ਫਰੀਦਕੋਟ ਜ਼ਿਲ੍ਹੇ ਵਿੱਚ ਪੁਲਿਸਕਰਮੀ ਦੀ ਦਰਖਤ ਨਾਲ ਲਟਕਦੀ ਮਿਲੀ ਲਾਸ਼
ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ

ਫਰੀਦਕੋਟ, 19 ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ਦੇ ਫ਼ਰੀਦਕੋਟ ਜਿਲ੍ਹੇ ਵਿੱਚ ਇੱਕ ਪੁਲਿਸ ਕਰਮਚਾਰੀ ਦੀ ਲਾਸ਼ ਦਰਖ਼ਤ ਨਾਲ ਲਟਕਦੀ ਮਿਲੀ। ਇਹ ਮਾਮਲਾ ਜਿਲ੍ਹੇ ਦੇ ਕਸਬਾ ਗੋਲੇਵਾਲਾ ਦਾ ਹੈ। ਇੱਥੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਲੋਕਾਂ ਨੇ ਦੇਖਿਆ ਕਿ ਇੱਕ ਪੁਲਿਸ ਕਰਮਚਾਰੀ ਦੀ ਲਾਸ਼ ਦਰਖ਼ਤ ਨਾਲ ਲਟਕ ਰਹੀ ਹੈ,ਜਿਸ ਤੋਂ ਬਾਅਦ ਇਲਾਕਾ ਨਿਵਾਸੀਆਂ ਨੇ ਇਸ ਦੀ ਸੂਚਨਾ ਸਥਾਨਕ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਉਤਾਰਿਆ ਤੇ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ-ਪੜਤਾਲ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਪਛਾਣ ਸਤਨਾਮ ਸਿੰਘ ਦੇ ਤੌਰ ਤੇ ਹੋਈ ਹੈ,ਜੋ ਕਿ ਕਸਬਾ ਸਾਦਿਕ ਵਿੱਚ ਟ੍ਰੈਫ਼ਿਕ ਪੁਲਿਸ ਵਿੱਚ ਤੈਨਾਤ ਸੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਹਰ ਪਹਿਲੂ ਤੋਂ ਕੀਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਹੈ,ਬਾਕੀ ਸਭ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਸਾਹਮਣੇ ਆਵੇਗਾ।






















