ਪੱਤਰਕਾਰ ਵੱਲੋਂ ਖੁਦਕੁਸ਼ੀ ਦਾ ਮਾਮਲਾ- ਸਾਬਕਾ ਵਿਧਾਇਕ ਹਰਦਿਆਲ ਕੰਬੋਜ ਖਿਲਾਫ ਲੁੱਕ ਆਊਟ ਨੋਟਿਸ ਜਾਰੀ
ਚੰਡੀਗੜ੍ਹ 6 ਦਸੰਬਰ(ਵਿਸ਼ਵ ਵਾਰਤਾ)- ਪੱਤਰਕਾਰ ਵੱਲੋਂ ਖੁਦਕੁਸ਼ੀ ਦੇ ਮਾਮਲੇ ਵਿੱਚ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਖਿਲਾਫ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਪੂਰੇ ਮਾਮਲੇ ਵਿੱਚ ਪੁਲਿਸ ਵੱਲੋਂ ਕੰਬੋਜ ਦੀ ਭਾਲ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਰਾਜਪੁਰਾ ਵਿੱਚ ਇੱਕ ਸੀਨੀਅਰ ਪੱਤਰਕਾਰ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਸਕੀ। ਪੱਤਰਕਾਰ ਰਮੇਸ਼ ਕੁਮਾਰ ਵੱਲੋਂ ਕਈ ਲੋਕਾਂ ਕੋਲੋਂ ਤੰਗ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰਨ ਬਾਰੇ ਕਿਹਾ ਗਿਆ ਸੀ। ਮ੍ਰਿਤਕ ਦੀ ਲਾਸ਼ ਕੋਲੋਂ ਇੱਕ ਸੁਸਾਇਡ ਨੋਟ ਵੀ ਬਰਾਮਦ ਕੀਤਾ ਗਿਆ ਸੀ। ਪੱਤਰਕਾਰ ਵੱਲੋਂ ਖੁਦਕੁਸ਼ੀ ਕਰਨ ਤੋਂ ਪਹਿਲਾਂ ਇੱਕ ਵੀਡੀਓ ਬਣਾ ਕੇ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਕੰਬੋਜ ‘ਤੇ ਦੋਸ਼ ਵੀ ਲਾਏ ਗਏ ਸਨ।