ਜਾਣੋ ਅੱਜ ਦੇ ਮੌਸਮ ਦਾ ਹਾਲ
ਪੰਜਾਬ, ਹਰਿਆਣਾ ਸਮੇਤ ਇਨ੍ਹਾਂ ਰਾਜਾਂ ਵਿੱਚ ਅਜਿਹਾ ਰਹੇਗਾ ਮੌਸਮ
ਚੰਡੀਗੜ੍ਹ, 22 ਫਰਵਰੀ (ਵਿਸ਼ਵ ਵਾਰਤਾ) ਮੌਸਮ ਵਿਭਾਗ ਨੇ ਅੱਜ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿਚ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਅੱਜ ਵੱਧ ਤੋਂ ਵੱਧ ਤਾਪਮਾਨ 26 ਅਤੇ 11 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਵੱਖ-ਵੱਖ ਥਾਵਾਂ ‘ਤੇ ਬਿਜਲੀ ਦੀ ਗਰਜ ਤੇ ਤੇਜ ਹਵਾਵਾਂ ਨਾਲ-ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।