ਚੰਡੀਗੜ੍ਹ 2 ਅਪ੍ਰੈਲ ( ਵਿਸ਼ਵ ਵਾਰਤਾ)-ਰਾਜ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸਰਦਾਰ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਪ੍ਰੈਸ ਦੇ ਨਾਂ ਜਾਰੀ ਬਿਆਨ ਰਾਹੀਂ ਆਖਿਆ ਕਿ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਜੋ ਅੱਜ ਸਵੇਰੇ ਸਦੀਵੀ ਵਿਛੋੜਾ ਦੇ ਗਏ ਹਨ ਉਹ ਸਮੁੱਚੀ ਮਨੁੱਖਤਾ ਖ਼ਾਸ ਕਰਕੇ ਸਿੱਖ ਕੌਮ ਦੇ ਹਿਰਦਿਆਂ ਵਿੱਚ ਸਦਾ ਵਸੇ ਰਹਿਣਗੇ ਉੱਥੇ ਸਿੱਖ ਸਮਾਜ ਉਨ੍ਹਾਂ ਦਾ ਸਦਾ ਰਿਣੀ ਰਹੇਗਾ। ਉਹਨਾਂ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਭਾਈ ਨਿਰਮਲ ਸਿੰਘ ਪਦਮ ਸ਼੍ਰੀ ਦਾ ਸਨਮਾਨ ਪ੍ਰਾਪਤ ਕਰਨ ਵਾਲ਼ੇ ਪਹਿਲੇ ਰਾਗੀ ਸਨ ਉਹਨਾਂ ਨੇ ਤੰਤੀ ਸਾਜ਼ਾਂ ਵਿੱਚ ਕੀਰਤਨ ਕਰਕੇ ਇਸ ਇਤਿਹਾਸਕ ਪ੍ਰੰਪਰਾ ਨੂੰ ਕਾਇਮ ਰੱਖਣ ਲਈ ਦੁਨੀਆਂ ਭਰ ਵਿੱਚ ਅਹਿਮ ਯੋਗਦਾਨ ਪਾਇਆ। ਭਾਈ ਸਾਹਿਬ ਦੇ ਅਕਾਲ ਚਲਾਣਾ ਕਰ ਜਾਣ ਦੀ ਖ਼ਬਰ ਨੇ ਦੁਨੀਆਂ ਭਰ ਵਿੱਚ ਵਸਦੇ ਸਿੱਖ ਭਾਈਚਾਰੇ ਨੂੰ ਝੰਜੋੜ ਕੇ ਰੱਖ ਦਿੱਤਾ ਤੇ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਅਕਾਲ ਪੁਰਖ ਵਾਹਿਗੁਰੂ ਉਹਨਾਂ ਦੀ ਪਵਿੱਤਰ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਪਰਿਵਾਰ ਅਤੇ ਸਿੱਖ ਕੌਮ ਨੂੰ ਇਹ ਸਦਮਾ ਸਹਿਣ ਕਰਨ ਦਾ ਬੱਲ ਬਖ਼ਸ਼ੇ ।ਵਾਹਿਗੁਰੂ ਭਾਈ ਸਾਹਿਬ ਦੇ ਪਰਿਵਾਰਕ ਮੈਂਬਰਾਂ ਦਾ ਜੋ ਕਰੋਨਾਵਾਇਰਸ ਦੇ ਕਾਰਨ ਇਲਾਜ਼ ਚੱਲ ਰਿਹਾ ਉਹਨਾਂ ਪਰਿਵਾਰਕ ਮੈਂਬਰਾਂ ਨੂੰ ਸਿਹਤਯਾਬੀ ਬਖ਼ਸ਼ੇ ।
Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ
ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 16-11-2026 |...





















