ਫਰਾਂਸ ਦੀ ਰਾਜਧਾਨੀ ਪੈਰਿਸ ‘ਚ ਗੋਲੀਬਾਰੀ ; 2 ਦੀ ਮੌਤ, ਕਈ ਜ਼ਖਮੀ
ਚੰਡੀਗੜ੍ਹ, 23ਦਸੰਬਰ(ਵਿਸ਼ਵ ਵਾਰਤਾ)-ਫਰਾਂਸ ਦੀ ਰਾਜਧਾਨੀ ਪੈਰਿਸ ‘ਚ ਗੋਲੀਬਾਰੀ ਹੋਈ ਹੈ। ਫਰਾਂਸ 24 ਦੀ ਰਿਪੋਰਟ ਮੁਤਾਬਕ 2 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 4 ਗੰਭੀਰ ਰੂਪ ਨਾਲ ਜ਼ਖਮੀ ਹਨ। 69 ਸਾਲਾ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਸਥਾਨਕ ਮੀਡੀਆ ਨੇ ਪੁਲਿਸ ਅਧਿਕਾਰੀਆਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ।
ਇੱਕ ਅਧਿਕਾਰੀ ਨੇ ਦੱਸਿਆ- ਸੈਂਟਰਲ ਪੈਰਿਸ ਦੇ ਸੇਂਟ ਡੇਨਿਸ ਮਾਰਕੀਟ ਵਿੱਚ ਗੋਲੀਬਾਰੀ ਹੋਈ। ਇਸ ਘਟਨਾ ‘ਚ 4 ਲੋਕ ਜ਼ਖਮੀ ਹੋ ਗਏ ਹਨ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਇਹ ਬਾਜ਼ਾਰ ਬੰਦ ਹੈ। ਹਮਲੇ ਦੇ ਪਿੱਛੇ ਦੇ ਮਕਸਦ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵੱਲੋਂ ਸੋਸ਼ਲ ਮੀਡੀਆ ‘ਤੇ ਜਾਰੀ ਬਿਆਨ ‘ਚ ਕਿਹਾ ਗਿਆ ਹੈ ਕਿ ਕ੍ਰਿਸਮਿਸ ਤੋਂ ਪਹਿਲਾਂ ਇਸ ਤਰ੍ਹਾਂ ਦੀ ਘਟਨਾ ਨੇ ਸਾਨੂੰ ਪਰੇਸ਼ਾਨ ਕੀਤਾ ਹੈ। ਅਸੀਂ ਹਰ ਨਾਗਰਿਕ ਨੂੰ ਸੁਰੱਖਿਆ ਪ੍ਰਦਾਨ ਕਰਨ ਦਾ ਵਾਅਦਾ ਕਰਦੇ ਹਾਂ। ਫਿਲਹਾਲ ਆਮ ਲੋਕਾਂ ਨੂੰ ਘਟਨਾ ਵਾਲੀ ਥਾਂ ਤੋਂ ਦੂਰ ਰਹਿਣਾ ਚਾਹੀਦਾ ਹੈ ਕਿਉਂਕਿ ਇਸ ਨਾਲ ਜਾਂਚ ਪ੍ਰਭਾਵਿਤ ਹੋ ਸਕਦੀ ਹੈ। ਇੱਥੇ ਇੱਕ ਵਿਅਕਤੀ ਨੇ ਫਾਇਰਿੰਗ ਕੀਤੀ ਹੈ। ਅਸੀਂ ਉਸ ਨੂੰ ਤੁਰੰਤ ਕਾਬੂ ਕਰ ਲਿਆ।