ਫਤਹਿਜੰਗ ਬਾਜਵਾ ਦੇ ਬੇਟੇ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ- ਰਾਵਤ

ਨਵੀਂ ਦਿੱਲੀ, 23 ਜੂਨ(ਵਿਸ਼ਵ ਵਾਰਤਾ): ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਿਹਾ ਹੈ ਕਿ ਪੰਜਾਬ ਦੇ ਕਾਦੀਆਂ ਤੋਂ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਅਰਜੁਨ ਬਾਜਵਾ ਨੇ ਸਰਕਾਰੀ ਨੌਕਰੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਹੁਣ ਅਰਜੁਨ ਬਾਜਵਾ ਵੱਲੋਂ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਨੌਕਰੀ ਸਵੀਕਾਰ ਨਹੀਂ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਫਤਹਿ ਜੰਗ ਬਾਜਵਾ ਨੇ ਆਪ ਕਹਿ ਦਿੱਤਾ ਹੈ ਕਿ ਉਹਨਾਂ ਦਾ ਬੇਟਾ ਨੌਕਰੀ ਨਹੀਂ ਲਵੇਗਾ।






















