ਫਰੀਦਕੋਟ ਵਿੱਚ ਐਮਬੀਬੀਐੱਸ ਦੇ ਵਿਦਿਆਰਥੀ ਨੇ ਪੀਜੀ ਦੀ ਛੱਤ ਤੋਂ ਮਾਰੀ ਛਾਲ
ਚੰਡੀਗੜ੍ਹ,2 ਅਗਸਤ(ਵਿਸ਼ਵ ਵਾਰਤਾ)- ਫਰੀਦਕੋਟ ਵਿੱਚ ਇੱਕ ਐਮਬੀਬੀਐਸ ਦੇ ਆਖਿਰੀ ਸਾਲ ਦੇ ਵਿਦਿਆਰਥੀ ਵੱਲੋਂ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਵਿਦਿਆਰਥੀ ਨੇ ਆਪਣੀ ਪੀਜੀ ਦੀ ਛੱਤ ਤੋਂ ਛਾਲ ਮਾਰ ਦਿੱਤੀ।ਜਿਸ ਤੋਂ ਬਾਅਦ ਉਸਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਕਤ ਵਿਦਿਆਰਥੀ ਮਹਾਰਾਸ਼ਟਰ ਦੇ ਨਾਸਿਕ ਦਾ ਰਹਿਣ ਵਾਲਾ ਹੈ। ਇਸ ਮਾਮਲੇ ਵਿੱਚ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ। ਫਿਲਹਾਲ ਵਿਦਿਆਰਥੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।