ਫਰਵਰੀ ਮਹੀਨੇ ਦੇ ਆਖਰੀ ਦਿਨ ਜਿਲ੍ਹੇ ‘ਚ ਨਹੀਂ ਮਿਲਿਆ ਕਰੋਨਾ ਦਾ ਕੇਸ – ਡਾ. ਗੁਰਿੰਦਰਬੀਰ ਕੌਰ
ਕਪੂਰਥਲਾ ,28 ਫਰਵਰੀ(ਵਿਸ਼ਵ ਵਾਰਤਾ)ਟੀਕਾਕਰਨ `ਚ ਆਈ ਤੇਜ਼ੀ ਕਾਰਨ ਹੁਣ ਕੋਵੀਡ ਪਾਜ਼ਟਿਵ ਮਰੀਜ਼ਾ ਦੀ ਗਿਣਤੀ ਲਗਾਤਾਰ ਘੱਟਦੀ ਨਜਰ ਆ ਰਹੀ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਕਪੂਰਥਲਾ ਡਾ. ਗੁਰਿੰਦਰਬੀਰ ਕੌਰ ਵੱਲੋਂ ਕੀਤਾ ਗਿਆ। ਉਨ੍ਹਾਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਕਪੂਰਥਲਾ ਨਿਵਾਸੀਆਂ ਲਈ ਇਹ ਬੜੀ ਰਾਹਤ ਵਾਲੀ ਗੱਲ ਹੈ ਕਿ ਕਪੂਰਥਲਾ ਜ਼ਿਲੇ `ਚ ਅੱਜ ਕੋਈ ਵੀ ਕੋਵਿਡ ਪਾਜ਼ਟਿਵ ਕੇਸ ਰਿਪੋਰਟ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਭਾਵੇਂ ਅੱਜ ਕੋਈ ਵੀ ਕੇਸ ਰਿਪੋਰਟ ਨਹੀਂ ਹੋਇਆ ਪਰ ਫਿਰ ਵੀ ਸਾਨੂੰ ਸਾਵਧਾਨੀ ਜ਼ਰੂਰ ਵਰਤਣੀ ਚਾਹੀਦੀ ਹੈ ਅਤੇ ਕੋਵਿਡ ਸਬੰਧੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੋਵਿਡ ਟੀਕਾਕਰਨ ਤੋਂ ਵਾਂਝੇ ਲੋਕਾਂ ਨੂੰ ਜਲਦ ਤੋਂ ਜਲਦ ਆਪਣਾ ਟੀਕਾਕਰਨ ਕਰਵਾਉਣਾ ਚਾਹੀਦਾ ਹੈ।
ਡਾ. ਗੁਰਿੰਦਬੀਰ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕੋਵਿਡ ਮਹਾਂਮਾਰੀ ਨੂੰ ਠੱਲ ਪਾਉਣ ਲਈ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਕੋਵਿਡ ਟੀਕਾਕਰਨ ਕਰਵਾਉਣਾ ਲਾਜ਼ਮੀ ਹੈ। ਇਸ ਲਈ ਉਨ੍ਹਾਂ ਲੋਕਾਂ ਨੂੰ ਆਪਣੇ ਰੁਝੇਵਿਆਂ ਤੋ ਸਮਾਂ ਕੱਢ ਕਿ ਜਲਦ ਨਜ਼ਦੀਕੀ ਸਰਕਾਰੀ ਸਿਹਤ ਕੇਂਦਰ ਜਾ ਕਿ ਆਪਣਾ ਟੀਕਾਕਰਨ ਕਰਵਾਉਣ ਦੀ ਹਦਾਇਤ ਕੀਤੀ।























