ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ
ਪੰਜਾਬ ਹਰਿਆਣਾ ਹਾਈਕੋਰਟ ਰਾਹੀਂ ਹੋਵੇਗੀ 79 ਸਿਵਲ ਜੱਜਾਂ ਤੇ ਮੈਜਿਸਟ੍ਰੇਟਾਂ ਦੀ ਭਰਤੀ
ਚੰਡੀਗੜ੍ਹ,18 ਮਈ(ਵਿਸ਼ਵ ਵਾਰਤਾ)- ਪੰਜਾਬ ਮੰਤਰੀ ਮੰਡਲ ਦੀ ਅੱਜ ਹੋਈ ਅਹਿਮ ਮੀਟਿੰਗ ਵਿੱਚ ਮੰਤਰੀ ਮੰਡਲ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ, ਪਟਿਆਲਾ ਦੇ ਦਾਇਰੇ ਵਿੱਚ ਲਿਆ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਰਾਹੀਂ ਸਿਵਲ ਜੱਜ (ਜੂਨੀਅਰ ਡਵੀਜ਼ਨ)-ਕਮ-ਜੁਡੀਸ਼ੀਅਲ ਮੈਜਿਸਟਰੇਟ ਦੀਆਂ 79 ਅਸਾਮੀਆਂ ਭਰਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਅਧੀਨ ਅਦਾਲਤਾਂ ਵਿੱਚ ਕੰਮ ਦੇ ਤੇਜ਼ੀ ਨਾਲ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਨਵੇਂ ਜੁਡੀਸ਼ੀਅਲ ਅਫਸਰਾਂ ਦੀ ਭਰਤੀ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਵਿੱਚ ਮਦਦ ਕਰੇਗਾ।























