ਫਲਾਇੰਗ ਸਿੱਖ ਮਿਲਖਾ ਸਿੰਘ ਦਾ ਹੋਇਆ ਸਰਕਾਰੀ ਸਨਮਾਨਾਂ ਨਾਲ ਅੰਤਮ ਸਸਕਾਰ
ਪੰਜ ਤੱਤਾਂ ਵਿੱਚ ਵਿਲਿਨ ਹੋ ਗਏ ਉਡਣੇ ਸਿੱਖ
ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਦਿੱਤੀ ਗਈ ਗਾਰਡ ਆਫ ਆਨਰ ਦੀ ਸਲਾਮੀ
91 ਸਾਲ ਦੀ ਉਮਰ ਭੋਗ ਕੇ ਕਹਿ ਗਏ ਸਨ ਅਲਵਿਦਾ
ਖਿਡਾਰੀਆਂ ਦੇ ਪ੍ਰੇਰਨਾ ਸ੍ਰੋਤ ਰਹੇ ਮਿਲਖਾ ਸਿੰਘ
5 ਦਿਨ ਪਹਿਲਾਂ ਹੀ ਉਹਨਾਂ ਦੀ ਪਤਨੀ ਨਿਰਮਲ ਮਿਲਖਾ ਸਿੰਘ ਵੀ ਕਹਿ ਗਏ ਸਨ ਅਲਵਿਦਾ
ਭਾਰੀ ਗਿਣਤੀ ਵਿੱਚ ਲੋਕਾਂ ਨੇ ਸ਼ਮਸ਼ਾਨ ਘਾਟ ਪਹੁੰਚ ਕੇ ਦਿੱਤੀ ਅੰਤਮ ਵਿਦਾਇਗੀ
1 ਪੁੱਤਰ ਤੇ ਤਿੰਨ ਧੀਆਂ ਛੱਡ ਕੇ ਚਲੇ ਗਏ ਮਿਲਖਾ ਸਿੰਘ

ਚੰਡੀਗੜ੍ਹ, 19ਜੂਨ(ਵਿਸ਼ਵ ਵਾਰਤਾ)- ਉੱਡਣਾ ਸਿੱਖ ਮਿਲਖਾ ਸਿੰਘ ਦਾ ਚੰਡੀਗੜ੍ਹ ਦੇ ਸੈਕਟਰ25 ਸਥਿਤ ਸ਼ਮਸ਼ਾਮ ਘਾਟ ਵਿਖੇ ਅੱਜ ਪੂਰੇ ਰਾਜਸੀ ਸਨਮਾਨਾਂ ਨਾਲ ਅੰਤਮ ਸਸਕਾਰ ਕੀਤਾ ਗਿਆ। ਦੱਸ ਦੇਈਏ ਕਿ 91 ਸਾਲਾ ਮਿਲਖਾ ਸਿੰਘ ਦਾ ਰਾਤ 11:30 ਵਜੇ ਦੇਹਾਂਤ ਹੋ ਗਿਆ। ਉਹਨਾਂ ਨੂੰ ਪੀਜੀਆਈਐਮਈਆਰ ਚੰਡੀਗੜ੍ਹ ਦੇ ਇੰਟੈਂਸਿਵ ਕੇਅਰ ਯੂਨਿਟ ਵਿੱਚ ਦਾਖਲ ਕਰਵਾਇਆ ਗਿਆ ਸੀ।ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਮਿਲਖਾ ਸਿੰਘ ਦਾ ਅੰਤਮ ਸਸਕਾਰ ਰਾਜ ਸਨਮਾਨਾਂ ਨਾਲ ਕੀਤਾ ਜਾਵੇਗਾ ਅਤੇ ਇਸਦੇ ਨਾਲ ਹੀ ਇੱਕ ਦਿਨ ਦਾ ਰਾਜਸੀ ਸੋਗ ਉਹਨਾਂ ਦੀ ਯਾਦ ਵਿੱਚ ਰੱਖਿਆ ਜਾਵੇਗਾ।

ਮੁੱਖ ਮੰਤਰੀ ਨੇ ਅੱਜ ਬਾਅਦ ਦੁਪਹਿਰ ਮਿਲਖਾ ਸਿੰਘ ਦੇ ਘਰ ਜਾ ਕੇ ਉਹਨਾਂ ਦੀ ਮ੍ਰਿਤਕ ਦੇਹ ਨੂੰ ਸ਼ਰਧਾਂਜਲੀ ਭੇਂਟ ਕੀਤੀ ਜਿਸ ਤੋਂ ਬਾਅਦ ਉਹਨਾਂ ਦੀ ਦੇਹ ਨੂੰ ਸੈਕਟਰ 25 ਦੇ ਸ਼ਮਸ਼ਾਮ ਘਾਟ ਲਿਆਂਦਾ ਗਿਆ ਅਤੇ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਗਾਰਡ ਆਫ ਆਨਰ ਦੀ ਸਲਾਮੀ ਦਿੱਤੀ ਗਈ।

ਮਿਲਖਾ ਸਿੰਘ ਦੇ ਅੰਤਮ ਦਰਸ਼ਨਾਂ ਅਤੇ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਉਹਨਾਂ ਦੇ ਓ.ਐਸ.ਬੀ ਅੰਕਤ ਬਾਂਸਲ,ਖੇਡ ਮੰਤਰੀ ਰਾਣਾ ਗੁਰਜੀਤ ਸਿੰਘ ਸੋਢੀ,ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਗੁਰਜੀਤ ਔਜਲਾ ਐਮਪੀ,ਮੁੱਖ ਮੰਤਰੀ ਦੇ ਸਪੈਸ਼ਲ ਪ੍ਰਿੰਸੀਪਲ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ, ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ,

ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ, ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠਿਆ, ਦਲਜੀਤ ਸਿੰਘ ਚੀਮਾ,

ਸਿਕੰਦਰ ਸਿੰਘ ਮਲੂਕਾ ਆਦਿ ਨੇ ਵੀ ਉੱਡਣਾ ਸਿੱਖ ਮਿਲਖਾ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ।






















