ਫਰੀਦਕੋਟ ਦੇ ਐਸਪੀ ਹੈਡਕੁਆਰਟਰ ਅਨਿਲ ਕੁਮਾਰ ਦੀ ਮੌਤ, ਡਿਊਟੀ ਦੌਰਾਨ ਪਿਆ ਦਿਲ ਦਾ ਦੌਰਾ
ਚੰਡੀਗੜ੍ਹ 28 ਦਸੰਬਰ(ਵਿਸ਼ਵ ਵਾਰਤਾ)- ਫਰੀਦਕੋਟ ਦੇ ਐਸਪੀ ਹੈੱਡਕੁਆਰਟਰ ਅਨਿਲ ਕੁਮਾਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਜਿਸ ਸਮੇਂ ਉਹਨਾਂ ਨੂੰ ਦਿਲ ਦਾ ਦੌਰਾ ਪਿਆ ਉਸ ਸਮੇਂ ਉਹ ਆਪਣੇ ਦਫ਼ਤਰ ਵਿੱਚ ਬੈਠੇ ਸਨ। ਜਿਸ ਤੋਂ ਬਾਅਦ ਉਹਨਾਂ ਨੂੰ ਨੂੰ ਫਰੀਦਕੋਟ ਮੈਡੀਕਲ ਕਾਲਜ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਹਨਾਂ ਦੀ ਮੌਤ ਹੋ ਗਈ।