ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸੁਚੇਤ ਰਹਿਣ ਅਤੇ ਜਾਰੀ ਅਡਵਾਇਜ਼ਰੀਆਂ ਦੀ ਪਾਲਣਾ ਕਰਨ ਦੀ ਅਪੀਲ

ਜ਼ਿਲੇ ਵਿੱਚ ਐਕਟਿਵ ਕੋਰੋਨਾ ਕੇਸ 53, ਹੁਣ ਤੱਕ 114 ਲੋਕ ਤੰਦਰੁਸਤ ਹੋਏ
ਫਰੀਦਕੋਟ 14 ਜੁਲਾਈ (ਰਘੂਨੰਦਨ ਪਰਾਸ਼ਰ / ਵਿਸ਼ਵ ਵਾਰਤਾ ) ਪੰਜਾਬ ਦੇ ਮੁੱਖ ਮੰਤਰੀ,ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਿਹ ਤਹਿਤ ਕੋਰੋਨਾ ਮਹਾਂਮਾਰੀ ਨੂੰ ਕਾਬੂ ਕਰਨ ਲਈ ਡਿਪਟੀ ਕਮਿਸ਼ਨਰ ਫਰੀਦਕੋਟ ਵਿਮਲ ਕੁਮਾਰ ਸੇਤੀਆ,ਆਈ.ਏ.ਐਸ ਦੀ ਯੋਗ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਵੱਲੋਂ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ,ਕੋਰੋਨਾ ਦੀ ਚੇਨ ਨੂੰ ਤੋੜਨ ਲਈ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸੁਚੇਤ ਰਹਿਣ ਅਤੇ ਜਾਰੀ ਅਡਵਾਇਜ਼ਰੀਆਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।
ਸਿਵਲ ਸਰਜਨ ਡਾ ਰਜਿੰਦਰ ਕੁਮਾਰ ਨੇ ਦੱਸਿਆ ਕਿ ਫਰੀਦਕੋਟ ਜ਼ਿਲ੍ਹੇ ਵਿਚ ਅੱਜ ਕਰੋਨਾ ਦੇ 11 ਹੋਰ ਕੇਸ ਸਾਹਮਣੇ ਆਏ ਹਨ ਜਿਨ੍ਹਾਂ ਵਿਚ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਹੱਡੀਆਂ ਵਿਭਾਗ ਦੇ 9 ਡਾਕਟਰ ਜਿਨ੍ਹਾਂ ਵਿਚ ਇੰਟਰਸ਼ਿਪ ਕਰ ਰਹੇ ਅਤੇ ਰੈਜੀਡੈਂਟ ਡਾਕਟਰ ਸ਼ਾਮਲ ਹਨ।ਇਸ ਤੋਂ ਇਲਾਵਾ ਇਕ ਹੋਰ ਮਰੀਜ ਅਤੇ ਡਿਪਟੀ ਕਮਿਸ਼ਨਰ ਫਰੀਦਕੋਟ ਦੇ ਮਾਤਾ ਦੀ ਰਿਪੋਰਟ ਵੀ ਕਰੋਨਾ ਪਾਜਿਟਿਵ ਆਈ ਹੈ। ਹੁਣ ਤੱਕ ਜ਼ਿਲੇ ਦੇ 114 ਵਿਅਕਤੀ ਕੋਰੋਨਾ ਤੋਂ ਤੰਦਰੁਸਤ ਹੋ ਚੁੱਕੇ ਹਨ ਅਤੇ 53 ਐਕਟਿਵ ਕੇਸ ਹਨ।ਹਾਲ ਹੀ ਵਿੱਚ ਪਾਜ਼ੀਟਿਵ ਆਏ ਮਰੀਜ਼ ਨੂੰ ਆਈਸੋਲੇਸ਼ੇਨ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ।






















