ਪੱਤਰਕਾਰ ਜਗਤ ਨੂੰ ਪਿਆ ਕਦੇ ਨਾ ਪੂਰਾ ਹੋਣ ਵਾਲਾ ਘਾਟਾ
ਪਟਿਆਲਾ ਪੋਲੀਟਿਕਸ ਦੇ ਮਾਲਕ ਸੀਨੀਅਰ ਪੱਤਰਕਾਰ ਬਲਜੀਤ ਸਿੰਘ ਕੋਹਲੀ ਦਾ ਦਿਹਾਂਤ
ਪਟਿਆਲਾ, 18ਜੁਲਾਈ(ਵਿਸ਼ਵ ਵਾਰਤਾ) -ਪਟਿਆਲਾ ਪੋਲੀਟਿਕਸ ਨਿਊਜ਼ ਵੈਬਸਾਈਟ ਦੇ ਮਾਲਕ ਸੀਨੀਅਰ ਪੱਤਰਕਾਰ ਬਲਜੀਤ ਸਿੰਘ ਕੋਹਲੀ ਦਾ ਬੀਤੀ ਰਾਤ ਦਿਹਾਂਤ ਹੋਣ ਦੀ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ। ਦੱਸ ਦੱਈਏ ਕਿ ਇੱਕ ਦਿਨ ਪਹਿਲਾਂ ਉਹਨਾਂ ਦਾ ਐਕਸੀਡੈਂਟ ਹੋ ਗਿਆ ਸੀ ਅਤੇ ਸਿਰ ਵਿੱਚ ਗੰਭੀਰ ਸੱਟ ਲੱਗਣ ਕਾਰਨ ਉਹ ਹਸਪਤਾਲ ਵਿੱਚ ਦਾਖਲ ਸਨ।
ਬਲਜੀਤ ਸਿੰਘ ਕੋਹਲੀ ਇੱਕ ਇਮਾਨਦਾਰ ਨਾਗਰਿਕ ਸਨ ਜਿਨ੍ਹਾਂ ਨੇ ਹਮੇਸ਼ਾ ਪਟਿਆਲਾ ਅਤੇ ਪੰਜਾਬ ਦੀ ਤਰੱਕੀ ਨਾਲ ਜੁੜੇ ਮੁੱਦਿਆਂ ਨੂੰ ਉਭਾਰਿਆ। ਉਹਨਾਂ ਦੇ ਜਾਣ ਨਾਲ ਪੂਰੇ ਪੱਤਰਕਾਰ ਜਗਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਵਿਸ਼ਵ ਵਾਰਤਾ ਦੇ ਸੰਸਥਾਪਕ ਦਵਿੰਦਰਜੀਤ ਸਿੰਘ ਦਰਸ਼ੀ ਤੇ ਵਿਸ਼ਵ ਵਾਰਤਾ ਅਦਾਰੇ ਵੱਲੋਂ ਇਹ ਕਾਮਨਾ ਹੈ ਕਿ ਪ੍ਰਮਾਤਮਾ ਉਹਨਾਂ ਦੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਭਾਣਾ ਮੰਨਣ ਦਾ ਬਲ ਬਖ਼ਸ਼ੇ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ।