ਪੰਜਾਬ ਸੂਬੇ ਵਿੱਚ ਕੋਰੋਨਾ ਦਾ ਕਹਿਰ ਜਾਰੀ
ਬੀਤੇ 24 ਘੰਟਿਆਂ ਵਿੱਚ 53 ਲੋਕਾਂ ਦੀ ਮੌਤ

ਚੰਡੀਗੜ੍ਹ, 14 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3003 ਨਵੇਂ ਕੇਸ ਸਾਹਮਣੇ ਆਏ ਹਨ। ਇਸ ਦੌਰਾਨ ਰਾਜ ਵਿੱਚ ਕੋਰੋਨਾ ਨਾਲ ਪ੍ਰਭਾਵਿਤ 53 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 2612 ਲੋਕਾਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੱਤੀ ਹੈ। ਹੁਣ ਰਾਜ ਵਿੱਚ ਪ੍ਰਭਾਵਿਤ ਮਾਮਲਿਆਂ ਦੀ ਗਿਣਤੀ 28 ਹਜ਼ਾਰ ਤੋਂ ਪਾਰ ਪਹੁੰਚ ਗਈ ਹੈ।






















