ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਮੇਤ ਇਹਨਾਂ ਰਾਜਾਂ ਵਿੱਚ ਹੀਟਵੇਵ ਅਲਰਟ ਜਾਰੀ
ਚੰਡੀਗੜ੍ਹ, 13ਜੂਨ(ਵਿਸ਼ਵ ਵਾਰਤਾ)- ਦੇਸ਼ ਦੇ ਕਈ ਸੂਬਿਆਂ ਵਿੱਚ ਮਾਨਸੂਨ ਦਾ ਅਸਰ ਘੱਟ ਦੇਖਣ ਨੂੰ ਮਿਲ ਰਿਹਾ ਹੈ। ਦੱਖਣੀ ਸੂਬਿਆਂ ‘ਚ ਆਮ ਤੌਰ ‘ਤੇ ਅੱਗੇ ਵਧਣ ਤੋਂ ਬਾਅਦ ਮਾਨਸੂਨ ‘ਚ ਕਮੀ ਆਈ ਹੈ। ਮੌਸਮ ਵਿਭਾਗ ਮੁਤਾਬਕ 16 ਤੋਂ 18 ਜੂਨ ਤੱਕ ਬਿਹਾਰ ਅਤੇ ਝਾਰਖੰਡ ਵਿੱਚ ਮਾਨਸੂਨ ਦੇ ਪਹੁੰਚਣ ਦੀ ਸੰਭਾਵਨਾ ਹੈ। ਇਹ 20 ਤੋਂ 30 ਜੂਨ ਤੱਕ ਉੱਤਰ ਪ੍ਰਦੇਸ਼ ਅਤੇ 27 ਜੂਨ ਦੇ ਆਸ-ਪਾਸ ਦਿੱਲੀ ਪਹੁੰਚ ਸਕਦਾ ਹੈ। ਮੌਸਮ ਵਿਭਾਗ ਨੇ ਦੇਸ਼ ਦੇ ਕਈ ਰਾਜਾਂ ਵਿੱਚ ਅੱਜ ਹੀਟਵੇਵ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਰਾਜਸਥਾਨ, ਪੱਛਮੀ ਬੰਗਾਲ, ਬਿਹਾਰ, ਝਾਰਖੰਡ, ਮੱਧ ਪ੍ਰਦੇਸ਼ ਅਤੇ ਉੜੀਸਾ ਸ਼ਾਮਲ ਹਨ। ਦੱਸ ਦਈਏ ਕਿ ਬੁੱਧਵਾਰ ਨੂੰ ਪੰਜਾਬ ,ਹਰਿਆਣਾ,ਚੰਡੀਗੜ੍ਹ, ਦਿੱਲੀ ,ਝਾਰਖੰਡ, ਦੱਖਣੀ ਉੱਤਰ ਪ੍ਰਦੇਸ਼ ਅਤੇ ਉੱਤਰੀ ਰਾਜਸਥਾਨ ‘ਚ ਕਈ ਥਾਵਾਂ ‘ਤੇ ਤਾਪਮਾਨ 45 ਤੋਂ 47 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ।