ਪੰਜ ਤੱਤਾਂ ‘ਚ ਵਲੀਨ ਹੋਏ ਅਰੁਣ ਜੇਟਲੀ
ਨਵੀਂ ਦਿੱਲੀ: ਪਿਛਲੇ ਦਿਨੀਂ ਸਾਬਕਾ ਖਜਾਨਾ ਮੰਤਰੀ ਅਰੁਣ ਜੇਟਲੀ ਦਾ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ। ਜੇਟਲੀ ਦਾ ਅੰਤਿਮ ਸਸਕਾਰ ਕੌਮੀ ਸਨਮਾਨਾਂ ਨਾਲ ਨਿਗਮਬੋਧ ਘਾਟ ‘ਤੇ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਦੇਣ ਭਾਜਪਾ ਆਗੂ ਰਾਜਨਾਥ ਸਿੰਘ, ਅਮਿਤ ਸ਼ਾਹ, ਜੇ.ਪੀ ਨੱਢਾ, ਚੰਦੂ ਮਾਜਰਾ , ਸੁਖਬੀਰ ਬਾਦਲ ਤੇ ਕਈ ਹੋਰ ਵੱਡੇ ਸਿਆਸੀ ਆਗੂਆਂ ਨੇ ਸ਼ਿਰਕਤ ਕੀਤੀ।