ਪੰਜ ਸੂਬਿਆਂ ਵਿੱਚ ਹਾਰ ਨੂੰ ਲੈ ਕੇ ਕਾਂਗਰਸ ਦਾ ਦਿੱਲੀ ਵਿੱਚ ਮੰਥਨ ਜਾਰੀ
ਜਨਰਲ ਸਕੱਤਰਾਂ ਅਤੇ ਇੰਚਾਰਜਾਂ ਦੀ ਦਿੱਲੀ ਹੈੱਡਕੁਆਰਟਰ ਵਿਖੇ ਹੋ ਰਹੀ ਹੈ ਮੀਟਿੰਗ
ਚੰਡੀਗੜ੍ਹ,26 ਮਾਰਚ(ਵਿਸ਼ਵ ਵਾਰਤਾ)- ਪੰਜਾਬ ਸਮੇਤ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਹਾਰ ਤੋਂ ਬਾਅਦ ਕਾਂਗਰਸ ਪਾਰਟੀ ਮੰਥਨ ਕਰ ਰਹੀ ਹੈ। ਇਸ ਨੂੰ ਲੈ ਕੇ ਅੱਜ ਪਾਰਟੀ ਦੇ ਸਾਰੇ ਜਨਰਲ ਸਕੱਤਰਾਂ ਅਤੇ ਸੂਬਾ ਇੰਚਾਰਜਾਂ ਦੀ ਦਿੱਲੀ ਹੈੱਡਕੁਆਰਟਰ ਵਿਖੇ ਮੀਟਿੰਗ ਹੋ ਰਹੀ ਹੈ।ਮੀਟਿੰਗ ਦੀ ਅਗਵਾਈ ਕੇਸੀ ਵੇਣੂਗੋਪਾਲ ਕਰ ਰਹੇ ਹਨ ।
























