ਫ਼ਾਜਿਲਕਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਭਾਰਤ ਬੰਦ ਨੂੰ ਦਿੱਤਾ ਸਮਰਥਨ
ਕੇਂਦਰ ਸਰਕਾਰ ਲਵੇ ਕਾਲੇ ਕਾਨੂੰਨ ਵਾਪਿਸ,ਗੁਲਸ਼ਨ ਮਹਿਰੋਕ
ਫਾਜ਼ਿਲਕਾ 26 ਮਾਰਚ (ਐਸ ਕੇ ਵਰਮਾਂ) ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਦੇ ਤਿੰਨ ਬਣਾਏ ਗਏ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਸੰਯੁਕਤ ਕਿਸਾਨ ਮਜਦੂਰ ਮੋਰਚਾ ਵਲੋਂ 26 ਮਾਰਚ ਨੂੰ ਭਾਰਤ ਬੰਦ ਦੇ ਸੱਦੇ ਦੀ ਅਪੀਲ ਕੀਤੀ ਗਈ ਸੀ ਉਸ ਨੂੰ ਸੱਦੇ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਜਿਲ੍ਹਾ ਫਾਜ਼ਿਲਕਾ ਦੀ ਸਮੁੱਚੀ ਬਾਰ ਐਸੋਸੀਏਸ਼ਨ ਵਲੋਂ ਇਸ ਬੰਦ ਨੂੰ ਕਬੂਲਦਿਆਂ ਕਿਸਾਨਾਂ ਦੇ ਹੱਕ ਚ ਹਾਂ ਦਾ ਨਾਹਰਾ ਮਾਰਿਆ। ਇਸ ਮੌਕੇ ਤੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਗੁਲਸ਼ਨ ਮਹਿਰੋਕ ਨੇ ਦੱਸਿਆ ਕਿ ਜਿਨ੍ਹਾਂ ਵਾਸਤੇ ਕੇਂਦਰ ਸਰਕਾਰ ਕਾਨੂੰਨ ਬਣਾ ਰਹੀ ਹੈ ਜੇਕਰ ਉਹ ਹੀ ਇਸ ਕਾਨੂੰਨਾਂ ਤੋਂ ਖੁਸ਼ ਨਹੀਂ ਹਨ ਤਾਂ ਫਿਰ ਇਨ੍ਹਾਂ ਕਾਨੂੰਨਾਂ ਦਾ ਕੀ ਫਾਇਦਾ ਹੈ। ਪਿਛਲੇ ਕਈ ਮਹੀਨਿਆਂ ਤੋਂ ਕਿਸਾਨ ਵੀਰ ਕੇਂਦਰ ਸਰਕਾਰ ਵਿਰੁੱਧ ਆਪਣਾ ਪ੍ਰਦਰਸ਼ਨ ਕਰਦੇ ਆ ਰਹੇ ਹਨ। ਪਰ ਕੇਂਦਰ ਦੀ ਗੂੰਗੀ ਬੋਲੀ ਸਰਕਾਰ ਕੱਸ ਤੋ ਮੱਸ ਨਹੀ ਦਿਖਾਈ ਦੇ ਰਹੀ। ਉਨ੍ਹਾਂ ਇਸ ਮੌਕੇ ਤੇ ਕਿਹਾ ਕਿ ਇਸ ਸੰਘਰਸ਼ ਚ ਕਿਸੇ ਪ੍ਰਕਾਰ ਦੀ ਸਹਾਇਤਾ ਦੀ ਕਿਸਾਨ ਜਥੇਬੰਦੀਆਂ ਨੂੰ ਜਰੂਰਤ ਹੋਵੇ ਉਨ੍ਹਾਂ ਦੀ ਐਸੋਸੀਏਸ਼ਨ ਦਿਨ ਰਾਤ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੀ ਹੈ। ਇਸ ਮੌਕੇ ਤੇ ਸਮੂਹ ਜਿਲ੍ਹਾ ਫਾਜ਼ਿਲਕਾ ਦੇ ਬਾਰ ਐਸੋਸੀਏਸ਼ਨ ਦੇ ਅਹੁਦੇਦਾਰ ਸ਼ਾਮਿਲ ਸਨ।