• Latest
  • Trending
ਪੰਜਾਬ ਸਰਕਾਰ 43 ਲੱਖ ਪਰਿਵਾਰਾਂ ਨੂੰ ਯੂਨੀਵਰਸਲ ਹੈਲਥ ਅਧੀਨ ਮੁਹੱਈਆ ਕਰਵਾਏਗੀ ਸਿਹਤ ਸੇਵਾਵਾਂ

ਪੰਜਾਬ ਸਰਕਾਰ 43 ਲੱਖ ਪਰਿਵਾਰਾਂ ਨੂੰ ਯੂਨੀਵਰਸਲ ਹੈਲਥ ਅਧੀਨ ਮੁਹੱਈਆ ਕਰਵਾਏਗੀ ਸਿਹਤ ਸੇਵਾਵਾਂ

8 years ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

25 minutes ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

29 minutes ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

47 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

1 hour ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

1 hour ago
ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

1 hour ago
ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

1 hour ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

3 hours ago
U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 hours ago
Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

4 hours ago
Hindi News
English News
Thursday, November 12, 2026
No Result
View All Result
22 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ 43 ਲੱਖ ਪਰਿਵਾਰਾਂ ਨੂੰ ਯੂਨੀਵਰਸਲ ਹੈਲਥ ਅਧੀਨ ਮੁਹੱਈਆ ਕਰਵਾਏਗੀ ਸਿਹਤ ਸੇਵਾਵਾਂ

October 17, 2018
in ਪੰਜਾਬ
ਪੰਜਾਬ ਸਰਕਾਰ 43 ਲੱਖ ਪਰਿਵਾਰਾਂ ਨੂੰ ਯੂਨੀਵਰਸਲ ਹੈਲਥ ਅਧੀਨ ਮੁਹੱਈਆ ਕਰਵਾਏਗੀ ਸਿਹਤ ਸੇਵਾਵਾਂ

– ਪ੍ਰਧਾਨ ਮੰਤਰੀ ਜਨ ਆਰੋਗਯ ਯੋਜਨਾ ਨੂੰ ਲਾਗੂ ਕਰਨ ਲਈ ਕੇਂਦਰ ਸਰਕਾਰ ਨਾਲ ਕੀਤਾ ਇਕਰਾਰਨਾਮਾ (ਐਮ.ਓ.ਯੂ)

ਚੰਡੀਗੜ, 17 ਅਕਤੂਬਰ –  ਪੰਜਾਬ, ਯੂਨੀਵਰਸਲ ਹੈਲਥ ਅਧੀਨ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਾਲਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਅਧੀਨ ਸੂਬੇ ਦੇ 43 ਲੱਖ ਯੋਗ ਪਰਿਵਾਰਾਂ ਦਾ ਪ੍ਰਤੀ ਸਾਲ 5 ਲੱਖ ਰੁਪਏ ਦਾ ਬੀਮਾ ਕੀਤਾ ਜਾਵੇਗਾ। ਅੱਜ ਪੰਜਾਬ ਸਰਕਾਰ ਵੱਲੋਂ  14.96 ਲੱਖ ਪਰਿਵਾਰਾਂ ਨੂੰ ‘ਪ੍ਰਧਾਨ ਮੰਤਰੀ ਜਨ ਆਰੋਗਯ ਯੋਜਨਾ’ ਤਹਿਤ ਸਿਹਤ ਸੇਵਾਵਾਂ ਦਾ ਲਾਭ ਦੇਣ ਲਈ ਕੇਂਦਰ ਸਰਕਾਰ ਨਾਲ ਇਕਰਾਰਨਾਮਾ ਵੀ ਕੀਤਾ ਗਿਆ।
ਇਸ ਇਕਰਾਰਨਾਮੇ ਨਾਲ ਕਾਂਗਰਸ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਚੋਣਾਂ ਦੌਰਾਨ ਕੀਤਾ ਗਿਆ ਵਾਅਦਾ ਵੀ ਪੂਰਾ ਹੋ ਗਿਆ।  ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਇਸਨੂੰ ਇਤਿਹਾਸਕ ਦੱਸਦਿਆਂ ਕਿਹਾ ਕਿ ਇਸ ਯੋਜਨਾ ਨਾਲ ਹਰ ਲੋੜਵੰਦ ਵਿਅਕਤੀ ਨੂੰ ਸਿਹਤ ਸੇਵਾਵਾਂ ਮੁਹੱਈਆ ਹੋਣਗੀਆਂ।
ਇਥੇ ਇਹ ਵੀ ਦੱਸਣਾ ਜਰੂਰੀ ਹੈ ਕਿ 3 ਅਕਤੂਬਰ ਨੂੰ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਕਿ ਰਾਜ ਸਰਕਾਰ ਦੁਆਰਾ ਚਲਾਈ ਜਾ ਰਹੀ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਨੂੰ ਵੀ ਪ੍ਰਧਾਨ ਮੰਤਰੀ ਜਨ ਆਰੋਗਯ ਯੋਜਨਾ ਵਿੱਚ ਸ਼ਾਮਲ ਕਰ ਲਿਆ ਗਿਆ। ਜਿਸ ਨਾਲ ਹੁਣ ਸੂਬੇ ਦੇ ਯੋਗ 43 ਲੱਖ ਪਰਿਵਾਰਾਂ ਨੂੰ 50 ਹਜ਼ਾਰ ਪ੍ਰਤੀ ਸਾਲ ਦੀ ਥਾਂ ‘ਤੇ 5 ਲੱਖ ਰੁਪਏ ਪ੍ਰਤੀ ਸਾਲ ਤੱਕ ਦੀਆਂ ਸਿਹਤ ਸੇਵਾਵਾਂ ਪ੍ਰਾਪਤ ਹੋ ਸਕਣਗੀਆਂ। ਇਥੇ ਹੀ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਨੂੰ 31 ਅਕਤੂਬਰ 2018 ਤੋਂ ਵਧਾ ਕੇ 31 ਦਸੰਬਰ 2018 ਤੱਕ ਕਰਨ ਦਾ ਵੀ ਫੈਸਲਾ ਲਿਆ ਗਿਆ।
ਅੱਜ ਇਹ ਇਕਰਾਰਨਾਮਾ ਮੁੱਖ ਮੰਤਰੀ ਪੰਜਾਬ ਦੀ ਮੌਜੂਦਗੀ ਵਿੱਚ ਪੰਜਾਬ ਸਰਕਾਰ ਵੱਲੋਂ ਵਧੀਕ ਮੁੱਖ ਸਕੱਤਰ ਸਤੀਸ਼ ਚੰਦਰਾ ਅਤੇ ਸੀਈਓ ਆਯੂਸ਼ਮਾਨ ਭਾਰਤ, ਡਾ. ਇੰਦੂ ਭੂਸ਼ਣ ਵਿੱਚਕਾਰ ਕੀਤਾ ਗਿਆ। ਇਸ ਮੌਕੇ ‘ਤੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਦੱਿਸਆ ਕਿ ਸਿਹਤ ਵਿਭਾਗ ਦੀ ਸਮਰੱਥਾ ਅਤੇ ਕਾਰਜ ਕੁਸ਼ਲਤਾ ਵਧਾਉਣ ਹਿੱਤ ਜਲਦ ਹੀ ਪੰਜਾਬ ਸਰਕਾਰ ਵੱਲੋਂ ਇਸ ਤਰ•ਾਂ ਦੇ ਹੋਰ ਕਦਮ ਵੀ ਚੁੱਕੇ ਜਾਣਗੇ ਤਾਂ ਜੋ ਸੂਬੇ ਦੇ ਨਾਗਰਿਕਾਂ ਨੂੰ ਸਮੇਂ ‘ਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਹੋ ਸਕਣ। ਉਹਨਾਂ ਮੰਗ ਕਰਦਿਆਂ ਕਿਹਾ ਕਿ ਸਰਹੱਦੀ ਸੂਬਾ ਹੋਣ ਸਦਕਾ ਕੇਂਦਰ ਸਰਕਾਰ 90:10 ਦੇ ਅਨੁਪਾਤ ਨਾਲ ਇਸ ਯੋਜਨਾ ਨੂੰ ਲਾਗੂ ਕਰੇ।
ਡਾ. ਭੂਸ਼ਣ ਨੇ ਰਾਜ ਦੀ ਲੀਡਰਸ਼ਿਪ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਸਕੀਮ ਨੂੰ ਹੋਰ ਅੱਗੇ ਵਧਾਕੇ ਰਾਜ ਦੀ ਜ਼ਿਆਦਾ ਤਰ ਆਬਾਦੀ ਨੂੰ ਇਸ ਸਕੀਮ ਅਧੀਨ ਲਿਆਂਦਾ ਗਿਆ ਹੈ।
ਇੱਥੇ ਹੋਰ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਆਪਣੇ ਖ਼ਰਚੇ ‘ਤੇ ਚਲਾ ਰਹੀ ਰਾਜ ਸਿਹਤ ਬੀਮਾ ਯੋਜਨਾ ਅਧੀਨ 28.20 ਲੱਖ ਪਰਿਵਾਰਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੀ ਹੈ ਜਿਸ ਵਿੱਚ ਨੀਲੇ ਕਾਰਡ, ਜੇ-ਫਾਰਮ, ਉਸਾਰੀ ਕਿਰਤੀ, ਛੋਟੇ ਵਪਾਰੀਆਂ ਦੇ ਪਰਿਵਾਰ ਸ਼ਾਮਲ ਹਨ। ਜਦਕਿ ਹੁਣ ਸਿਹਤ ਬੀਮਾ ਯੋਜਨਾ ਅਧੀਨ ਕੁੱਲ 43.16 ਲੱਖ ਪਰਿਵਾਰਾਂ ਨੂੰ ਕਵਰ ਕੀਤਾ ਜਾਵੇਗਾ, ਜਿਸ ਵਿੱਚ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਅਧੀਨ ਆਉਣ ਵਾਲੇ 20.30 ਲੱਖ ਨੀਲੇ ਕਾਰਡ ਵਾਲੇ ਪਰਿਵਾਰ ਵੀ ਸ਼ਾਮਲ ਹਨ।
ਇਸ ਸਕੀਮ ਦੀ ਸ਼ੁਰੂਆਤ 1 ਜਨਵਰੀ, 2019 ਨੂੰ ਹੋਵੇਗੀ ਜਿਸ ਵਿੱਚ 2011 ਸਮਾਜਿਕ ਆਰਥਿਕ ਜਾਤੀ ਗਣਨਾ ਅਨੁਸਾਰ 14.96 ਲੱਖ ਪਰਿਵਾਰਾਂ ਨੂੰ ਯੋਗ ਮੰਨਿਆ ਗਿਆ ਹੈ। ਇਸ ਸਕੀਮ ਅਧੀਨ ਹੋਣ ਵਾਲੇ ਖ਼ਰਚੇ ਵਿੱਚ ਭਾਰਤ ਸਰਕਾਰ ਅਤੇ ਰਾਜ ਸਰਕਾਰ ਦਾ 60:40 ਦੇ ਅਨੁਪਾਤ ਦਾ ਯੋਗਦਾਨ ਹੋਵੇਗਾ, ਜਿਸ ਨਾਲ ਰਾਜ ਸਰਕਾਰ ਦੇ ਲੱਗਭਗ 65 ਕਰੋੜ ਰੁਪਏ ਅਤੇ ਕੇਂਦਰ ਸਰਕਾਰ ਦੇ 97 ਕਰੋੜ ਰੁਪਏ ਦਾ ਸਾਲਾਨਾ ਖ਼ਰਚ ਹੋਵੇਗਾ। ਬੁਲਾਰੇ ਨੇ ਦੱਸਿਆ ਕਿ ਇਸ ਸਕੀਮ ਨੂੰ 1 ਜਨਵਰੀ ਤੋਂ ਲਾਗੂ ਹੋਣ ਤੋਂ ਪਹਿਲਾਂ ਤਿੰਨ ਸਰਕਾਰੀ ਹਸਪਤਾਲਾਂ ਵਿੱਚ ਪਾਇਲਟ ਪ੍ਰੋਜੈਕਟ ਵਜੋਂ ਚਲਾਇਆ ਜਾਵੇਗਾ।
ਇਸਦੇ ਨਾਲ ਹੀ ਬਾਕੀ ਰਹਿੰਦੇ 28.20 ਲੱਖ ਪਰਿਵਾਰਾਂ ਤੋਂ ਇਲਾਵਾ 20.30 ਲੱਖ ਨੀਲੇ ਕਾਰਡ ਵਾਲੇ ਪਰਿਵਾਰਾਂ ਨੂੰ ਭਗਤ ਪੂਰਨ ਸਿੰਘ ਬੀਮਾ ਯੋਜਨਾ ਅਧੀਨ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ ਜਿਸ ‘ਤੇ ਰਾਜ ਸਰਕਾਰ ਦਾ 220 ਕਰੋੜ ਰੁਪਏ ਦਾ ਖ਼ਰਚਾ ਆਵੇਗਾ।
ਬੁਲਾਰੇ ਨੇ ਅੱਗੇ ਦੱਸਿਆ ਕਿ 5.66 ਲੱਖ ਜੇ-ਫਾਰਮ ਧਾਰਕ ਕਿਸਾਨ, 1.22 ਲੱਖ ਉਸਾਰੀ ਕਿਰਤੀ ਤੇ 1.02 ਲੱਖ ਛੋਟੇ ਵਪਾਰੀਆਂ ਦੇ ਪਰਿਵਾਰਾਂ ਨੂੰ 86 ਕਰੋੜ ਰੁਪਏ ਦੀ ਲਾਗਤ ਨਾਲ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ, ਜਿਸ ਲਈ ਪੰਜਾਬ ਮੰਡੀ ਬੋਰਡ(62 ਕਰੋੜ), ਉਸਾਰੀ ਕਿਰਤੀ ਭਲਾਈ ਬੋਰਡ(13 ਕਰੋੜ) ਅਤੇ ਕਰ ਤੇ ਆਬਕਾਰੀ ਵਿਭਾਗ (11 ਕਰੋੜ) ਦਾ ਖ਼ਰਚਾ ਹੋਵੇਗਾ। ਇਸਦੇ ਨਾਲ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਬੀਮਾ ਯੋਜਨਾਵਾਂ ‘ਤੇ ਕੁੱਲ 285 ਕਰੋੜ ਰੁਪਏ ਦਾ ਖ਼ਰਚਾ ਕਰੇਗੀ।
ਪ੍ਰਧਾਨ ਮੰਤਰੀ ਜਨ ਆਰੋਗਯ ਯੋਜਨਾ ਅਤੇ ਰਾਜ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨਾਲ ਸੂਬੇ ਦੇ 61 ਲੱਖ ਪਰਿਵਾਰਾਂ ਵਿੱਚੋਂ 43.16 ਲੱਖ ਪਰਿਵਾਰਾਂ ਨੂੰ 5 ਲੱਖ ਰੁਪਏ ਦੀਆਂ ਕੈਸ਼ਲੈੱਸ ਅਤੇ ਮੁਫ਼ਤ ਇਲਾਜ ਦੀਆਂ ਸਿਹਤ ਸੇਵਾਵਾਂ ਮੁਹੱਈਆ ਹੋਣਗੀਆਂ ਜੋ ਕਿ ਸੂਬੇ ਦੀ 70 ਫੀਸਦ ਆਬਾਦੀ ਬਣਦੀ ਹੈ। ਜੇਕਰ ਇਸ ਵਿੱਚ ਸੂਬੇ ਦੇ ਕੇਂਦਰ ਸਰਕਾਰ ਅਤੇ ਡਿਫੈਂਸ (ਸੁਰੱਖਿਆ ਵਿਭਾਗ) ਦੇ ਮੁਲਾਜ਼ਮਾਂ ਨੂੰ ਮਿਲਣ ਵਾਲੀਆਂ ਸਰਕਾਰੀ ਸਕੀਮਾਂ ਦੀਆਂ ਸਹੂਲਤਾਂ ਨੂੰ ਸ਼ਾਮਲ ਕਰ ਲਿਆ ਜਾਵੇ ਤਾਂ ਇਹ ਗਿਣਤੀ 82 ਫੀਸਦੀ ਤੱਕ ਪਹੁੰਚ ਜਾਂਦੀ ਹੈ।
ਇਸ ਮੌਕੇ ਹੋਰਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਡਿਪਟੀ ਸੀਈਓ ਆਯੂਸ਼ਮਾਨ ਡਾ. ਦਿਨੇਸ਼ ਅਰੋੜਾ, ਮਿਸ਼ਨ ਡਾਇਰੈਕਟਰ ,ਐਨਐਚਐਮ ਅਮਿਤ ਕੁਮਾਰ ਅਤੇ ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਅਮਰਦੀਪ ਸਿੰਘ ਚੀਮਾ ਵੀ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਆਪਣੀ ਦੂਜੀ ਸੂਚੀ...

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

by Navjot
November 12, 2026
0

ਪਟਿਆਲਾ, 12 ਨਵੰਬਰ (ਵਿਸ਼ਵ ਵਾਰਤਾ) ਪਟਿਆਲਾ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ। ਪਟਿਆਲਾ ਨਗਰ...

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ...

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

by Navjot
November 12, 2026
0

  ਔਰੰਗਾਬਾਦ, 12 ਨਵੰਬਰ (ਵਿਸ਼ਵ ਵਾਰਤਾ) - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ NH-19 'ਤੇ ਇੱਕ ਟਰੱਕ ਅਤੇ SUV...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਆਪਣੀ ਦੂਜੀ ਸੂਚੀ...

Most Popular

Hukamnama Sri Darbar Sahib Today – 26 October 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 October 2026 | Ang 694 I ਅੱਜ ਦਾ ਹੁਕਮਨਾਮਾ

by Ankit
2 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 26-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 