੌਕੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਅਤੇ ਹੋਰਨਾਂ ਮੰਤਰੀ ਸਾਹਿਬਾਨਾਂ ਨੇ ਵੀ ਇਸ ਸਕੀਮ ਦੀ ਵਧਾਈ ਦਿੱਤੀ।
ਮੌਸਮ ਵਿਭਾਗ ਵੱਲੋਂ ਸੂਬੇ ‘ਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ
ਮੌਸਮ ਵਿਭਾਗ ਵੱਲੋਂ ਸੂਬੇ 'ਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਦਿੱਲੀ-ਰਾਜਸਥਾਨ 'ਚ ਤਾਪਮਾਨ 46 ਡਿਗਰੀ ਤੋਂ ਪਾਰ ਚੰਡੀਗੜ੍ਹ, 19...