ਜਾਣੋ , ਅੱਜ ਦੇ ਮੌਸਮ ਦਾ ਹਾਲ
ਪੰਜਾਬ, ਹਰਿਆਣਾ ਸਮੇਤ ਉੱਤਰੀ ਭਾਰਤ ਵਿੱਚ ਹਾਲੇ ਤੱਕ ਠੰਢ ਤੋਂ ਕੋਈ ਰਾਹਤ ਨਹੀਂ
ਦਿੱਲੀ, 17 ਜਨਵਰੀ (ਵਿਸ਼ਵ ਵਾਰਤਾ) ਪੂਰਾ ਉੱਤਰ ਭਾਰਤ ਇਸ ਸਮੇਂ ਕੜਾਕੇ ਦੀ ਠੰਡ ਦੀ ਲਪੇਟ ਵਿਚ ਹੈ। ਭਾਰਤੀ ਮੌਸਮ ਵਿਭਾਗ) ਨੇ ਸੱਤ ਰਾਜਾਂ ਵਿੱਚ ਕੜਾਕੇ ਦੀ ਠੰਢ ਦੀ ਭਵਿੱਖਬਾਣੀ ਕੀਤੀ ਹੈ। ਜਿਸ ਵਿੱਚ ਪੰਜਾਬ, ਹਰਿਆਣਾ, ਚੰਡੀਗੜ੍ਹ, ਪੱਛਮੀ ਉੱਤਰ ਪ੍ਰਦੇਸ਼, ਦਿੱਲੀ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਅਗਲੇ ਦੋ ਦਿਨਾਂ ਤੱਕ ਸੀਤ ਲਹਿਰ ਦੀ ਸਥਿਤੀ ਬਣੀ ਰਹੇਗੀ।